ਪੰਜਾਬ ਯੂਨੀਵਰਸਿਟੀ ਲੇਖਕ ਨੂੰ ਸਨਮਾਨਿਤ

ਸਾਹਿਤ ਅਤੇ ਵਾਤਾਵਰਣ ਜਾਗਰੂਕਤਾ ਲਈ ਹਰਪ੍ਰੀਤ ਸੰਧੂ ਦਾ ਪੰਜਾਬ ਯੂਨੀਵਰਸਿਟੀ ਨੇ ਕੀਤਾ ਸਨਮਾਨ

ਪੰਜਾਬ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਰੇਣੂ ਵਿਗ ਨੇ ਲੇਖਕ ਹਰਪ੍ਰੀਤ ਸੰਧੂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਉਹ ਸਨਮਾਨ ਯੂਨੀਵਰਸਿਟੀ ਵੱਲੋਂ ਸਾਹਿਤ, ਵਿਰਾਸਤ ਦੀ ਸੰਭਾਲ ਅਤੇ ਵਾਤਾਵਰਣ ਜਾਗਰੂਕਤਾ ਪ੍ਰਤੀ ਸ਼ਲਾਘਾ ਦਾ ਪ੍ਰਮਾਣ ਹੈ<br/>

By : True Update , Kamaljeet Singh Kamal
ਸਾਹਿਤ ਅਤੇ ਵਾਤਾਵਰਣ ਜਾਗਰੂਕਤਾ ਲਈ ਹਰਪ੍ਰੀਤ ਸੰਧੂ ਦਾ ਪੰਜਾਬ ਯੂਨੀਵਰਸਿਟੀ ਨੇ ਕੀਤਾ ਸਨਮਾਨ

ਚੰਡੀਗੜ੍ਹ, (ਹਿੰ.ਸ.) ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਵਾਈਸ-ਚਾਂਸਲਰ ਡਾ. ਰੇਣੂ ਵਿਗ ਨੇ ਰਾਜ ਸੂਚਨਾ ਕਮਿਸ਼ਨਰ, ਪੰਜਾਬ ਅਤੇ ਪ੍ਰਸਿੱਧ ਲੇਖਕ ਹਰਪ੍ਰੀਤ ਸੰਧੂ ਨੂੰ, ਕਿਤਾਬਾਂ ਦੀ ਮਹੱਤਤਾ ਨੂੰ ਉਤਸ਼ਾਹਿਤ ਕਰਨ, ਸਾਹਿਤਕ ਯੋਗਦਾਨ ਰਾਹੀਂ ਯੂਨੀਵਰਸਿਟੀ ਦੀ ਲਾਇਬ੍ਰੇਰੀ ਦੀ ਸ਼ਾਨ ਵਧਾਉਣ ਅਤੇ ਸਮਰਪਿਤ ਸਾਹਿਤ ਅਤੇ ਚਿੱਤਰਕਾਰੀ ਰਾਹੀਂ ਪੰਜਾਬ ਯੂਨੀਵਰਸਿਟੀ ਦੀ ਕੁਦਰਤੀ ਅਤੇ ਵਿਰਾਸਤੀ ਦੌਲਤ ਨੂੰ ਪ੍ਰਦਰਸ਼ਿਤ ਕਰਨ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਯੂਨੀਵਰਸਿਟੀ ਦੀ ਵਾਈਸ-ਚਾਂਸਲਰ ਡਾ. ਰੇਣੂ ਵਿਗ ਵੱਲੋਂ ਹਰਪ੍ਰੀਤ ਸੰਧੂ ਨੂੰ ਵਿਦਿਆਰਥੀਆਂ, ਵਿਦਵਾਨਾਂ ਅਤੇ ਅਕਾਦਮਿਕ ਭਾਈਚਾਰੇ ਵਿੱਚ ਪੜ੍ਹਨ ਦਾ ਰੁਝਾਨ ਬਹਾਲ ਕਰਨ, ਗਿਆਨ ਦੇ ਪ੍ਰਸਾਰ ਅਤੇ ਵਾਤਾਵਰਣ ਪ੍ਰਤੀ ਚੇਤਨਾ ਜਾਗ੍ਰਿਤ ਕਰਨ ਹਿੱਤ ਕੀਤੇ ਨਿਰੰਤਰ ਯਤਨਾਂ ਲਈ ਪ੍ਰਸ਼ੰਸਾ ਪੱਤਰ ਭੇਟ ਕੀਤਾ ਗਿਆ। ਪੰਜਾਬ ਯੂਨੀਵਰਸਿਟੀ ਨੇ ਮੰਨਿਆ ਕਿ ਸੰਧੂ ਨੇ ਆਪਣੀ ਚਿੱਤਰਕਾਰੀ ਅਤੇ ਸਾਹਿਤਕ ਯੋਗਦਾਨ ਰਾਹੀਂ ਨਾ ਸਿਰਫ ਯੂਨੀਵਰਸਿਟੀ ਦੀ ਅਕਾਦਮਿਕ ਅਹਿਮੀਅਤ ਨੂੰ ਵਧਾਇਆ ਹੈ ਸਗੋਂ ਵਿਦਿਆਰਥੀਆਂ, ਖੋਜਕਰਤਾਵਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਲਾਭ ਲਈ ਲਾਇਬ੍ਰੇਰੀ ਸਰੋਤਾਂ ਨੂੰ ਵੀ ਹੋਰ ਅਮੀਰ ਬਣਾਇਆ ਹੈ। ਇਹ ਸਨਮਾਨ ਯੂਨੀਵਰਸਿਟੀ ਵੱਲੋਂ ਸਾਹਿਤ, ਵਿਰਾਸਤ ਦੀ ਸੰਭਾਲ ਅਤੇ ਵਾਤਾਵਰਣ ਜਾਗਰੂਕਤਾ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਦੀ ਸ਼ਲਾਘਾ ਦਾ ਪ੍ਰਤੱਖ ਪ੍ਰਮਾਣ ਹੈ।
 

ਮੁੱਖ ਖ਼ਬਰਾਂ

ਐਡਵਾਂਸਡ ਐਨਾਲਿਟੀਕਲ ਲੈਬਾਰਟਰੀ ਸਹੂਲਤ ਦਾ ਕਰਨਗੇ ਉਦਘਾਟਨ

ਐਡਵਾਂਸਡ ਐਨਾਲਿਟੀਕਲ ਲੈਬਾਰਟਰੀ ਸਹੂਲਤ ਦਾ ਕਰਨਗੇ ਉਦਘਾਟਨ

ਜੋ ਕਿ ਯੂਨੀਵਰਸਿਟੀ ਦੇ ਖੋਜ, ਨਵੀਨਤਾ ਅਤੇ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਹੈ

ਪੰਜਾਬ ਯੂਨੀਵਰਸਿਟੀ ਤੇ ਚੰਡੀਗੜ੍ਹ ਦੇ 8 ਕਾਲਜਾਂ ’ਚ ਵਿਦਿਆਰਥੀ ਚੋਣਾਂ ਅੱਜ

ਪੰਜਾਬ ਯੂਨੀਵਰਸਿਟੀ ਤੇ ਚੰਡੀਗੜ੍ਹ ਦੇ 8 ਕਾਲਜਾਂ ’ਚ ਵਿਦਿਆਰਥੀ ਚੋਣਾਂ ਅੱਜ

ਚੋਣਾਂ ਦੇ ਚੱਲਦਿਆਂ ਗੇਟ ਨੰਬਰ-1 ਦੁਪਹਿਰ 12 ਵਜੇ ਤੋਂ ਸ਼ਾਮ 4:30 ਵਜੇ ਤੱਕ ਬੰਦ ਰਹੇਗਾ, ਜਦਕਿ ਗੇਟ ਨੰਬਰ-2 ਤੇ 3 ਆਮ ਵਾਂਗ ਖੁੱਲ੍ਹੇ ਰਹਿਣਗੇ

ਚੰਡੀਗੜ੍ਹ ਪੰਜਾਬ ਯੂਨੀਵਰਸਿਟੀ ਵਿਖੇ ਪੋਸਟਰ ਅਤੇ ਕਿਤਾਬ ਨੁਮਾਇਸ਼ ਆਯੋਜਿਤ

ਚੰਡੀਗੜ੍ਹ ਪੰਜਾਬ ਯੂਨੀਵਰਸਿਟੀ ਵਿਖੇ ਪੋਸਟਰ ਅਤੇ ਕਿਤਾਬ ਨੁਮਾਇਸ਼ ਆਯੋਜਿਤ

ਪੰਜਾਬ ਸਟੂਡੈਂਟਸ ਯੂਨੀਅਨ(ਲਲਕਾਰ) ਨੇ ਚੰਡੀਗੜ੍ਹ ਪੰਜਾਬ ਯੂਨੀਵਰਸਿਟੀ ਵਿਖੇ ਇਨਕਲਾਬੀ ਕਿਤਾਬਾਂ ਅਤੇ ਪੋਸਟਰਾਂ ਦੀ ਨੁਮਾਇਸ਼ ਲਗਾਈ, ਜਿਸ ਨੇ ਵਿਦਿਆਰਥੀਆਂ ਦਾ ਧਿਆਨ ਖਿੱਚਿਆ।