ਸਮਾਜਿਕ ਯੋਗਦਾਨ ਤੇ ਸੇਵਾਭਾਵ ਦੀ ਕੀਤੀ ਸ਼ਲਾਘਾ

ਖੰਨਾ ਹਲਕੇ ਦੀਆਂ 1147 ‘ਸਤਿਕਾਰ ਸਖੀਆਂ’ ਦਾ ਕੈਬਨਿਟ ਮੰਤਰੀ ਸੌਂਦ ਨੇ ਕੀਤਾ ਸਨਮਾਨ

ਮਾਵਾਂ, ਭੈਣਾਂ ਅਤੇ ਧੀਆਂ ਵੱਲੋਂ ਮਿਲਿਆ ਪਿਆਰ ਤੇ ਸਤਿਕਾਰ ਉਨ੍ਹਾਂ ਲਈ ਵੱਡੀ ਦਾਤ

By : True Update , Kamaljeet Singh Kamal
ਖੰਨਾ ਹਲਕੇ ਦੀਆਂ 1147 ‘ਸਤਿਕਾਰ ਸਖੀਆਂ’ ਦਾ ਕੈਬਨਿਟ ਮੰਤਰੀ ਸੌਂਦ ਨੇ ਕੀਤਾ ਸਨਮਾਨ

ਖੰਨਾ, 30 ਅਗਸਤ (ਰਾਜਵਿੰਦਰ ਰਾਜੂ)  : ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਰਾਮਗੜੀਆ ਭਵਨ, ਖੰਨਾ ਵਿਖੇ ‘ਸਖੀਆਂ ਦਾ ਮਾਣ-ਸਨਮਾਨ’ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਹਲਕੇ ਦੀਆਂ 1147 ‘ਸਤਿਕਾਰ ਸਖੀਆਂ’ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਦੇ ਸਮਾਜਿਕ ਯੋਗਦਾਨ ਤੇ ਸੇਵਾਭਾਵ ਦੀ ਸ਼ਲਾਘਾ ਕੀਤੀ। ਸਮਾਗਮ ਵਿੱਚ ਸਤਿਕਾਰ ਸਖੀਆਂ ਨੇ ਮੰਤਰੀ ਸੌਂਦ ਨੂੰ ਰੱਖੜੀਆਂ ਬੰਨ੍ਹ ਕੇ ਤਿਉਹਾਰ ਮਨਾਇਆ। ਸੌਂਦ ਨੇ ਕਿਹਾ ਕਿ ਮਾਵਾਂ, ਭੈਣਾਂ ਅਤੇ ਧੀਆਂ ਵੱਲੋਂ ਮਿਲਿਆ ਪਿਆਰ ਤੇ ਸਤਿਕਾਰ ਉਨ੍ਹਾਂ ਲਈ ਵੱਡੀ ਦਾਤ ਹੈ। ਉਨ੍ਹਾਂ ਕਿਹਾ ਕਿ ਸਤਿਕਾਰ ਸਖੀਆਂ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਪੰਜਾਬ ਸਰਕਾਰ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਦੇ ਨਾਲ ਸਨਮਾਨ, ਸੁਰੱਖਿਆ ਅਤੇ ਆਤਮ-ਨਿਰਭਰਤਾ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਰੱਖੜੀ ਮੌਕੇ ਰਾਸ਼ੀ ਜਾਰੀ ਕੀਤੀ ਗਈ, ਜਿਸ ਦਾ 75 ਲੱਖ ਤੋਂ ਵੱਧ ਮਹਿਲਾਵਾਂ ਨੂੰ ਲਾਭ ਮਿਲਿਆ ਹੈ। ਉਨ੍ਹਾਂ  ਵੱਲੋਂ ਸਤਿਕਾਰ ਸਖੀਆਂ ਨੇ ਯੋਗ ਲਾਭਪਾਤਰੀਆਂ ਦੀ ਪਛਾਣ ਕਰਨ, ਮਹਿਲਾਵਾਂ ਨੂੰ ਯੋਜਨਾ ਬਾਰੇ ਜਾਣਕਾਰੀ ਦੇਣ ਅਤੇ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕਰਨ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ। ਸੌਂਦ ਨੇ ਸਾਰੀਆਂ ਸਤਿਕਾਰ ਸਖੀਆਂ ਨੂੰ ਰੱਖੜੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਸਮਰਪਣ ਅਤੇ ਸੇਵਾਭਾਵ ਲਈ ਧੰਨਵਾਦ ਕੀਤਾ।  

ਮੁੱਖ ਖ਼ਬਰਾਂ

ਮਹਿਲਾਵਾਂ ਦੇ ਖਾਤਿਆਂ ’ਚ ਕਰੋੜਾਂ ਰੁਪਏ ਦੀ ‘ਸਨਮਾਨ ਰਾਸ਼ੀ’ ਜਾਰੀ

ਮਹਿਲਾਵਾਂ ਦੇ ਖਾਤਿਆਂ ’ਚ ਕਰੋੜਾਂ ਰੁਪਏ ਦੀ ‘ਸਨਮਾਨ ਰਾਸ਼ੀ’ ਜਾਰੀ

ਸਖੀਆਂ ਨੂੰ ਘਰ-ਘਰ ਸਰਕਾਰ ਦੀਆਂ ਪ੍ਰਾਪਤੀਆਂ ਪਹੁੰਚਾਉਣ ਲਈ ਲਾਮਬੰਦ ਕੀਤਾ :  ਬੀਬੀ ਮਾਣੂੰਕੇ

ਅਜਨਾਲਾ ’ਚ ਮਹਿਲਾ ਸਖੀਆਂ ਦਾ ਸਨਮਾਨ, ਧਾਲੀਵਾਲ ਨੇ ਕੀਤੀ ਸ਼ਲਾਘਾ

ਅਜਨਾਲਾ ’ਚ ਮਹਿਲਾ ਸਖੀਆਂ ਦਾ ਸਨਮਾਨ, ਧਾਲੀਵਾਲ ਨੇ ਕੀਤੀ ਸ਼ਲਾਘਾ

ਸਰਕਾਰੀ ਯੋਜਨਾ ਦਾ ਲਾਭ ਦਿਵਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਕੀਤੀ ਪ੍ਰਸ਼ੰਸਾ

 ਜੰਡਿਆਲਾ ਗੁਰੂ ਦੀਆਂ 1169 ਮਹਿਲਾ ਸਖੀਆਂ ਦਾ ਕੀਤਾ ਸਨਮਾਨ

ਜੰਡਿਆਲਾ ਗੁਰੂ ਦੀਆਂ 1169 ਮਹਿਲਾ ਸਖੀਆਂ ਦਾ ਕੀਤਾ ਸਨਮਾਨ

ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਵਿੱਚ ਮਹਿਲਾ ਸਖੀਆਂ ਦੀ ਅਹਿਮ ਭੂਮਿਕਾ

ਬਰਨਾਲਾ ਜ਼ਿਲ੍ਹੇ 'ਚ 53.22 ਕਰੋੜ ਰੁਪਏ ਦੀ ਰਾਸ਼ੀ ਔਰਤਾਂ ਦੇ ਖਾਤਿਆਂ ਵਿਚ ਪਾਈ: ਮੀਤ ਹੇਅਰ

ਬਰਨਾਲਾ ਜ਼ਿਲ੍ਹੇ 'ਚ 53.22 ਕਰੋੜ ਰੁਪਏ ਦੀ ਰਾਸ਼ੀ ਔਰਤਾਂ ਦੇ ਖਾਤਿਆਂ ਵਿਚ ਪਾਈ: ਮੀਤ ਹੇਅਰ

ਪੰਜਾਬ ਸਰਕਾਰ ਵਲੋਂ ਔਰਤਾਂ ਦੀ ਆਰਥਿਕ ਅਤੇ ਸਮਾਜਿਕ ਮਜ਼ਬੂਤੀ ਲਈ ਇਕ ਵੱਡਾ ਕਦਮ ਚੁੱਕਦਿਆਂ ਇਹ ਸਕੀਮ ਸ਼ੁਰੂ ਕੀਤੀ ਗਈ ਹੈ

ਮੰਤਰੀ ਮੋਹਿੰਦਰ ਭਗਤ ਵੱਲੋਂ ਮੇਨ ਕਪੂਰਥਲਾ ਰੋਡ ’ਤੇ 5 ਕਰੋੜ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਮੰਤਰੀ ਮੋਹਿੰਦਰ ਭਗਤ ਵੱਲੋਂ ਮੇਨ ਕਪੂਰਥਲਾ ਰੋਡ ’ਤੇ 5 ਕਰੋੜ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਪੰਜਾਬ ਸਰਕਾਰ ਨੇ ਕਪੂਰਥਲਾ ਰੋਡ 'ਤੇ ਬਸਤੀ ਬਾਵਾ ਖੇਲ ਤੋਂ ਜਲੰਧਰ ਕੁੰਜ ਤੱਕ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਇੰਟਰਲਾਕ ਅਤੇ ਸੈਂਟਰ ਵਰਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ।