ਸੱਤਿਆ ਨਿਕੇਤਨ ਹਾਦਸੇ ਤੋਂ ਬਾਅਦ 

ਮੁੱਖ ਮੰਤਰੀ ਨੇ ਦਿੱਲੀ ’ਚ ਪੰਜਵੀਂ ਮੰਜ਼ਿਲ ਵਾਲੀਆਂ ਇਮਾਰਤਾਂ ਨੂੰ ਤੁਰੰਤ ਸੀਲ ਕਰਨ ਦੇ ਦਿੱਤੇ ਨਿਰਦੇਸ਼

ਦਿੱਲੀ ਦੇ ਲੋਕਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ, ਕਿਸੇ ਨੂੰ ਵੀ ਲਾਪਰਵਾਹੀ ਲਈ ਬਖਸ਼ਿਆ ਨਹੀਂ ਜਾਵੇਗਾ

By : True Update , Sukhwinder Kaur
ਮੁੱਖ ਮੰਤਰੀ ਨੇ ਦਿੱਲੀ ’ਚ ਪੰਜਵੀਂ ਮੰਜ਼ਿਲ ਵਾਲੀਆਂ ਇਮਾਰਤਾਂ ਨੂੰ ਤੁਰੰਤ ਸੀਲ ਕਰਨ ਦੇ ਦਿੱਤੇ ਨਿਰਦੇਸ਼

ਨਵੀਂ ਦਿੱਲੀ, 07 ਸਤੰਬਰ (ਹਿੰ.ਸ.) : ਮੁੱਖ ਮੰਤਰੀ ਰੇਖਾ ਗੁਪਤਾ ਨੇ ਸੋਮਵਾਰ ਸਵੇਰੇ ਸੱਤਿਆ ਨਿਕੇਤਨ ਹਾਦਸੇ ਵਾਲੀ ਥਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਅਤੇ ਚੱਲ ਰਹੀ ਕਾਰਵਾਈ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਮਾਰਤ ਦੇ ਮਾਲਕ ਖ਼ਿਲਾਫ਼ ਐਫ. ਆਈ. ਆਰ. ਦਰਜ ਕਰ ਲਈ ਗਈ ਹੈ। ਮੁੱਖ ਮੰਤਰੀ ਨੇ ਦਿੱਲੀ ਵਿੱਚ ਪੰਜਵੀਂ ਮੰਜ਼ਿਲ ਵਾਲੀਆਂ ਇਮਾਰਤਾਂ ਨੂੰ ਤੁਰੰਤ ਸੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹਾਦਸੇ ਲਈ ਜ਼ਿੰਮੇਵਾਰ ਪਾਏ ਗਏ ਐਮ. ਸੀ. ਡੀ. ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਨੇੜਲੇ ਪੀ. ਜੀ. ਅਤੇ ਇਮਾਰਤਾਂ ਦੀ ਵੀ ਡੂੰਘਾਈ ਨਾਲ ਜਾਂਚ ਕਰਨ ਅਤੇ ਨਿਯਮਾਂ ਦੀ ਕੋਈ ਉਲੰਘਣਾ ਪਾਏ ਜਾਣ 'ਤੇ ਉਨ੍ਹਾਂ ਨੂੰ ਸੀਲ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਦਿੱਲੀ ਦੇ ਲੋਕਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ, ਕਿਸੇ ਨੂੰ ਵੀ ਲਾਪਰਵਾਹੀ ਲਈ ਬਖਸ਼ਿਆ ਨਹੀਂ ਜਾਵੇਗਾ। ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 6 ਹੋ ਗਈ ਹੈ ਅਤੇ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ।

ਮੁੱਖ ਖ਼ਬਰਾਂ

ਦਿੱਲੀ 'ਚ ਪੀਜੀ ਇਮਾਰਤ ਢਹਿਣ ਨਾਲ 6 ਮੌਤਾਂ, 10 ਲੋਕ ਸੁਰੱਖਿਅਤ ਬਚਾਏ

ਦਿੱਲੀ 'ਚ ਪੀਜੀ ਇਮਾਰਤ ਢਹਿਣ ਨਾਲ 6 ਮੌਤਾਂ, 10 ਲੋਕ ਸੁਰੱਖਿਅਤ ਬਚਾਏ

ਮੌਕੇ 'ਤੇ ਐਨਡੀਆਰਐਫ, ਫਾਇਰ ਸਰਵਿਸ ਅਤੇ ਪੁਲਿਸ ਦੀਆਂ ਟੀਮਾਂ ਵੱਲੋਂ ਮਲਬਾ ਹਟਾ ਕੇ ਬਚਾਅ ਕਾਰਜ ਜਾਰੀ ਹਨ

ਸੱਤਿਆ ਨਿਕੇਤਨ ਨੇੜੇ  ਡਿੱਗੀ ਇਮਾਰਤ, ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਸੱਤਿਆ ਨਿਕੇਤਨ ਨੇੜੇ  ਡਿੱਗੀ ਇਮਾਰਤ, ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਹਰੇਕ ਵਿਦਿਆਰਥੀ ਅਤੇ ਵਿਅਕਤੀ ਨੂੰ ਸੁਰੱਖਿਅਤ ਬਾਹਰ ਕੱਢਣ ਅਤੇ ਘਟਨਾ ਦੀ ਨਿਰਪੱਖ ਜਾਂਚ ਕਰਨ ਅਤੇ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਬਣਾਉਣ ਦੀ ਕੀਤੀ ਮੰਗ

ਦਿੱਲੀ ਐੱਨ. ਸੀ. ਆਰ. ’ਚ ਮੀਂਹ ਕਾਰਨ ਮੌਸਮ ਦਾ ਬਦਲਿਆ ਮਿਜ਼ਾਜ, ਕਈ ਥਾਂਈਂ ਲੱਗੇ ਜਾਮ

ਦਿੱਲੀ ਐੱਨ. ਸੀ. ਆਰ. ’ਚ ਮੀਂਹ ਕਾਰਨ ਮੌਸਮ ਦਾ ਬਦਲਿਆ ਮਿਜ਼ਾਜ, ਕਈ ਥਾਂਈਂ ਲੱਗੇ ਜਾਮ

ਸਾਵਣ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਦਿੱਲੀ-ਐਨ.ਸੀ.ਆਰ. ਵਿੱਚ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬੂੰਦਾਬਾਂਦੀ ਅਤੇ ਦਰਮਿਆਨੀ ਬਾਰਿਸ਼ ਨੇ ਲੋਕਾਂ ਨੂੰ ਉਮਸ ਵਾਲੀ ਗਰਮੀ ਤੋਂ ਰਾਹਤ ਦਿੱਤੀ ਹੈ।

ਦਿੱਲੀ ਦੇ ਤਿੰਨ ਮੈਟਰੋ ਸਟੇਸ਼ਨ ਯਾਤਰੀਆਂ ਲਈ ਖੁੱਲ੍ਹੇ

ਦਿੱਲੀ ਦੇ ਤਿੰਨ ਮੈਟਰੋ ਸਟੇਸ਼ਨ ਯਾਤਰੀਆਂ ਲਈ ਖੁੱਲ੍ਹੇ

ਸੁਰੱਖਿਆ ਕਾਰਨਾਂ ਅਤੇ ਪ੍ਰਦਰਸ਼ਨਾਂ ਕਾਰਨ ਬੰਦ ਕੀਤੇ ਗਏ ਦਿੱਲੀ ਮੈਟਰੋ ਦੇ ਪ੍ਰਮੁੱਖ ਸਟੇਸ਼ਨਾਂ ਵਿੱਚੋਂ ਰਾਜੀਵ ਚੌਕ, ਮੰਡੀ ਹਾਊਸ ਅਤੇ ਕੇਂਦਰੀ ਸਕੱਤਰੇਤ ਦੇ ਗੇਟ ਸ਼ਨੀਵਾਰ ਦੁਪਹਿਰ 3.44 ਵਜੇ ਯਾਤਰੀਆਂ ਲਈ ਖੋਲ੍ਹ ਦਿੱਤੇ ਗਏ।

ਦਿੱਲੀ ਦੇ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ

ਦਿੱਲੀ ਦੇ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ

ਡੀ.ਐਮ.ਆਰ.ਸੀ ਨੇ ਰਾਜਧਾਨੀ ਦੇ 16 ਮੈਟਰੋ ਸਟੇਸ਼ਨਾਂ ਨੂੰ ਅਗਲੇ ਨੋਟਿਸ ਤੱਕ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਸਟੇਸ਼ਨਾਂ 'ਤੇ ਦਾਖਲੇ ਅਤੇ ਨਿਕਾਸ 'ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ।