ਫਾਜ਼ਿਲਕਾ, 11 ਅਗਸਤ (ਹਿੰ.ਸ.) : ਜ਼ਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ ’ਚ ਐੱਸ. ਟੀ. ਐੱਫ. ਨੇ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਾਰ ਸਵਾਰ ਤਿੰਨ ਨੌਜਵਾਨਾਂ ਨੂੰ 30 ਕਿਲੋ 672 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਏ. ਐੱਨ. ਟੀ. ਐੱਫ. ਫਿਰੋਜ਼ਪੁਰ ਰੇਂਜ ਦੀ ਟੀਮ ਤੋਂ ਮਿਲੀ ਜਾਣਕਾਰੀ ਅਨੁਸਾਰ ਐੱਸ. ਟੀ. ਐੱਫ. ਟੀਮ ਨੇ ਜਲਾਲਾਬਾਦ-ਫਾਜ਼ਿਲਕਾ ਹਾਈਵੇ ’ਤੇ ਹਰਿਕ੍ਰਿਸ਼ਨ ਸਿਨੇਮਾ ਨੇੜੇ ਨਾਕਾਬੰਦੀ ਕਰਕੇ ਕਾਰਵਾਈ ਕੀਤੀ। ਜਿਸ ਦੌਰਾਨ ਕਾਰ ਸਵਾਰ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੰਸਪ੍ਰੀਤ, ਆਕਾਸ਼ ਸਿੰਘ ਅਤੇ ਅਨਮੋਲਪ੍ਰੀਤ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ ਦੋ ਦੋਸ਼ੀ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ, ਜਦਕਿ ਇੱਕ ਪਿੰਡ ਗੁਲਾਮ ਪਧਰਾ ਦਾ ਵਸਨੀਕ ਹੈ। ਤਿੰਨਾਂ ਦੀ ਉਮਰ ਕਰੀਬ 20 ਤੋਂ 25 ਸਾਲ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਦੋਸ਼ੀਆਂ ਤੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇੰਨੀ ਵੱਡੀ ਮਾਤਰਾ ਵਿੱਚ ਹੈਰੋਇਨ ਕਿੱਥੋਂ ਲਿਆਂਦੀ ਗਈ ਅਤੇ ਇਸ ਦੀ ਸਪਲਾਈ ਅੱਗੇ ਕਿੱਥੇ ਕੀਤੀ ਜਾਣੀ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਸ ਮਾਮਲੇ ਦੇ ਪਿੱਛੇ ਨਸ਼ਾ ਤਸਕਰੀ ਦਾ ਵੱਡਾ ਨੈੱਟਵਰਕ ਹੋ ਸਕਦਾ ਹੈ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਭੇਜ ਿਦੱਤਾ ਜਾਵੇਗਾ।
ਜਲਾਲਾਬਾਦ ਦੇ 3 ਨੌਜਵਾਨ 30 ਕਿਲੋ 672 ਗ੍ਰਾਮ ਹੈਰੋਇਨ ਸਮੇਤ ਕਾਬੂ
ਜ਼ਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ ’ਚ ਐੱਸ. ਟੀ. ਐੱਫ. ਨੇ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਾਰ ਸਵਾਰ ਤਿੰਨ ਨੌਜਵਾਨਾਂ ਨੂੰ 30 ਕਿਲੋ 672 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਮੁੱਖ ਖ਼ਬਰਾਂ
ਚਿੱਟਾ ਸਪਲਾਈ ਕਰਨ ਵਾਲਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫਤਾਰ
ਮਨੀਮਾਜਰਾ ਤੋਂ ਚਲਾ ਰਿਹਾ ਸੀ ਨਸ਼ਾ ਸਪਲਾਈ ਨੈੱਟਵਰਕ
ਨੌਜਵਾਨ 2.184 ਕਿਲੋ ਹੈਰੋਇਨ, ਪਿਸਤੌਲ ਤੇ 4 ਜ਼ਿੰਦਾ ਕਾਰਤੂਸ ਸਮੇਤ ਗ੍ਰਿਫਤਾਰ
ਰਿਮਾਂਡ ਦੌਰਾਨ ਪਤਾ ਲਗਾਇਆ ਜਾਵੇਗਾ ਕਿ ਨਸ਼ੇ ਦੀ ਖੇਪ ਅੱਗੇ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ ਤੇ ਇਸ ਨੈੱਟਵਰਕ ’ਚ ਹੋਰ ਕੌਣ-ਕੌਣ ਸ਼ਾਮਲ : ਡੀ. ਐੱਸ. ਪੀ. ਮਾਨਹਾਸ
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਪੰਜ ਆਧੁਨਿਕ .30 ਬੋਰ ਪਿਸਤੌਲਾਂ, 2.015 ਕਿਲੋਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰਾਂ ਦਾ ਪਰਦਾਫਾਸ਼ ਕੀਤਾ।
ਸ਼ਿਮਲਾ ਵਿੱਚ ਦੋ ਥਾਵਾਂ ਤੋਂ 29 ਗ੍ਰਾਮ ਚਿੱਟਾ ਬਰਾਮਦ, ਦੋ ਗ੍ਰਿਫ਼ਤਾਰ
ਸ਼ਿਮਲਾ ਪੁਲਿਸ ਦੋ ਲੋਕਾਂ ਨੂੰ ਚਿੱਟਾ ਸਮੇਤ ਗ੍ਰਿਫਤਾਰ ਕੀਤਾ। ਇੱਕ ਤੋਂ ਚਿੱਟਾ 13 ਗ੍ਰਾਮ, ਦੂਜੇ ਤੋਂ 16 ਗ੍ਰਾਮ ਬਰਾਮਦ ਕੀਤਾ ਗਿਆ ਸੀ। ਪੁਲਿਸ ਨੇ ਐਨਡੀਪੀਐਸ ਐਕਟ ਦੀ ਧਾਰਾ 21 ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਣੀਪੁਰ: ਪੀਐਲਏ ਕੈਡਰ ਗ੍ਰਿਫ਼ਤਾਰ, 68 ਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ
ਮਣੀਪੁਰ ਵਿੱਚ ਸੁਰੱਖਿਆ ਬਲਾਂ ਨੇ ਪਿਛਲੇ 24 ਘੰਟਿਆਂ ਵਿੱਚ ਕੀਤੇ ਗਏ ਵੱਖ-ਵੱਖ ਆਪ੍ਰੇਸ਼ਨਾਂ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਆਪ੍ਰੇੇਸ਼ਨ ਦੌਰਾਨ ਇੱਕ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਦੇ ਸਰਗਰਮ ਕੈਡਰ ਨੂੰ ਗ੍ਰਿਫਤਾਰ ਕੀਤਾ ਗਿਆ।