ਚੰਡੀਗੜ੍ਹ, 29 ਅਗਸਤ (ਹਿੰ.ਸ.) : ਪੰਜਾਬ ਦੇ ਵੱਖ-ਵੱਖ ਸਰਕਾਰੀ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਸ਼ੁੱਕਰਵਾਰ ਨੂੰ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਪਰਿਵਾਰਾਂ ਨੇ ਨਸ਼ਾ ਮੁਕਤੀ ਲਈ ਇਲਾਜ ਕਰਵਾ ਰਹੇ ਆਪਣੇ ਪਿਆਰਿਆਂ ਨਾਲ ਸਮਾਂ ਬਿਤਾ ਕੇ ਉਨ੍ਹਾਂ ਨੂੰ ਹੌਂਸਲਾ ਦਿੱਤਾ। ਇਹ ਸਮਾਗਮ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਰਵਾਏ ਗਏ। ਇਨ੍ਹਾਂ ਸਮਾਗਮਾਂ ਦੌਰਾਨ ਭੈਣ-ਭਰਾ ਦੇ ਪਿਆਰ, ਪਰਿਵਾਰਕ ਸਹਿਯੋਗ ਅਤੇ ਨਸ਼ਾ ਮੁਕਤੀ ਪ੍ਰਤੀ ਵਚਨਬੱਧਤਾ ਦਾ ਸੰਦੇਸ਼ ਦਿੱਤਾ ਗਿਆ। ਪਰਿਵਾਰਾਂ ਤੋਂ ਇਲਾਵਾ ਵੱਖ-ਵੱਖ ਐੱਨ.ਜੀ.ਓਜ਼ ਅਤੇ ‘ਸੂਰਮਿਆਂ’ ਵਜੋਂ ਜਾਣੇ ਜਾਂਦੇ ਪੀਅਰ ਅੰਬੈਸਡਰਾਂ ਨੇ ਵੀ ਮਰੀਜ਼ਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਂਸਲਾ ਵਧਾਇਆ। ਗੁਰਦਾਸਪੁਰ ਦੇ ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਵਿੱਚ ਸੂਰਮਾ ਪੰਕਜ ਮਹਾਜਨ ਨੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਆਪਣਾ ਤਜਰਬਾ ਸਾਂਝਾ ਕੀਤਾ। ਉਨ੍ਹਾਂ ਦੱਸਿਆ ਕਿ ਉਹ ਖੁਦ ਨਸ਼ੇ ਦੀ ਲਤ ਤੋਂ ਬਾਹਰ ਆ ਚੁੱਕੇ ਹਨ ਅਤੇ ਪਿਛਲੇ 10 ਸਾਲਾਂ ਤੋਂ ਨਸ਼ਾ ਮੁਕਤ ਹਨ। ਉਨ੍ਹਾਂ ਮਰੀਜ਼ਾਂ ਨੂੰ ਵੀ ਨਸ਼ਾ ਛੱਡ ਕੇ ਪਰਿਵਾਰ ਨਾਲ ਮੁੜ ਖੁਸ਼ਹਾਲ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਕਪੂਰਥਲਾ ਕੇਂਦਰ ਵਿੱਚ ਮਰੀਜ਼ਾਂ ਨੇ ਆਪਣੀਆਂ ਭੈਣਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਚਿੱਠੀਆਂ ਲਿਖ ਕੇ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਆਪਣੀਆਂ ਗ਼ਲਤੀਆਂ ਲਈ ਅਫ਼ਸੋਸ ਪ੍ਰਗਟ ਕੀਤਾ। ਇੱਕ ਮਰੀਜ਼ ਨੇ ਲਿਖਿਆ ਕਿ ਉਸ ਨੂੰ ਆਪਣੀਆਂ ਗ਼ਲਤੀਆਂ ਦਾ ਅਹਿਸਾਸ ਹੋ ਗਿਆ ਹੈ ਅਤੇ ਉਹ ਮੁੜ ਨਸ਼ੇ ਦੇ ਰਾਹ ’ਤੇ ਨਾ ਜਾਣ ਦਾ ਸੰਕਲਪ ਲੈ ਚੁੱਕਾ ਹੈ। ਬਠਿੰਡਾ, ਪਠਾਨਕੋਟ, ਨਵਾਂਸ਼ਹਿਰ, ਮਾਨਸਾ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ ਅਤੇ ਅੰਮ੍ਰਿਤਸਰ ਸਮੇਤ ਹੋਰ ਜ਼ਿਲ੍ਹਿਆਂ ਦੇ ਸਰਕਾਰੀ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਵੀ ਪਰਿਵਾਰਾਂ ਦੀ ਸ਼ਮੂਲੀਅਤ ਨਾਲ ਰੱਖੜੀ ਮਨਾਈ ਗਈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਾ ਮੁਕਤੀ ਸਿਰਫ਼ ਵਿਅਕਤੀ ਦਾ ਨਹੀਂ, ਸਗੋਂ ਪੂਰੇ ਪਰਿਵਾਰ ਦਾ ਸਫ਼ਰ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦਾ ਪਿਆਰ, ਵਿਸ਼ਵਾਸ ਅਤੇ ਹੌਂਸਲਾ ਨਸ਼ੇ ਦੀ ਸਮੱਸਿਆ ਤੋਂ ਉਭਰਨ ਵਿੱਚ ਵੱਡੀ ਭੂਮਿਕਾ ਨਿਭਾਉਂਦਾ ਹੈ। ਰੱਖੜੀ ਮੌਕੇ ਕਰਵਾਈ ਇਸ ਪਹਿਲਕਦਮੀ ਦਾ ਉਦੇਸ਼ ਪਰਿਵਾਰਕ ਸਹਿਯੋਗ, ਰਿਸ਼ਤਿਆਂ ਦੀ ਬਹਾਲੀ ਅਤੇ ਨਸ਼ਾ ਮੁਕਤੀ ਦੇ ਸੰਦੇਸ਼ ਨੂੰ ਮਜ਼ਬੂਤ ਕਰਦਿਆਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤ ਕਰਨਾ ਹੈ।
ਨਸ਼ਾ ਮੁਕਤੀ ਲਈ ਇਲਾਜ ਕਰਵਾ ਰਹੇ ਮਰੀਜ਼ਾਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ
<br/> ਮਰੀਜ਼ਾਂ ਨੂੰ ਡਾਕਟਰੀ ਇਲਾਜ ਦੇ ਨਾਲ ਭਾਵਨਾਤਮਕ ਅਤੇ ਸਮਾਜਿਕ ਸਹਿਯੋਗ ਮਿਲਣਾ ਵੀ ਜ਼ਰੂਰੀ
ਮੁੱਖ ਖ਼ਬਰਾਂ
ਚੰਡੀਗੜ੍ਹ-ਪੰਜਾਬ ਬਾਰਡਰ ’ਤੇ ਕਿਸਾਨਾਂ ਦਾ ਸੱਤ ਦਿਨਾਂ ਤੋਂ ਚੱਲ ਰਿਹਾ ਧਰਨਾ ਖ਼ਤਮ
ਕਿਸਾਨ ਆਗੂਆਂ ਅਨੁਸਾਰ ਸਰਕਾਰ ਨੇ ਇੱਕ ਮਹੀਨੇ ਦੇ ਅੰਦਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ’ਤੇ ਦਿੱਤੀ ਸਹਿਮਤੀ
ਫਰੀਦਕੋਟ ’ਚ ਕਿਸਾਨਾਂ ਦਾ ਜੇਲ੍ਹ ਭਰੋ ਅੰਦੋਲਨ ਜਾਰੀ
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ
ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ
ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।
ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ
ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਮੁੱਖ ਨੀਤੀਆਂ ਅਪਣਾਈਆਂ ਹਨ - ਨਸ਼ਿਆਂ ਦੀ ਸਪਲਾਈ ਰੋਕਣਾ, ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ
ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ
ਲਾਭਪਾਤਰੀਆਂ ਨੇ ਕਿਹਾ : ਰਾਸ਼ਨ ਮਿਲਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਮਦਦ