ਹੁਸ਼ਿਆਰਪੁਰ, 03 ਸਤੰਬਰ (ਹਿੰ.ਸ.) : ਰਾਸ਼ਟਰੀ ਪੋਸ਼ਣ ਹਫ਼ਤਾ ਹਰ ਸਾਲ 01 ਤੋਂ 07 ਸਤੰਬਰ ਤੱਕ ਮਨਾਇਆ ਜਾਂਦਾ ਹੈ, ਜਿਸ ਦਾ ਉਦੇਸ਼ ਲੋਕਾਂ ਨੂੰ ਸੰਤੁਲਿਤ ਖੁਰਾਕ, ਸਹੀ ਪੋਸ਼ਣ ਅਤੇ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਜਾਗਰੂਕ ਕਰਨਾ ਹੈ। ਇਸ ਤਹਿਤ ਸਿਹਤ ਵਿਭਾਗ ਵੱਲੋਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨੇਹਾ ਪਾਲ ਦੀ ਅਗਵਾਈ ਹੇਠ “ਹਰ ਕਿਸੇ ਲਈ ਪੌਸ਼ਟਿਕ ਆਹਾਰ ਜ਼ਰੂਰੀ” ਥੀਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਕਿਹਾ ਕਿ ਬੱਚਿਆਂ ਦੇ ਸਿਹਤਮੰਦ ਵਿਕਾਸ ਲਈ ਪੌਸ਼ਟਿਕ ਖੁਰਾਕ ਦੇ ਨਾਲ ਸਮੇਂ ਸਿਰ ਟੀਕਾਕਰਨ ਵੀ ਜ਼ਰੂਰੀ ਹੈ। ਮਾਪਿਆਂ ਨੂੰ ਬੱਚਿਆਂ ਦੇ ਸਾਰੇ ਟੀਕੇ ਨਿਰਧਾਰਤ ਸਮੇਂ ਅਨੁਸਾਰ ਲਗਵਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਨਮ ਤੋਂ ਬਾਅਦ ਮਾਂ ਦਾ ਦੁੱਧ ਬੱਚੇ ਲਈ ਸਭ ਤੋਂ ਉੱਤਮ ਆਹਾਰ ਹੈ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਨੇ ਕਿਹਾ ਕਿ ਮਾਂ ਅਤੇ ਬੱਚੇ ਦੀ ਸਿਹਤ ਲਈ ਗਰਭ ਅਵਸਥਾ ਤੋਂ ਹੀ ਪੋਸ਼ਣ ਵੱਲ ਧਿਆਨ ਦੇਣਾ ਲਾਜ਼ਮੀ ਹੈ। ਗਰਭਵਤੀ ਮਹਿਲਾਵਾਂ ਨੂੰ ਸੰਤੁਲਿਤ ਖੁਰਾਕ ਦੇ ਨਾਲ ਸਿਹਤ ਵਿਭਾਗ ਦੀ ਸਲਾਹ ਅਨੁਸਾਰ ਆਇਰਨ, ਕੈਲਸ਼ੀਅਮ ਅਤੇ ਫੋਲਿਕ ਐਸਿਡ ਦੀਆਂ ਗੋਲੀਆਂ ਲੈਣੀਆਂ ਚਾਹੀਦੀਆਂ ਹਨ। ਬੱਚਿਆਂ ਦੇ ਮਾਹਿਰ ਡਾ. ਹਰਨੂਰਜੀਤ ਕੌਰ ਨੇ ਕਿਹਾ ਕਿ ਜਨਮ ਤੋਂ ਛੇ ਮਹੀਨੇ ਤੱਕ ਬੱਚੇ ਲਈ ਮਾਂ ਦਾ ਦੁੱਧ ਹੀ ਸੰਪੂਰਨ ਆਹਾਰ ਹੈ। ਇਸ ਲਈ ਮਾਵਾਂ ਨੂੰ ਪਹਿਲੇ ਛੇ ਮਹੀਨਿਆਂ ਤੱਕ ਬੱਚੇ ਨੂੰ ਕੇਵਲ ਆਪਣਾ ਦੁੱਧ ਪਿਲਾਉਣਾ ਚਾਹੀਦਾ ਹੈ ਅਤੇ ਛੇ ਮਹੀਨੇ ਬਾਅਦ ਮਾਂ ਦੇ ਦੁੱਧ ਦੇ ਨਾਲ ਉਮਰ ਅਨੁਸਾਰ ਪੂਰਕ ਖੁਰਾਕ ਸ਼ੁਰੂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਪੋਸ਼ਣ ਅਭਿਆਨ ਦਾ ਉਦੇਸ਼ ਬੱਚਿਆਂ ਵਿੱਚ ਕੁਪੋਸ਼ਣ ਅਤੇ ਅਨੀਮੀਆ ਦੀ ਰੋਕਥਾਮ, ਘੱਟ ਭਾਰ ਵਾਲੇ ਬੱਚਿਆਂ ਦੀ ਸਿਹਤ ਵਿੱਚ ਸੁਧਾਰ ਅਤੇ ਮਹਿਲਾਵਾਂ ਵਿੱਚ ਅਨੀਮੀਆ ਨੂੰ ਕੰਟਰੋਲ ਕਰਨਾ ਹੈ। ਔਰਤ ਰੋਗਾਂ ਦੇ ਮਾਹਿਰ ਡਾ. ਮੰਜਰੀ ਅਰੋੜਾ ਨੇ ਗਰਭਵਤੀ ਮਹਿਲਾਵਾਂ ਨੂੰ ਆਇਰਨ, ਕੈਲਸ਼ੀਅਮ, ਫੋਲਿਕ ਐਸਿਡ ਅਤੇ ਪ੍ਰੋਟੀਨ ਭਰਪੂਰ ਖੁਰਾਕ ਲੈਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਤਾਜ਼ੇ ਫਲ, ਹਰੀਆਂ ਸਬਜ਼ੀਆਂ, ਦੁੱਧ, ਦਹੀਂ, ਦਾਲਾਂ ਅਤੇ ਅਨਾਜ ਨੂੰ ਰੋਜ਼ਾਨਾ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ, ਜਦਕਿ ਤੇਲੀਆ, ਮਸਾਲੇਦਾਰ ਅਤੇ ਜੰਕ ਫੂਡ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ
ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਪੋਸ਼ਣ ਜਾਗਰੂਕਤਾ ਕੈਂਪ
ਮਾਹਿਰਾਂ ਨੇ ਸੰਤੁਲਿਕ ਖੁਰਾਕ, ਟੀਕਾਕਰਨ ਤੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ
By :
True Update
,
Harpreet Singh
•
ਟੈਗਸ:
national nutrition week
maternal health
infant nutrition
postpartum diet
anemia prevention
pregnant women diet
ਮੁੱਖ ਖ਼ਬਰਾਂ
ਐਨਐਚਐਮ ਪੰਜਾਬ ਅਤੇ ਜੇਐਚਪੀਆਈਜੀਓ ਨੇ ਸਿਹਤ ਸੰਭਾਲ ਸਮਝੌਤਾ ਕੀਤਾ
ਐਨਐਚਐਮ ਪੰਜਾਬ ਨੇ ਜੇਐਚਪੀਆਈਜੀਓ ਨਾਲ ਮਿਲ ਕੇ ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਸਮਝੌਤਾ ਕੀਤਾ ਹੈ।