ਨੌਜਵਾਨਾਂ 'ਚ ਆਪਸੀ ਵਿਵਾਦ ਕਾਰਨ

ਮੋਹਾਲੀ ’ਚ ਬਰਥਡੇ ਪਾਰਟੀ ਦੌਰਾਨ ਫਾਇਰਿੰਗ, ਨੌਜਵਾਨ ਤੇ ਲੜਕੀ ਜ਼ਖਮੀ

ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ

By : True Update , Harpreet Singh
ਮੋਹਾਲੀ ’ਚ ਬਰਥਡੇ ਪਾਰਟੀ ਦੌਰਾਨ ਫਾਇਰਿੰਗ, ਨੌਜਵਾਨ ਤੇ ਲੜਕੀ ਜ਼ਖਮੀ

ਮੋਹਾਲੀ, 31 ਅਗਸਤ (ਹਿੰ.ਸ.)  :  ਮੋਹਾਲੀ ਪਿੰਡ ਦੇ ਖੇੜਾ ਨੇੜੇ ਐਤਵਾਰ ਦੇਰ ਰਾਤ ਬਰਥਡੇ ਪਾਰਟੀ ਦੌਰਾਨ ਹੋਈ ਫਾਇਰਿੰਗ ਵਿੱਚ ਇੱਕ ਨੌਜਵਾਨ ਅਤੇ ਇੱਕ ਲੜਕੀ ਜ਼ਖਮੀ ਹੋ ਗਏ। ਦੋਵਾਂ ਨੂੰ ਸਿਵਲ ਹਸਪਤਾਲ ਫੇਜ਼-6 ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਲੜਕੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਕੁਝ ਨੌਜਵਾਨ ਬਰਥਡੇ ਪਾਰਟੀ ਕਰ ਰਹੇ ਸਨ ਅਤੇ ਕੇਕ ਕੱਟਿਆ ਜਾ ਰਿਹਾ ਸੀ। ਇਸੇ ਦੌਰਾਨ ਸਲਮਾਨ (18) ਵੀ ਉੱਥੇ ਪਹੁੰਚਿਆ। ਕੁਝ ਸਮੇਂ ਬਾਅਦ ਆਏ ਹੋਰ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ। ਵਿਵਾਦ ਵਧਣ ’ਤੇ ਫਾਇਰਿੰਗ ਕੀਤੀ ਗਈ ਅਤੇ ਚਾਕੂ ਨਾਲ ਹਮਲਾ ਕਰਨ ਦੀ ਗੱਲ ਵੀ ਸਾਹਮਣੇ ਆ ਰਹੀ ਹੈ। ਹਮਲੇ ਤੋਂ ਬਾਅਦ ਸਲਮਾਨ ਜਾਨ ਬਚਾਉਣ ਲਈ ਦੌੜਿਆ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਸਕੂਟਰ ’ਤੇ ਉਸ ਦਾ ਪਿੱਛਾ ਕਰਦੇ ਰਹੇ ਅਤੇ ਉਸ ਨੂੰ ਰਸਤੇ ਵਿੱਚ ਘੇਰਨ ਦੀ ਕੋਸ਼ਿਸ਼ ਕੀਤੀ। ਮੋਹਾਲੀ ਪਿੰਡ ਦੇ ਸਕੂਲ ਨੇੜੇ ਸਲਮਾਨ ਸੜਕ ’ਤੇ ਡਿੱਗ ਪਿਆ। ਲੋਕਾਂ ਦੇ ਇਕੱਠੇ ਹੋਣ ’ਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਸਥਾਨਕ ਲੋਕਾਂ ਨੇ ਸਲਮਾਨ ਨੂੰ ਐਕਟਿਵਾ ਰਾਹੀਂ ਹਸਪਤਾਲ ਪਹੁੰਚਾਇਆ। ਫਾਇਰਿੰਗ ਦੌਰਾਨ ਸਲਮਾਨ ਦੀ ਬਾਂਹ ਵਿੱਚ ਗੋਲੀ ਲੱਗੀ, ਜਦਕਿ ਸੁਮਨ ਨੂੰ ਗੋਲੀ ਦਾ ਛਰਰਾ ਲੱਗਣ ਦੀ ਜਾਣਕਾਰੀ ਹੈ। ਸੁਮਨ ਚੰਡੀਗੜ੍ਹ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਸਲਮਾਨ ਦੇ ਭਰਾ ਮੁਤਾਬਕ ਦੋਵੇਂ ਇਕੱਠੇ ਉੱਥੇ ਗਏ ਸਨ, ਹਾਲਾਂਕਿ ਉਹ ਕਿਸ ਕਾਰਨ ਬਰਥਡੇ ਪਾਰਟੀ ਵਿੱਚ ਪਹੁੰਚੇ ਸਨ, ਇਸ ਬਾਰੇ ਹਾਲੇ ਸਪੱਸ਼ਟ ਜਾਣਕਾਰੀ ਨਹੀਂ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਖਾਲੀ ਖੋਲ ਬਰਾਮਦ ਕੀਤੇ ਹਨ। ਹਮਲਾਵਰਾਂ ਦੇ ਭੱਜਣ ਦੀ ਸੀਸੀਟੀਵੀ ਫੁਟੇਜ ਵੀ ਪੁਲਿਸ ਵੱਲੋਂ ਖੰਗਾਲੀ ਜਾ ਰਹੀ ਹੈ। ਐੱਸਐੱਸਪੀ ਹਰਮਨਦੀਪ ਸਿੰਘ ਹੰਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸੀਸੀਟੀਵੀ ਫੁਟੇਜ ਸਮੇਤ ਹੋਰ ਸਬੂਤਾਂ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਮੁੱਖ ਖ਼ਬਰਾਂ

ਲੁਧਿਆਣਾ ’ਚ ਜਾਇਦਾਦ ਦੇ ਲਾਲਚ ਨੇ ਦੋਹਤੇ ਨੂੰ ਬਣਾਇਆ ਨਾਨੀ ਦਾ ਕਾਤਲ

ਲੁਧਿਆਣਾ ’ਚ ਜਾਇਦਾਦ ਦੇ ਲਾਲਚ ਨੇ ਦੋਹਤੇ ਨੂੰ ਬਣਾਇਆ ਨਾਨੀ ਦਾ ਕਾਤਲ

ਮ੍ਰਿਤਕਾ ਦੀ ਧੀ ਤੇ ਮੁਲਜ਼ਮ ਦੀ ਮਾਸੀ ਕੁਲਵਿੰਦਰ ਕੌਰ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਸਦਰ ਪੁਲਿਸ ਨੇ ਸੀ. ਸੀ. ਟੀ. ਵੀ. ਫੁਟੇਜ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ

ਜੈਤੋ ’ਚ ਦੋ ਗੁੱਟਾਂ ਵਿਚਾਲੇ ਝਗੜੇ ਦੌਰਾਨ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ

ਜੈਤੋ ’ਚ ਦੋ ਗੁੱਟਾਂ ਵਿਚਾਲੇ ਝਗੜੇ ਦੌਰਾਨ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ

ਦੋਵੇਂ ਗੁੱਟਾਂ ਵਿਚਾਲੇ ਪਹਿਲਾਂ ਤੋਂ ਆਪਸੀ ਵਿਵਾਦ ਚੱਲ ਰਿਹਾ ਸੀ

ਚਿੱਟਾ ਸਪਲਾਈ ਕਰਨ ਵਾਲਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫਤਾਰ

ਚਿੱਟਾ ਸਪਲਾਈ ਕਰਨ ਵਾਲਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫਤਾਰ

ਮਨੀਮਾਜਰਾ ਤੋਂ ਚਲਾ ਰਿਹਾ ਸੀ ਨਸ਼ਾ ਸਪਲਾਈ ਨੈੱਟਵਰਕ

ਅਬੋਹਰ ’ਚ ਪੁੱਤਰ ਨੇ 80 ਸਾਲਾ ਮਾਂ ਦੀ ਕੀਤੀ ਹੱਤਿਆ, ਗ੍ਰਿਫ਼ਤਾਰ

ਅਬੋਹਰ ’ਚ ਪੁੱਤਰ ਨੇ 80 ਸਾਲਾ ਮਾਂ ਦੀ ਕੀਤੀ ਹੱਤਿਆ, ਗ੍ਰਿਫ਼ਤਾਰ

ਮ੍ਰਿਤਕਾ ਦੇ ਛੋਟੇ ਪੁੱਤਰ ਵਿਜੇ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਕੀਤੀ ਜਾ ਰਹੀ ਅਗਲੀ ਕਾਨੂੰਨੀ ਕਾਰਵਾਈ  : ਪੁਲਿਸ

ਟਰੈਕਟਰ-ਟਰਾਲੀ ਹੇਠਾਂ ਆਉਣ ਨਾਲ ਮਾਸੂਮ ਬੱਚੇ ਦੀ ਮੌਤ

ਟਰੈਕਟਰ-ਟਰਾਲੀ ਹੇਠਾਂ ਆਉਣ ਨਾਲ ਮਾਸੂਮ ਬੱਚੇ ਦੀ ਮੌਤ

ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ