ਸੜਕ ਨਿਰਮਾਣ ’ਤੇ ਕਰੀਬ 60 ਲੱਖ ਰੁਪਏ ਹੋਣਗੇ ਖਰਚ

ਲੁਧਿਆਣਾ ਤੋਂ ਵਿਧਾਇਕ ਬੱਗਾ ਨੇ ਆਰ.ਐੱਮ.ਸੀ. ਸੜਕ ਦਾ ਕੀਤਾ ਉਦਘਾਟਨ

ਸੜਕ ਦੇ ਨਿਰਮਾਣ ਤੋਂ ਬਾਅਦ ਇਲਾਕੇ ਵਿੱਚ ਆਵਾਜਾਈ ਹੋਰ ਸੁਚਾਰੂ ਹੋਵੇਗੀ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ

By : True Update , Harmanjot Singh
ਲੁਧਿਆਣਾ ਤੋਂ ਵਿਧਾਇਕ ਬੱਗਾ ਨੇ ਆਰ.ਐੱਮ.ਸੀ. ਸੜਕ ਦਾ ਕੀਤਾ ਉਦਘਾਟਨ

ਲੁਧਿਆਣਾ, 14 ਸਤੰਬਰ (ਹਿੰ.ਸ.) : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 88 ਵਿੱਚ ਆਰ.ਐੱਮ.ਸੀ. ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਨੀਰਜ ਅਹੂਜਾ, ਕੌਂਸਲਰ ਅਮਨ ਬੱਗਾ ਖੁਰਾਣਾ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਮੌਜੂਦ ਸੀ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 60 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੜਕ ਦੀ ਹਾਲਤ ਪਿਛਲੇ ਕਾਫ਼ੀ ਸਮੇਂ ਤੋਂ ਖਸਤਾ ਹੋਣ ਕਾਰਨ ਇਲਾਕਾ ਵਾਸੀਆਂ ਅਤੇ ਰਾਹਗੀਰਾਂ ਨੂੰ ਆਵਾਜਾਈ ਵਿੱਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸੜਕ ਦੇ ਨਿਰਮਾਣ ਤੋਂ ਬਾਅਦ ਇਲਾਕੇ ਵਿੱਚ ਆਵਾਜਾਈ ਹੋਰ ਸੁਚਾਰੂ ਹੋਵੇਗੀ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਲੁਧਿਆਣਾ ਉੱਤਰੀ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕ ਦਾ ਨਿਰਮਾਣ ਕਾਰਜ ਤੇਜ਼ੀ ਨਾਲ ਸ਼ੁਰੂ ਕੀਤਾ ਗਿਆ ਹੈ ਅਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹਲਕੇ ਦੀ ਕੋਈ ਵੀ ਸੜਕ ਮੁਰੰਮਤ ਜਾਂ ਨਵੀਨੀਕਰਨ ਤੋਂ ਵਾਂਝੀ ਨਾ ਰਹੇ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿੱਚ ਵੀ ਸੜਕ ਸੰਪਰਕ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਹਲਕੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਮੁੱਖ ਖ਼ਬਰਾਂ

ਹਰਿਆਣਾ ਦੇ ਮੁੱਖ ਮੰਤਰੀ ਨੇ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਤੇ ਬੇਰੁਜ਼ਗਾਰੀ ਵਜੋਂ ਆਪ ਸਰਕਾਰ ਨੂੰ ਘੇਰਿਆ

ਹਰਿਆਣਾ ਦੇ ਮੁੱਖ ਮੰਤਰੀ ਨੇ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਤੇ ਬੇਰੁਜ਼ਗਾਰੀ ਵਜੋਂ ਆਪ ਸਰਕਾਰ ਨੂੰ ਘੇਰਿਆ

ਨਸ਼ਾ ਮੁਕਤ ਸਮਾਜ ਬਣਾਉਣਾ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਪਰਿਵਾਰਾਂ, ਧਾਰਮਿਕ ਸੰਸਥਾਵਾਂ ਤੇ ਸਮਾਜਿਕ ਸੰਗਠਨਾਂ ਨੂੰ ਵੀ ਮਿਲ ਕੇ ਕਰਨਾ ਪਵੇਗਾ ਕੰਮ

ਮਲੋਟ ’ਚ ਰਾਜ ਪੱਧਰੀ ਸਮਾਗਮ : ਡਾ. ਬਲਜੀਤ ਕੌਰ ਨੇ ਸਾਂਝੇ ਯਤਨਾਂ ਦਾ ਦਿੱਤਾ ਸੱਦਾ

ਮਲੋਟ ’ਚ ਰਾਜ ਪੱਧਰੀ ਸਮਾਗਮ : ਡਾ. ਬਲਜੀਤ ਕੌਰ ਨੇ ਸਾਂਝੇ ਯਤਨਾਂ ਦਾ ਦਿੱਤਾ ਸੱਦਾ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ

ਸ਼ਿਮਲਾ 'ਚ ਚਿੱਟਾ ਸਪਲਾਈ ਕਰਨ ਵਾਲਾ ਬੈਂਕ ਕਰਮਚਾਰੀ ਚੰਡੀਗੜ੍ਹ ਤੋਂ ਗ੍ਰਿਫ਼ਤਾਰ

ਸ਼ਿਮਲਾ 'ਚ ਚਿੱਟਾ ਸਪਲਾਈ ਕਰਨ ਵਾਲਾ ਬੈਂਕ ਕਰਮਚਾਰੀ ਚੰਡੀਗੜ੍ਹ ਤੋਂ ਗ੍ਰਿਫ਼ਤਾਰ

ਚੰਡੀਗੜ੍ਹ ਦੇ ਮਨੀਮਾਜਰਾ ਤੋਂ 31 ਸਾਲਾ ਗੌਰਵ ਤਿਸ਼ਾਵਰ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਵਿੱਚ ਫੇਲ੍ਹ ਹੋਈ 'ਆਪ' ਸਰਕਾਰ : ਐਨ.ਕੇ. ਸ਼ਰਮਾ

ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਵਿੱਚ ਫੇਲ੍ਹ ਹੋਈ 'ਆਪ' ਸਰਕਾਰ : ਐਨ.ਕੇ. ਸ਼ਰਮਾ

ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਨੇ ਬਿਜਲੀ ਉਤਪਾਦਨ ਦੀ ਦਿਸ਼ਾ ਵੱਲ ਕੋਈ ਕੰਮ ਨਹੀਂ ਕੀਤਾ

ਅੰਮ੍ਰਿਤਸਰ ਪੁਲਿਸ ਨੇ 27 ਕਿਲੋ ਹੈਰੋਇਨ ਤੇ ਵਿਦੇਸ਼ੀ ਪਿਸਤੌਲ ਸਮੇਤ ਚਾਰ ਕੀਤੇ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਨੇ 27 ਕਿਲੋ ਹੈਰੋਇਨ ਤੇ ਵਿਦੇਸ਼ੀ ਪਿਸਤੌਲ ਸਮੇਤ ਚਾਰ ਕੀਤੇ ਗ੍ਰਿਫ਼ਤਾਰ

ਮੁਲਜ਼ਮ ਕਥਿਤ ਤੌਰ ’ਤੇ ਦੁਬਈ ਵਿੱਚ ਬੈਠੇ ਇਸ ਆਪਰੇਟਰ ਅਤੇ ਸੀਮਾ ਪਾਰ ਦੇ ਤਸਕਰਾਂ ਨਾਲ ਤਾਲਮੇਲ ਕਰਕੇ ਕੰਮ ਕਰ ਰਹੇ ਸਨ