ਬੈਰਕਾਂ ਤੋਂ ਲੈ ਕੇ ਹਰ ਕੋਨੇ ਦੀ ਕੀਤੀ ਤਲਾਸ਼ੀ

ਪਠਾਨਕੋਟ ਸਬ ਜੇਲ੍ਹ ’ਚ ਪੁਲਿਸ ਦਾ ਅਚਾਨਕ ਸਰਚ ਆਪਰੇਸ਼ਨ

ਸਰਚ ਆਪਰੇਸ਼ਨ ਦਾ ਮੁੱਖ ਉਦੇਸ਼ ਜੇਲ੍ਹ ਅੰਦਰ ਮੋਬਾਈਲ ਫੋਨ, ਨਸ਼ੀਲੇ ਪਦਾਰਥਾਂ ਜਾਂ ਹੋਰ ਪਾਬੰਦੀਸ਼ੁਦਾ ਸਮੱਗਰੀ ਦੀ ਮੌਜੂਦਗੀ ਦਾ ਪਤਾ ਲਗਾਉਣਾ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਤੇ ਰੋਕ ਲਗਾਉਣਾ

By : True Update , Harmanjot Singh
ਪਠਾਨਕੋਟ ਸਬ ਜੇਲ੍ਹ ’ਚ ਪੁਲਿਸ ਦਾ ਅਚਾਨਕ ਸਰਚ ਆਪਰੇਸ਼ਨ

ਪਠਾਨਕੋਟ, 3 ਸਤੰਬਰ (ਹਿੰ.ਸ.) : ਪੰਜਾਬ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਜੇਲ੍ਹਾਂ ਅੰਦਰੋਂ ਚੱਲ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਪਠਾਨਕੋਟ ਪੁਲਿਸ ਨੇ ਵੱਡੀ ਕਾਰਵਾਈ ਕੀਤੀ। 2 ਸਤੰਬਰ ਦੀ ਦੇਰ ਸ਼ਾਮ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਸਬ ਜੇਲ੍ਹ ਪਠਾਨਕੋਟ ਵਿੱਚ ਅਚਾਨਕ ‘ਕੋਰਡਨ ਐਂਡ ਸਰਚ ਆਪਰੇਸ਼ਨ’ ਚਲਾਇਆ ਗਿਆ। ਪੁਲਿਸ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ। ਪੁਲਿਸ ਟੀਮਾਂ ਨੇ ਜੇਲ੍ਹ ਨੂੰ ਚਾਰੇ ਪਾਸਿਓਂ ਘੇਰ ਕੇ ਬੈਰਕਾਂ, ਜੇਲ੍ਹ ਪਰਿਸਰ ਅਤੇ ਸੰਵੇਦਨਸ਼ੀਲ ਥਾਵਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ। ਕੈਦੀਆਂ ਦੇ ਸਮਾਨ, ਬਿਸਤਰਿਆਂ ਅਤੇ ਨਿੱਜੀ ਵਸਤਾਂ ਦੀ ਵੀ ਜਾਂਚ ਕੀਤੀ ਗਈ। ਇਸ ਸਰਚ ਆਪਰੇਸ਼ਨ ਦਾ ਮੁੱਖ ਉਦੇਸ਼ ਜੇਲ੍ਹ ਅੰਦਰ ਮੋਬਾਈਲ ਫੋਨ, ਨਸ਼ੀਲੇ ਪਦਾਰਥਾਂ ਜਾਂ ਹੋਰ ਪਾਬੰਦੀਸ਼ੁਦਾ ਸਮੱਗਰੀ ਦੀ ਮੌਜੂਦਗੀ ਦਾ ਪਤਾ ਲਗਾਉਣਾ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਤੇ ਰੋਕ ਲਗਾਉਣਾ ਸੀ। ਇਸ ਦੇ ਨਾਲ ਹੀ ਜੇਲ੍ਹ ਦੇ ਅੰਦਰੋਂ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਜਾਂ ਗੈਰ-ਕਾਨੂੰਨੀ ਗਤੀਵਿਧੀ ਨੂੰ ਚੱਲਣ ਤੋਂ ਰੋਕਣ ਲਈ ਸਖ਼ਤ ਨਿਗਰਾਨੀ ਕੀਤੀ ਗਈ। ਆਪਰੇਸ਼ਨ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਜੇਲ੍ਹ ਦੀ ਸੁਰੱਖਿਆ ਵਿਵਸਥਾ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਸੀਸੀਟੀਵੀ ਕੈਮਰਿਆਂ, ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਅਤੇ ਹੋਰ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਪੁਲਿਸ ਨੇ ਕਿਹਾ ਕਿ ਜੇਲ੍ਹ ਦੀ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਵਿੱਖ ਵਿੱਚ ਵੀ ਅਜਿਹੇ ਅਚਾਨਕ ਸਰਚ ਆਪਰੇਸ਼ਨ ਅਤੇ ਫਲੈਗ ਮਾਰਚ ਜਾਰੀ ਰੱਖੇ ਜਾਣਗੇ।