ਮੰਦਰਾਂ 'ਚ ਪਹੁੰਚਣ ਵਾਲੇ ਸ਼ਰਧਾਲੂਆਂ ਨੂੰ ਧਿਆਨ 'ਚ ਰੱਖਦਿਆਂ

ਜਨਮ ਅਸ਼ਟਮੀ ਨੂੰ ਲੈ ਕੇ ਖੰਨਾ ਪੁਲਿਸ ਚੌਕਸ, ਸੁਰੱਖਿਆ ਪ੍ਰਬੰਧ ਮੁਕੰਮਲ

ਮੰਦਰਾਂ ਦੀ ਸੁਰੱਖਿਆ, ਟ੍ਰੈਫਿਕ ਅਤੇ ਭੀੜ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਤੇ ਮੰਦਰ ਪ੍ਰਬੰਧਕਾਂ ਨਾਲ ਕੀਤੀ ਮੀਟਿੰਗ : ਐੱਸ.ਐੱਸ.ਪੀ. ਖੰਨਾ

By : True Update , Harpreet Singh
ਜਨਮ ਅਸ਼ਟਮੀ ਨੂੰ ਲੈ ਕੇ ਖੰਨਾ ਪੁਲਿਸ ਚੌਕਸ, ਸੁਰੱਖਿਆ ਪ੍ਰਬੰਧ ਮੁਕੰਮਲ

ਖੰਨਾ,03 ਸਤੰਬਰ (ਰਾਜਵਿੰਦਰ ਰਾਜੂ) : ਜਨਮ ਅਸ਼ਟਮੀ ਦੇ ਤਿਉਹਾਰ ਨੂੰ ਸ਼ਾਂਤੀਪੂਰਨ, ਸੁਚੱਜੇ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਖੰਨਾ ਪੁਲਿਸ ਵੱਲੋਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਐਸ.ਐਸ.ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਵੱਲੋਂ ਖੰਨਾ ਪੁਲਿਸ ਦੇ ਸਮੂਹ ਜੀਓਜ਼ ਅਤੇ ਜ਼ਿਲ੍ਹੇ ਦੇ ਵੱਖ-ਵੱਖ ਮੰਦਰਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਐਸ.ਐਸ.ਪੀ. ਨੇ ਜਨਮ ਅਸ਼ਟਮੀ ਮੌਕੇ ਮੰਦਰਾਂ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੇ ਸ਼ਰਧਾਲੂਆਂ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪਹਿਲਾਂ ਤੋਂ ਹੀ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਮੀਟਿੰਗ ਵਿੱਚ ਮੰਦਰਾਂ ਦੇ ਆਲੇ-ਦੁਆਲੇ ਸੁਰੱਖਿਆ ਮਜ਼ਬੂਤ ਕਰਨ, ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ, ਭੀੜ ਨੂੰ ਕੰਟਰੋਲ ਕਰਨ ਅਤੇ ਪਾਰਕਿੰਗ ਦੇ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਮੁੱਖ ਰਸਤਿਆਂ ’ਤੇ ਟ੍ਰੈਫਿਕ ਵਿਵਸਥਾ ਅਤੇ ਭੀੜ ਵਾਲੇ ਸਥਾਨਾਂ ’ਤੇ ਪੁਲਿਸ ਦੀ ਮੌਜੂਦਗੀ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ ਗਿਆ। ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਧਾਰਮਿਕ ਤਿਉਹਾਰ ਲੋਕਾਂ ਦੀ ਆਸਥਾ ਨਾਲ ਜੁੜੇ ਹੁੰਦੇ ਹਨ ਅਤੇ ਅਜਿਹੇ ਮੌਕਿਆਂ ’ਤੇ ਪੁਲਿਸ ਦੀ ਜ਼ਿੰਮੇਵਾਰੀ ਹੋਰ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ ਅਤੇ ਪੁਲਿਸ ਅਧਿਕਾਰੀ ਮੰਦਰ ਪ੍ਰਬੰਧਕ ਕਮੇਟੀਆਂ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਣ। ਉਨ੍ਹਾਂ ਮੰਦਰ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਸੁਰੱਖਿਆ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਖੰਨਾ ਪੁਲਿਸ ਨੇ ਜਨਮ ਅਸ਼ਟਮੀ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਮਾਹੌਲ ਵਿੱਚ ਮਨਾਉਣ ਲਈ ਹਰ ਲੋੜੀਂਦਾ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ।

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ

ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ

ਆਬਕਾਰੀ ਵਿਭਾਗ ਦੀ ਮੀਟਿੰਗ ’ਚ ਲਾਇਸੰਸਸ਼ੁਦਾ ਠੇਕੇਦਾਰਾਂ ਨੇ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਬਾਰੇ ਅਧਿਕਾਰੀਆਂ ਨੂੰ ਘੇਰਿਆ ਸੀ ਸਖ਼ਤੀ ਨਾਲ

ਜਨਮ ਅਸ਼ਟਮੀ ਨੂੰ ਲੈ ਕੇ ਅਬੋਹਰ ’ਚ ਪੁਲਿਸ ਅਲਰਟ

ਜਨਮ ਅਸ਼ਟਮੀ ਨੂੰ ਲੈ ਕੇ ਅਬੋਹਰ ’ਚ ਪੁਲਿਸ ਅਲਰਟ

ਫਾਜ਼ਿਲਕਾ ਐਸਐਸਪੀ ਗਗਨ ਅਜੀਤ ਸਿੰਘ ਨੇ ਵੱਖ-ਵੱਖ ਪੁਲਿਸ ਨਾਕਿਆਂ ਦਾ ਲਿਆ ਜਾਇਜ਼ਾ ਲਾਪਰਵਾਹੀ ਜਾਂ ਗੈਰਹਾਜ਼ਰੀ ਬਰਦਾਸ਼ਤ ਨਾ ਕਰਨ ਦੀ ਦਿੱਤੀ ਹਦਾਇਤ 

ਰਾਸ਼ਟਰਪਤੀ, ਪ੍ਰਧਾਨ ਮੰਤਰੀ, ਵਿਰੋਧੀ ਧਿਰ ਦੇ ਨੇਤਾ ਅਤੇ ਹੋਰਾਂ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ

ਰਾਸ਼ਟਰਪਤੀ, ਪ੍ਰਧਾਨ ਮੰਤਰੀ, ਵਿਰੋਧੀ ਧਿਰ ਦੇ ਨੇਤਾ ਅਤੇ ਹੋਰਾਂ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ

ਧਰਮ, ਨੀਤੀ ਅਤੇ ਜਨ ਭਲਾਈ ਦੇ ਪ੍ਰਤੀਕ ਯੋਗੇਸ਼ਵਰ ਭਗਵਾਨ ਕ੍ਰਿਸ਼ਨ ਸਾਰਿਆਂ ’ਤੇ ਆਪਣਾ ਅਸ਼ੀਰਵਾਦ ਵਰਸਾਉਣ : ਅਮਿਤ ਸ਼ਾਹ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ

ਭਗਵਾਨ ਕ੍ਰਿਸ਼ਨ ਦੀਆਂ ਸਿੱਖਿਆਵਾਂ 'ਤੇ ਚੱਲਣ ਅਤੇ ਪਿਆਰ- ਭਾਈਚਾਰਾ ਕਾਇਮ ਰੱਖਣ ਦੀ ਅਪੀਲ

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਆਜ਼ਾਦੀ ਦਿਵਸ ਮੌਕੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਆਜ਼ਾਦੀ ਦਿਵਸ ਮੌਕੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮੀਟਿੰਗ 'ਚ ਰੂਪਨਗਰ, ਐਸ.ਏ.ਐਸ. ਨਗਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਸ਼ਾਮਲ ਸਨ