ਜਕਾਰਤਾ, (ਹਿੰ.ਸ.) ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬਿਆਂਤੋ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਸਭ ਤੋਂ ਉੱਚੇ ਨਾਗਰਿਕ ਸਨਮਾਨ, 'ਬਿੰਤਾਂਗ ਆਦਿਪੂਰਨਾ ਆਫ਼ ਦਿ ਰਿਪਬਲਿਕ ਆਫ਼ ਇੰਡੋਨੇਸ਼ੀਆ’ ਨਾਲ ਸਨਮਾਨਿਤ ਕੀਤਾ। ਰਾਸ਼ਟਰਪਤੀ ਸੁਬਿਆਂਤੋ ਨੇ ਜਕਾਰਤਾ ਵਿੱਚ ਆਯੋਜਿਤ ਵਿਸ਼ੇਸ਼ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਇਹ ਵੱਕਾਰੀ ਸਨਮਾਨ ਪ੍ਰਦਾਨ ਕੀਤਾ। ਇਹ ਇੰਡੋਨੇਸ਼ੀਆ ਦਾ ਸਭ ਤੋਂ ਉੱਚਾ ਨਾਗਰਿਕ ਸਨਮਾਨ ਹੈ। ਇਹ ਸਨਮਾਨ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਇੰਡੋਨੇਸ਼ੀਆ ਦੀ ਅਖੰਡਤਾ, ਪ੍ਰਭੂਸੱਤਾ ਅਤੇ ਸਨਮਾਨ ਲਈ ਸ਼ਾਨਦਾਰ ਕੰਮ ਕੀਤਾ ਹੈ। ਸਨਮਾਨ ਪ੍ਰਾਪਤ ਕਰਨ ਤੋਂ ਬਾਅਦ, ਪ੍ਰਧਾਨ ਮੰਤਰੀ ਨੇ ਇੰਡੋਨੇਸ਼ੀਆ ਸਰਕਾਰ ਅਤੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ, "ਅੱਜ ਸਵੇਰੇ, ਮੈਨੂੰ ਇੰਡੋਨੇਸ਼ੀਆ ਦਾ ਸਭ ਤੋਂ ਵੱਡਾ ਸਨਮਾਨ ਬਹੁਤ ਪਿਆਰ ਅਤੇ ਸਤਿਕਾਰ ਨਾਲ ਪੇਸ਼ ਕੀਤਾ ਗਿਆ ਹੈ। ਇਹ ਸਨਮਾਨ ਕੋਟਿ-ਕੋਟਿ ਭਾਰਤੀਆਂ ਦਾ ਹੈ। ਇਹ ਇੰਡੋਨੇਸ਼ੀਆ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਭਾਰਤ ਅਤੇ ਇੰਡੋਨੇਸ਼ੀਆ ਦੇ ਇਤਿਹਾਸਕ ਅਤੇ ਸੁਹਿਰਦ ਸਬੰਧਾਂ ਦਾ ਸਨਮਾਨ ਹੈ।" ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਸੁਬੀਆਂਤੋ, ਇੰਡੋਨੇਸ਼ੀਆ ਸਰਕਾਰ ਅਤੇ ਉੱਥੋਂ ਦੇ ਲੋਕਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਦੋਵਾਂ ਦੇਸ਼ਾਂ ਵਿਚਕਾਰ ਡੂੰਘੇ ਵਿਸ਼ਵਾਸ, ਦੋਸਤੀ ਅਤੇ ਸਦੀਆਂ ਪੁਰਾਣੇ ਸੱਭਿਆਚਾਰਕ ਸਬੰਧਾਂ ਦਾ ਪ੍ਰਤੀਕ ਹੈ।
ਪ੍ਰਧਾਨ ਮੰਤਰੀ ਮੋਦੀ ਨੂੰ ਸਰਵਉੱਚ ਨਾਗਰਿਕ ਸਨਮਾਨ
ਪ੍ਰਧਾਨ ਮੰਤਰੀ ਮੋਦੀ ਇੰਡੋਨੇਸ਼ੀਆ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬਿਆਂਤੋ ਨੇ ਪ੍ਰਧਾਨ ਮੰਤਰੀ ਨਰੇੇਂਦਰ ਮੋਦੀ ਨੂੰ ਇੰਡੋਨੇਸ਼ੀਆ ਦੇ ਸਭ ਤੋਂ ਉੱਚੇ ਨਾਗਰਿਕ ਸਨਮਾਨ 'ਬਿੰਦੰਗ ਆਦਿਪੂਰਨਾ' ਨਾਲ ਸਨਮਾਨਿਤ ਕੀਤਾ ਹੈ। ਇਹ ਅਵਾਰਡ ਇੰਡੋਨੇਸ਼ੀਆ ਦਾ ਸਭ ਤੋਂ ਉੱਚਾ ਨਾਗਰਿਕ ਸਨਮਾਨ ਹੈ
By :
True Update
,
Tanish kajla
•