ਇਮਾਰਤ ਦੀਆਂ ਨੀਂਹਾਂ ਪੁੱਟਣ ਸਮੇਂ

ਘੜੂੰਆਂ 'ਚ ਧਰਮਸ਼ਾਲਾ ਦੀ ਖੁਦਾਈ ਦੌਰਾਨ ਮਿਲੇ ਸਦੀਆਂ ਪੁਰਾਣੇ ਚਾਂਦੀ ਦੇ ਸਿੱਕੇ

ਇਹ ਸਿੱਕੇ 500-600 ਸਾਲ ਪੁਰਾਣੇ ਹੋਣ ਦੀ ਚਰਚਾ ਸੁਣਨ ਨੂੰ ਮਿਲ ਰਹੀ ਹੈ

By : True Update , Harmanjot Singh
ਘੜੂੰਆਂ 'ਚ ਧਰਮਸ਼ਾਲਾ ਦੀ ਖੁਦਾਈ ਦੌਰਾਨ ਮਿਲੇ ਸਦੀਆਂ ਪੁਰਾਣੇ ਚਾਂਦੀ ਦੇ ਸਿੱਕੇ

ਮੋਹਾਲੀ, 26 ਅਗਸਤ (ਹਿੰ.ਸ.) ਜ਼ਿਲ੍ਹਾ ਮੋਹਾਲੀ ’ਚ ਪੈਂਦੇ ਖਰੜ ਦੇ ਨੇੜੇ ਅਤੇ ਸ੍ਰੀ ਚਮਕੌਰ ਸਾਹਿਬ ਹਲਕੇ ਅਧੀਨ ਆਉਂਦੇ ਇਤਿਹਾਸਕ ਪਿੰਡ ਘੜੂੰਆਂ ਵਿੱਚ ਪੁਰਾਣੀ ਧਰਮਸ਼ਾਲਾ ਦੀ ਖੁਦਾਈ ਦੌਰਾਨ ਚਾਂਦੀ ਦੇ ਕੁਝ ਪੁਰਾਣੇ ਸਿੱਕੇ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਸਿੱਕਿਆਂ ’ਤੇ ਉਰਦੂ ਵਿੱਚ ਲਿਖਿਆ ਹੋਇਆ ਹੈ। ਸਿੱਕੇ ਮਿਲਣ ਦੀ ਖ਼ਬਰ ਫੈਲਣ ਤੋਂ ਬਾਅਦ ਪਿੰਡ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਿੱਚ ਪੁਰਾਣੀ ਧਰਮਸ਼ਾਲਾ ਨੂੰ ਢਾਹ ਕੇ ਉਸ ਦੀ ਥਾਂ ਨਵੀਂ ਇਮਾਰਤ ਬਣਾਈ ਜਾ ਰਹੀ ਹੈ। ਨਵੀਂ ਇਮਾਰਤ ਦੀਆਂ ਨੀਂਹਾਂ ਪੁੱਟਣ ਲਈ ਜਦੋਂ ਧਰਤੀ ਦੀ ਖੁਦਾਈ ਕੀਤੀ ਗਈ ਤਾਂ ਮਿੱਟੀ ਵਿੱਚੋਂ ਕੁਝ ਪੁਰਾਣੇ ਚਾਂਦੀ ਦੇ ਸਿੱਕੇ ਮਿਲੇ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ ਕਈ ਸਿੱਕੇ ਸਥਾਨਕ ਲੋਕਾਂ ਅਤੇ ਬੱਚਿਆਂ ਵੱਲੋਂ ਚੁੱਕ ਲਏ ਗਏ, ਜਿਸ ਤੋਂ ਬਾਅਦ ਇਹ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਕੌਂਸਲਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਘੜੂੰਆਂ ਵਿੱਚ ਖੁਦਾਈ ਦੌਰਾਨ ਪੁਰਾਣੇ ਸਿੱਕੇ ਮਿਲਣ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਸਿੱਕੇ 500-600 ਸਾਲ ਪੁਰਾਣੇ ਹੋਣ ਦੀ ਚਰਚਾ ਸੁਣਨ ਨੂੰ ਮਿਲ ਰਹੀ ਹੈ, ਪਰ ਇਸ ਦੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸਿੱਕਿਆਂ ਦੀ ਪੂਰੀ ਜਾਂਚ ਅਤੇ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਹੀ ਉਨ੍ਹਾਂ ਦੀ ਅਸਲ ਉਮਰ ਅਤੇ ਇਤਿਹਾਸ ਪਿਛੋਕੜ ਬਾਰੇ ਕੋਈ ਸਹੀ ਜਾਣਕਾਰੀ ਦਿੱਤੀ ਜਾ ਸਕੇਗੀ। ਫਿਲਹਾਲ ਸਿਰਫ਼ ਸਿੱਕੇ ਮਿਲਣ ਦੀ  ਜਾਣਕਾਰੀ ਮਿਲੀ ਹੈ। ਹੁਣ ਸਿੱਕਿਆਂ ਦੀ ਅਸਲ ਗਿਣਤੀ, ਧਾਤ, ਸਮੇਂ ਅਤੇ ਇਤਿਹਾਸਕ ਮਹੱਤਤਾ ਬਾਰੇ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। ਜੇਕਰ ਇਹ ਸਿੱਕੇ ਸਦੀਆਂ ਪੁਰਾਣੇ ਸਾਬਤ ਹੁੰਦੇ ਹਨ ਤਾਂ ਇਹ ਘੜੂੰਆਂ ਦੇ ਇਤਿਹਾਸ ਨਾਲ ਜੁੜੀ ਮਹੱਤਵਪੂਰਨ ਖੋਜ ਹੋ ਸਕਦੀ ਹੈ।

ਮੁੱਖ ਖ਼ਬਰਾਂ

ਚੰਡੀਗੜ੍ਹ-ਪੰਜਾਬ ਬਾਰਡਰ ’ਤੇ ਕਿਸਾਨਾਂ ਦਾ ਸੱਤ ਦਿਨਾਂ ਤੋਂ ਚੱਲ ਰਿਹਾ ਧਰਨਾ ਖ਼ਤਮ

ਚੰਡੀਗੜ੍ਹ-ਪੰਜਾਬ ਬਾਰਡਰ ’ਤੇ ਕਿਸਾਨਾਂ ਦਾ ਸੱਤ ਦਿਨਾਂ ਤੋਂ ਚੱਲ ਰਿਹਾ ਧਰਨਾ ਖ਼ਤਮ

ਕਿਸਾਨ ਆਗੂਆਂ ਅਨੁਸਾਰ ਸਰਕਾਰ ਨੇ ਇੱਕ ਮਹੀਨੇ ਦੇ ਅੰਦਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ’ਤੇ ਦਿੱਤੀ  ਸਹਿਮਤੀ

ਫਰੀਦਕੋਟ ’ਚ ਕਿਸਾਨਾਂ ਦਾ ਜੇਲ੍ਹ ਭਰੋ ਅੰਦੋਲਨ ਜਾਰੀ

ਫਰੀਦਕੋਟ ’ਚ ਕਿਸਾਨਾਂ ਦਾ ਜੇਲ੍ਹ ਭਰੋ ਅੰਦੋਲਨ ਜਾਰੀ

ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।

ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ

ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ

ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਮੁੱਖ ਨੀਤੀਆਂ ਅਪਣਾਈਆਂ ਹਨ - ਨਸ਼ਿਆਂ ਦੀ ਸਪਲਾਈ ਰੋਕਣਾ, ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ

ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਲਾਭਪਾਤਰੀਆਂ ਨੇ ਕਿਹਾ : ਰਾਸ਼ਨ ਮਿਲਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਮਦਦ