ਵਿਧਾਇਕ ਸ਼ੈਰੀ ਕਲਸੀ ਨੇ ਦੋ ਬੱਸਾਂ ਕੀਤੀਆਂ ਰਵਾਨਾ

'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਖਾਟੂ ਸ਼ਿਆਮ ਜੀ ਅਤੇ ਹਰਿਦੁਆਰ ਦੇ ਦਰਸ਼ਨਾਂ ਲਈ 2 ਬੱਸਾਂ ਰਵਾਨਾ

<br/>ਮੁੱਖ ਮੰਤਰੀ ਤੀਰਥ ਯਾਤਰਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਰ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫਤ ਤੀਰਥ ਦਰਸ਼ਨ ਕਰਵਾਉਣਾ

By : True Update , Harmanjot Singh
'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਖਾਟੂ ਸ਼ਿਆਮ ਜੀ ਅਤੇ ਹਰਿਦੁਆਰ ਦੇ ਦਰਸ਼ਨਾਂ ਲਈ 2 ਬੱਸਾਂ ਰਵਾਨਾ

ਬਟਾਲਾ, 13 ਅਗਸਤ (ਹਿੰ.ਸ.) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਤੋਂ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਖਾਟੂ ਸ਼ਿਆਮ ਜੀ ਅਤੇ ਹਰਿਦੁਆਰ ਦੇ ਦਰਸ਼ਨਾਂ ਲਈ ਦੋ ਬੱਸਾਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ, ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਤੇ ਮਾਰਕੀਟ ਕਮੇਟੀ ਕਲਾਨੌਰ ਦੇ ਚੇਅਰਮੈਨ ਰਣਜੇਤ ਸਿੰਘ ਬਾਠ ਝੰਗੀ, ਸੀਨੀਅਰ ਆਗੂ ਹਨੀ ਚੌਹਾਨ, ਪ੍ਰਦੀਪ ਕੁਮਾਰ, ਪਲਵਿੰਦਰ ਸਿੰਘ ਲੰਬੜਦਾਰ ਅਤੇ ਵੱਖ ਵੱਖ ਸਖਸੀਅਤਾਂ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਪਹਿਲੀ ਅਗਸਤ ਤੋਂ ਤਿੰਨ ਹੋਰ ਰੂਟ ਸ਼ੁਰੂ ਕੀਤੇ ਗਏ ਹਨ। ਖਾਟੂ ਸ਼ਿਆਮ ਜੀ ਅਤੇ ਸਾਲਾਸਰ ਜੀ, ਹਰਿਦੁਆਰ ਅਤੇ ਰਿਸੀਕੇਸ ਲਈ ਅਤੇ ਮਥੁਰਾ ਅਤੇ ਵ੍ਰਿੰਦਾਵਨ ਸ਼ਾਮਲ ਹਨ। ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਬਜ਼ੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ। ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜ਼ਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਸੰਗਤਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।

ਮੁੱਖ ਖ਼ਬਰਾਂ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਰਿੰਦਾਵਨ ਲਈ ਬੱਸ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਰਿੰਦਾਵਨ ਲਈ ਬੱਸ ਰਵਾਨਾ

ਬਜ਼ੁਰਗਾਂ ਤੇ ਸ਼ਰਧਾਲੂਆਂ ਲਈ ਮੁਫ਼ਤ ਤੇ ਸੁਰੱਖਿਅਤ ਤੀਰਥ ਯਾਤਰਾ ਦੀ ਸਹੂਲਤ : ਸੰਧਵਾਂ

ਓਮ ਜੀ ਪਾਰਕ ’ਚ ਵਿਸ਼ੇਸ਼ ਸਫਾਈ ਅਭਿਆਨ

ਓਮ ਜੀ ਪਾਰਕ ’ਚ ਵਿਸ਼ੇਸ਼ ਸਫਾਈ ਅਭਿਆਨ

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਪਾਉਣ

ਵਿਧਾਇਕ ਲਾਭ ਸਿੰਘ ਨੇ ‘ਮਾਡਰਨ ਸੱਥ’ ਦਾ ਕੀਤਾ ਉਦਘਾਟਨ

ਵਿਧਾਇਕ ਲਾਭ ਸਿੰਘ ਨੇ ‘ਮਾਡਰਨ ਸੱਥ’ ਦਾ ਕੀਤਾ ਉਦਘਾਟਨ

ਪਿੰਡ ਵਾਸੀਆਂ ਨੂੰ ਆਪਣੇ ਪਿੰਡ ਵਿੱਚ ਹੀ ਸੁਵਿਧਾਜਨਕ, ਸਾਫ਼-ਸੁਥਰਾ ਅਤੇ ਸੁਚੱਜਾ ਮਾਹੌਲ ਮੁਹੱਈਆ ਕਰਵਾਉਣਾ

650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 6 ਨੂੰ ਜਲੰਧਰ ’ਚ

650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 6 ਨੂੰ ਜਲੰਧਰ ’ਚ

ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਸਾਰ ਤੇ ਅਕਾਦਮਿਕ ਖੋਜ ਨੂੰ ਉਤਸ਼ਾਹਿਤ ਕਰਨ ਲਈ ਡੇਰਾ ਸੱਚਖੰਡ ਬੱਲਾਂ ਨੇੜੇ ਕਰੀਬ 11 ਏਕੜ ਰਕਬੇ ’ਚ  ਗੁਰੂ  ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਕੀਤੀ ਜਾ ਰਹੀ  ਸਥਾਪਨਾ

ਸਾਉਣੀ ਸੀਜ਼ਨ ’ਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੰਜਾਬ ਤਿਆਰ

ਸਾਉਣੀ ਸੀਜ਼ਨ ’ਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੰਜਾਬ ਤਿਆਰ

180 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਉਮੀਦ, 5.09 ਲੱਖ ਬਾਰਦਾਨੇ ਦੀ ਲੋੜ; ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼