ਜਲੰਧਰ, (ਹਿੰ.ਸ.)| ਜਲੰਧਰ ਪੁਲਿਸ ਕਮਿਸ਼ਨਰੇਟ ਨੇ ਖੁਰਲਾ ਕਿੰਗਰਾ ਇਲਾਕੇ ਵਿੱਚ ਪੰਜਾਬ ਨੇਸ਼ਨਲ ਬੈਂਕ (ਪੀ.ਐਨ.ਬੀ.) ਵਿੱਚ ਹੋਈ ਦਿਨ ਦਿਹਾੜੇ ਲੁੱਟ ਦੀ ਵਾਰਦਾਤ ਨੂੰ 24 ਘੰਟਿਆਂ ਵਿੱਚ ਸੁਲਝਾ ਕੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਮੁੱਖ ਦੋਸ਼ੀ ਸਿਮਰਨਜੀਤ ਸਿੰਘ ਉਰਫ਼ ਅਮਰੀਕ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਸ਼ਹਿਰ ਦੇ ਪੋਸ਼ ਇਲਾਕੇ ਗ੍ਰੀਨ ਮਾਡਲ ਟਾਊਨ ਦਾ ਰਹਿਣ ਵਾਲਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਡੀਸੀਪੀ ਮਨਪ੍ਰੀਤ ਢਿੱਲੋਂ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਟੀਮ ਬਣਾਈ ਗਈ ਸੀ, ਜਿਸ ਵਿੱਚ ਏਡੀਸੀਪੀ ਰਾਕੇਸ਼ ਯਾਦਵ, ਏਸੀਪੀ ਅਮਰਬੀਰ ਸਿੰਘ, ਏਸੀਪੀ ਸੰਜੇ ਕੁਮਾਰ ਅਤੇ ਕਰਾਈਮ ਬ੍ਰਾਂਚ ਇੰਚਾਰਜ ਸਰਬਜੀਤ ਸਿੰਘ ਨੂੰ ਸ਼ਾਮਲ ਕੀਤਾ ਗਿਆ। ਟੀਮ ਨੇ ਤਕਨੀਕੀ ਸਬੂਤਾਂ ਅਤੇ ਗੁਪਤ ਜਾਣਕਾਰੀਆਂ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਕਾਬੂ ਕੀਤਾ। ਜਾਂਚ ਦੌਰਾਨ ਖੁਲਾਸਾ ਹੋਇਆ ਕਿ ਦੋਸ਼ੀ ਰਿਟਾਇਰਡ ਡੀਐਸਪੀ ਹਰਭਜਨ ਸਿੰਘ ਦਾ ਪੁੱਤਰ ਹੈ, ਜਿਸ ਨਾਲ ਮਾਮਲਾ ਹੋਰ ਵੀ ਚੌਕਾਉਣ ਵਾਲਾ ਬਣ ਗਿਆ। ਪੁਲਿਸ ਨੇ ਦੋਸ਼ੀ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਹਥਿਆਰ ਅਤੇ ਲੁੱਟੀ ਗਈ ਨਕਦੀ ਦਾ ਕੁਝ ਹਿੱਸਾ ਵੀ ਬਰਾਮਦ ਕਰ ਲਿਆ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ (ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਸਿਮਰਨਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਬਟਾਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਦੋ ਮਾਮਲੇ ਦਰਜ ਹਨ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਸ ਵਾਰਦਾਤ ਵਿੱਚ ਸ਼ਾਮਲ ਦੂਜੇ ਦੋਸ਼ੀ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ ਅਤੇ ਜਲਦੀ ਹੀ ਉਸਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜਲੰਧਰ ਪੁਲਿਸ ਨੇ 24 ਘੰਟਿਆਂ ਵਿੱਚ ਬੈਂਕ ਲੁੱਟ ਕਾਂਡ ਦੀ ਗੁੱਥੀ ਨੂੰ ਸੁਲਝਾਇਆ
ਜਲੰਧਰ ਪੁਲਿਸ ਨੇ ਖੁਰਲਾ ਕਿੰਗਰਾ ਇਲਾਕੇ ਵਿੱਚ ਪੀ.ਐਨ.ਬੀ. ਵਿੱਚ ਹੋਈ ਲੁੱਟ ਦੀ ਵਾਰਦਾਤ ਨੂੰ ਸੁਲਝਾ ਕੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ, ਜੋ ਇੱਕ ਰਿਟਾਇਰਡ ਡੀਐਸਪੀ ਦਾ ਪੁੱਤਰ ਹੈ।
ਮੁੱਖ ਖ਼ਬਰਾਂ
ਫਰੀਦਕੋਟ ’ਚ ਕਿਸਾਨਾਂ ਦਾ ਜੇਲ੍ਹ ਭਰੋ ਅੰਦੋਲਨ ਜਾਰੀ
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ
ਜ਼ਹਿਰੀਲੀ ਸ਼ਰਾਬ ਨਾਲ ਸਾਗਰ ’ਚ ਮੌਤਾਂ ਦੀ ਗਿਣਤੀ 22 ਹੋਈ
ਘਟਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦਿਆਂ ਕਈ ਲੋਕਾਂ ਖਿਲਾਫ ਮਾਮਲੇ ਦਰਜ ਕਰਕੇ 10 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ
ਮੋਹਨਜੀਤ ਨਾਲ ਕੀਤੇ ਸਲੂਕ ਲਈ ਮੁੱਖ ਮੰਤਰੀ ਨੂੰ ਆਉਣੀ ਚਾਹੀਦੀ ਸ਼ਰਮ : ਰਾਜਾ ਵੜਿੰਗ
ਕਾਂਗਰਸ ਪ੍ਰਧਾਨ ਨੇ ਇਸ ਮਾਮਲੇ ਸਬੰਧੀ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਮਾਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ
650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 6 ਨੂੰ ਜਲੰਧਰ ’ਚ
ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਸਾਰ ਤੇ ਅਕਾਦਮਿਕ ਖੋਜ ਨੂੰ ਉਤਸ਼ਾਹਿਤ ਕਰਨ ਲਈ ਡੇਰਾ ਸੱਚਖੰਡ ਬੱਲਾਂ ਨੇੜੇ ਕਰੀਬ 11 ਏਕੜ ਰਕਬੇ ’ਚ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਕੀਤੀ ਜਾ ਰਹੀ ਸਥਾਪਨਾ
ਡਾ. ਕਰੀਮਪੁਰੀ ਪਹੁੰਚੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ੇਰੋਂ
ਪੀੜਤ ਨੌਜਵਾਨ ਨੂੰ ਤੁਰੰਤ ਇਨਸਾਫ਼ ਨਾ ਮਿਲਿਆ ਤੇ ਦੋਸ਼ੀ ਪੁਲਿਸ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਹੋਈ, ਤਾਂ ਬਹੁਜਨ ਸਮਾਜ ਪਾਰਟੀ 'ਪੰਜਾਬ ਸੰਭਾਲੋ ਮੁਹਿੰਮ' ਤਹਿਤ ਸਰਕਾਰ ਵਿਰੁੱਧ ਸ਼ੁਰੂ ਕਰੇਗੀ ਤਿੱਖਾ ਸੰਘਰਸ਼