"ਚੁੱਲ੍ਹਾ ਦਲ" ਨੂੰ ਇੱਕ ਹੋਰ ਵੱਡਾ ਝਟਕਾ!
ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਅੱਜ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ । ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਕਾਲੀ ਸਰਕਾਰ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਬੀਬੀ ਲਾਂਡਰਾਂ ਨੇ ਪਾਰਟੀ ਵਿੱਚ ਆਪਣੇ ਸ਼ਾਮਿਲ ਹੋਣ 'ਤੇ ਪਾਰਟੀ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਸੂਬੇ ਦੀ ਨੁਮਾਇੰਦਾ ਜਥੇਬੰਦੀ ਸਮੇਤ ਪੰਥ ਅਤੇ ਪੰਜਾਬ ਖਿਲਾਫ਼ ਸਾਜ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਨੂੰ ਪਛਾਣਨ ਦੀ ਅਪੀਲ ਕਰਦਿਆਂ, ਸਮੂਹ ਪੰਜਾਬੀਆਂ ਨੂੰ ਅਕਾਲੀ ਦਲ ਦੇ ਝੰਡੇ ਹੇਠ ਲਾਮਬੰਦ ਹੋਣ ਦੀ ਬੇਨਤੀ ਕੀਤੀ। ਇਸ ਉਪਰੰਤ ਬੀਬੀ ਲਾਂਡਰਾਂ ਨੇ 2027 ਵਿੱਚ ਸ. ਸੁਖਬੀਰ ਸਿੰਘ ਬਾਦਲ ਜੀ ਦੀ ਸੁਚੱਜੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।