*ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ*
*ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਆਇਆ ਨਹਿਰੀ ਸਿੰਚਾਈ ਹੇਠ*
*ਚੰਡੀਗੜ੍ਹ/ਖੰਨਾ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ, ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਨੂੰ ਸਮੇਂ ਸਿਰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਜਲ ਸਰੋਤ ਵਿਭਾਗ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਖੰਨਾ ਅਧੀਨ ਪਿੰਡ ਭੱਟੀਆਂ ਵਿਖੇ 70.52 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਅਹਿਮ ਸਿੰਚਾਈ ਪ੍ਰੋਜੈਕਟਾਂ ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਂਝੇ ਤੌਰ 'ਤੇ ਕੀਤਾ। ਇਸ ਮੌਕੇ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਖੰਨਾ ਰਜਵਾਹਾ, ਬੀੜ ਕਿਸ਼ਨ, ਲਲਹੇੜੀ, ਬਰਧਲ, ਕੋਟਲਾ ਅਤੇ ਨਰਾਇਣਗੜ੍ਹ ਮਾਈਨਰ ਸਮੇਤ 68.32 ਕਿਲੋਮੀਟਰ ਨਹਿਰਾਂ ਦੀ ਕੰਕਰੀਟ ਲਾਈਨਿੰਗ 50.02 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੀ ਗਈ ਹੈ। ਇਸ ਤੋਂ ਇਲਾਵਾ 23.40 ਕਿਲੋਮੀਟਰ ਅੰਡਰਗਰਾਊਂਡ ਪਾਈਪ ਲਾਈਨਾਂ 'ਤੇ 20.50 ਕਰੋੜ ਰੁਪਏ ਖਰਚ ਕਰਕੇ ਕਰੀਬ 30 ਪਿੰਡਾਂ ਦੇ 37 ਹਜ਼ਾਰ ਏਕੜ ਤੋਂ ਵੱਧ ਰਕਬੇ ਨੂੰ ਨਹਿਰੀ ਸਿੰਚਾਈ ਹੇਠ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬਾਕੀ ਰਹਿੰਦੇ ਖੇਤੀ ਰਕਬੇ ਨੂੰ ਵੀ ਨਹਿਰੀ ਢਾਂਚੇ ਨਾਲ ਜੋੜਿਆ ਜਾਵੇਗਾ।
ਜਲ ਸਰੋਤ ਮੰਤਰੀ ਨੇ ਕਿਹਾ ਕਿ ਸਾਲ 2022 ਵਿੱਚ 21,506 ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲਦਾ ਸੀ, ਜੋ ਹੁਣ ਵਧ ਕੇ 42,079 ਏਕੜ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾ ਕੇ ਨਹਿਰੀ ਸਿੰਚਾਈ ਨੂੰ ਪ੍ਰੋਤਸਾਹਿਤ ਕਰਨਾ ਹੈ, ਜਿਸ ਨਾਲ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਹੋ ਰਹੀ ਹੈ ਅਤੇ ਕਿਸਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਹਲਕਾ ਖੰਨਾ ਵਿੱਚ ਨਹਿਰੀ ਸਿੰਚਾਈ ਨਾਲ ਸਬੰਧਤ 70.52 ਕਰੋੜ ਰੁਪਏ ਦੇ ਮੁਕੰਮਲ ਹੋਏ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਨਹਿਰੀ ਸਿੰਚਾਈ ਨੂੰ ਇੰਨੀ ਵੱਡੀ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਸੂਬੇ ਦੇ ਕਈ ਖੇਤਰ ਡਾਰਕ ਜ਼ੋਨ ਬਣ ਗਏ ਸਨ ਅਤੇ ਧਰਤੀ ਹੇਠਲਾ ਪਾਣੀ ਲਗਾਤਾਰ ਘਟ ਰਿਹਾ ਸੀ। ਬਿਜਲੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਟਿਊਬਵੈਲਾਂ ਲਈ ਦਿਨ ਵੇਲੇ 8 ਘੰਟੇ ਬਿਜਲੀ ਮਿਲ ਰਹੀ ਹੈ, ਜਿਸ ਕਾਰਨ ਹੁਣ ਉਨ੍ਹਾਂ ਨੂੰ ਰਾਤਾਂ ਖੇਤਾਂ ਵਿੱਚ ਨਹੀਂ ਗੁਜ਼ਾਰਣੀਆਂ ਪੈਂਦੀਆਂ। ਸ੍ਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਇਤਿਹਾਸਕ ਕਦਮ ਚੁੱਕੇ ਹਨ, ਜਿਸ ਕਾਰਨ ਅੱਜ ਕਿਸਾਨ ਨਹਿਰੀ ਪਾਣੀ ਦੀ ਸਹੂਲਤ ਅਤੇ ਬਿਹਤਰ ਸਿੰਚਾਈ ਪ੍ਰਬੰਧ ਤੋਂ ਸੰਤੁਸ਼ਟ ਹਨ।
ਖੰਨਾ ਦੇ ਸਿੰਚਾਈ ਪ੍ਰੋਜੈਕਟਾਂ ਦਾ ਉਦਘਾਟਨ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ, ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਨੂੰ ਸਮੇਂ-ਸਿਰ ਨਹਿਰੀ ਪਾਣੀ ਮੁਹੱਈਆ ਕਰਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ
By :
True Update
,
Harmanjot Singh
•