ਚੰਡੀਗੜ੍ਹ, 26 ਅਗਸਤ (ਹਿੰ.ਸ.) ਤਕਨਾਲੋਜੀ ਦੇ ਨਵੇਂ ਯੁੱਗ ਨਾਲ ਕਦਮ ਮਿਲਾਉਂਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇੰਸਪੈਕਟਰ ਕਾਡਰ ਦੇ ਅਧਿਕਾਰੀਆਂ ਲਈ ਲੈਪਟਾਪਾਂ ਦੀ ਖਰੀਦ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਵਿਭਾਗ ਦੀ ਇੰਸਪੈਕਟਰ ਯੂਨੀਅਨ ਨਾਲ ਮੀਟਿੰਗ ਦੌਰਾਨ ਕਟਾਰੂਚੱਕ ਨੇ ਇਸ ਨੂੰ ਇਤਿਹਾਸਿਕ ਫ਼ੈਸਲਾ ਦਿੰਦਿਆਂ ਕਿਹਾ ਕਿ ਇਸ ਨਾਲ ਇੰਸਪੈਕਟਰ ਆਪਣੀ ਡਿਊਟੀ ਹੋਰ ਸਟੀਕਤਾ ਅਤੇ ਪਾਰਦਰਸ਼ਿਤਾ ਨਾਲ ਨਿਭਾ ਸਕਣਗੇ, ਉਨ੍ਹਾਂ ਕਿਹਾ ਕਿ ਇੰਸਪੈਕਟਰ ਜ਼ਮੀਨੀ ਪੱਧਰ 'ਤੇ ਵਿਭਾਗ ਦੇ ਅਸਲ ਸਿਪਾਹੀ ਹਨ ਅਤੇ ਖਰੀਦ ਪ੍ਰਕਿਰਿਆ ਨਾਲ ਜੁੜੇ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਭਾਈਵਾਲਾਂ ਨਾਲ ਸਿੱਧਾ ਰਾਬਤਾ ਕਾਇਮ ਕਰਦੇ ਹਨ। ਮੰਤਰੀ ਨੇ ਇੰਸਪੈਕਟਰਾਂ ਲਈ ਸਫਰੀ ਭੱਤਾ (ਕਨਵੇਐਂਸ ਅਲਾਊਂਸ) ਨੂੰ ਵੀ ਮਨਜ਼ੂਰੀ ਦਿੱਤੀ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਦਾ ਦੌਰਾ ਕਰਨ ਅਤੇ ਖਾਸ ਤੌਰ 'ਤੇ ਖਰੀਦ ਕਾਰਜਾਂ ਦੌਰਾਨ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਵਿੱਚ ਕੋਈ ਦਿੱਕਤ ਨਾ ਆਵੇ। ਇਸ ਤੋਂ ਇਲਾਵਾ ਵਿਭਾਗ ਦੇ ਦਫ਼ਤਰਾਂ ਦੇ ਸੁਚਾਰੂ ਕੰਮਕਾਜ ਲਈ ਇਨਫਰਾਸਟ੍ਰਕਚਰ ਅਲਾਊਂਸ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਸ ਤਹਿਤ ਇੰਸਪੈਕਟਰ ਆਪਣੇ ਦਫ਼ਤਰਾਂ ਵਿੱਚ ਵਧੀਆ ਮਿਆਰ ਦਾ ਫ਼ਰਨੀਚਰ ਯਕੀਨੀ ਬਣਾ ਸਕਣਗੇ ਅਤੇ ਦਫ਼ਤਰੀ ਮਾਹੌਲ ਵਿੱਚ ਸੁਧਾਰ ਹੋਵੇਗਾ। ਕਟਾਰੂਚੱਕ ਨੇ ਇੰਸਪੈਕਟਰਾਂ ਨੂੰ ਹਦਾਇਤ ਕੀਤੀ ਕਿ ਸਮਾਜ ਦੇ ਗਰੀਬ ਵਰਗਾਂ ਲਈ ਆਉਂਦਾ ਅਨਾਜ ਹਰ ਹਾਲਤ ਵਿੱਚ ਉਨ੍ਹਾਂ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਪਨਗਰੇਨ ਦੇ ਵਧੀਕ ਪ੍ਰਬੰਧ ਨਿਰਦੇਸ਼ਕ ਕਮਲ ਕੁਮਾਰ ਗਰਗ, ਵਧੀਕ ਨਿਰਦੇਸ਼ਕ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਮੌਜੂਦ ਸਨ।
ਲੈਪਟਾਪਾਂ ਦੀ ਖਰੀਦ ਨੂੰ ਸਿਧਾਂਤਕ ਮਨਜ਼ੂਰੀ, ਇੰਸਪੈਕਟਰਾਂ ਨੂੰ ਮਿਲੇਗਾ ਸਫਰੀ ਤੇ ਇਨਫਰਾਸਟ੍ਰਕਚਰ ਅਲਾਊਂਸ
ਇਸ ਨਾਲ ਇੰਸਪੈਕਟਰ ਆਪਣੀ ਡਿਊਟੀ ਹੋਰ ਸਟੀਕਤਾ ਅਤੇ ਪਾਰਦਰਸ਼ਿਤਾ ਨਾਲ ਨਿਭਾ ਸਕਣਗੇ
ਮੁੱਖ ਖ਼ਬਰਾਂ
ਓਮ ਜੀ ਪਾਰਕ ’ਚ ਵਿਸ਼ੇਸ਼ ਸਫਾਈ ਅਭਿਆਨ
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਪਾਉਣ
ਵਿਧਾਇਕ ਲਾਭ ਸਿੰਘ ਨੇ ‘ਮਾਡਰਨ ਸੱਥ’ ਦਾ ਕੀਤਾ ਉਦਘਾਟਨ
ਪਿੰਡ ਵਾਸੀਆਂ ਨੂੰ ਆਪਣੇ ਪਿੰਡ ਵਿੱਚ ਹੀ ਸੁਵਿਧਾਜਨਕ, ਸਾਫ਼-ਸੁਥਰਾ ਅਤੇ ਸੁਚੱਜਾ ਮਾਹੌਲ ਮੁਹੱਈਆ ਕਰਵਾਉਣਾ
650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 6 ਨੂੰ ਜਲੰਧਰ ’ਚ
ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਸਾਰ ਤੇ ਅਕਾਦਮਿਕ ਖੋਜ ਨੂੰ ਉਤਸ਼ਾਹਿਤ ਕਰਨ ਲਈ ਡੇਰਾ ਸੱਚਖੰਡ ਬੱਲਾਂ ਨੇੜੇ ਕਰੀਬ 11 ਏਕੜ ਰਕਬੇ ’ਚ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਕੀਤੀ ਜਾ ਰਹੀ ਸਥਾਪਨਾ
ਸਾਉਣੀ ਸੀਜ਼ਨ ’ਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੰਜਾਬ ਤਿਆਰ
180 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਉਮੀਦ, 5.09 ਲੱਖ ਬਾਰਦਾਨੇ ਦੀ ਲੋੜ; ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
ਮਲਵਿੰਦਰ ਕੰਗ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਕੀਤੀ ਸਮੀਖਿਆ
ਜ਼ਿਲ੍ਹਾ ਪ੍ਰਸ਼ਾਸਨ ਨੂੰ ਨਸ਼ਾ ਛੱਡ ਚੁੱਕੇ ਨੌਜਵਾਨਾਂ ਲਈ ਪੁਨਰਵਾਸ ਅਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕਿਹਾ : ਕੰਮ