ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ

ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਨਾਲ ਜੋੜਨ ਲਈ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਨਵੇਕਲੀ ਪਹਿਲ

ਸੱਥ ਵਿੱਚ ਲੋਕਾਂ ਨਾਲ ਜ਼ਮੀਨ ’ਤੇ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਸਬੰਧੀ ਫੀਡਬੈਕ ਤੇ ਸੁਝਾਅ ਲਏ

By : True Update , Kamaljeet Singh Kamal
ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਨਾਲ ਜੋੜਨ ਲਈ  ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਨਵੇਕਲੀ ਪਹਿਲ

 ਖੰਨਾ, 11 ਸਤੰਬਰ ( ਰਾਜਵਿੰਦਰ ਰਾਜੂ) : ਨਸ਼ਿਆਂ ਦੇ ਖਾਤਮੇ ਲਈ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਸਿੱਧਾ ਰਾਬਤਾ ਕਾਇਮ ਕਰਨ ਦੀ ਦਿਸ਼ਾ ਵਿੱਚ ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਵੱਲੋਂ ਨਵੇਕਲੀ ਪਹਿਲ ਕੀਤੀ ਗਈ ਹੈ। ਨਸ਼ਿਆਂ ਦੇ ਹੌਟਸਪੌਟ ਵਜੋਂ ਚਰਚਿਤ ਪਿੰਡ ਬਿਲਾਸਪੁਰ ਅਤੇ ਦੋਰਾਹਾ ਵਿਖੇ ਪਹੁੰਚੇ ਐਸ.ਐਸ.ਪੀ ਨੇ ਪਿੰਡ ਦੀ ਸੱਥ ਵਿੱਚ ਲੋਕਾਂ ਨਾਲ ਜ਼ਮੀਨ ’ਤੇ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਸਬੰਧੀ ਫੀਡਬੈਕ ਤੇ ਸੁਝਾਅ ਲਏ। ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਪੁਲਿਸ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੇ ਸਹਿਯੋਗ ਨਾਲ ਹੀ ਇਸ ਸਮੱਸਿਆ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ, ਪਰ ਲੋਕਾਂ ਦਾ ਸਹਿਯੋਗ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕਰੇਗਾ। ਖਾਸ ਗੱਲ ਇਹ ਰਹੀ ਕਿ ਸੱਥ ਵਿੱਚ ਕੁਰਸੀਆਂ ਮੌਜੂਦ ਹੋਣ ਦੇ ਬਾਵਜੂਦ ਐਸ.ਐਸ.ਪੀ. ਨੇ ਪਿੰਡ ਵਾਸੀਆਂ ਨਾਲ ਜ਼ਮੀਨ ’ਤੇ ਬੈਠ ਕੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਕੋਈ ਹੁਕਮ ਜਾਂ ਉਪਦੇਸ਼ ਦੇਣ ਨਹੀਂ, ਬਲਕਿ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਅ ਅਤੇ ਜ਼ਮੀਨੀ ਹਕੀਕਤ ਜਾਣਨ ਲਈ ਪਹੁੰਚੇ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿੱਚ ਕੋਈ ਵਿਅਕਤੀ ਨਸ਼ਾ ਵੇਚਦਾ ਜਾਂ ਤਸਕਰੀ ਵਿੱਚ ਸ਼ਾਮਲ ਹੈ ਤਾਂ ਉਸ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕੀਤੀ ਜਾਵੇ। ਇਸੇ ਤਰ੍ਹਾਂ ਨਸ਼ਿਆਂ ਦੀ ਵਰਤੋਂ ਕਰ ਰਹੇ ਨੌਜਵਾਨਾਂ ਦੀ ਜਾਣਕਾਰੀ ਦੇ ਕੇ ਉਨ੍ਹਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਵੀ ਸਹਿਯੋਗ ਕੀਤਾ ਜਾ ਸਕਦਾ ਹੈ। ਐਸਐਸਪੀ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਨਸ਼ਿਆਂ ਸਬੰਧੀ ਮਿਲਣ ਵਾਲੀ ਹਰ ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸਿਆ ਜਾਂਦਾ ਹੈ ਕਿ ਬੀਤੇ ਦਿਨ ਲੁਧਿਆਣਾ ਰੇਂਜ ਦੇ ਡੀਆਈਜੀ ਸੰਦੀਪ ਗੋਇਲ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਸਬੰਧੀ ਜ਼ਿਲ੍ਹਾ, ਵਿਧਾਨ ਸਭਾ ਅਤੇ ਬਲਾਕ ਪੱਧਰ ਦੇ ਕੋਆਰਡੀਨੇਟਰਾਂ ਤੋਂ ਫੀਡਬੈਕ ਲਿਆ ਗਿਆ ਸੀ। ਇਸ ਤੋਂ ਬਾਅਦ ਐਸਐਸਪੀ ਖੰਨਾ ਵੱਲੋਂ ਅਗਲੇ ਦਿਨ ਹੀ ਗਰਾਊਂਡ ਪੱਧਰ ’ਤੇ ਪਹੁੰਚ ਕੇ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ ਗਿਆ। ਡਾ. ਆਹਲੂਵਾਲੀਆ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਵਿੱਚ ਪੁਲਿਸ ਇਕੱਲੀ ਨਹੀਂ, ਸਗੋਂ ਪੂਰਾ ਸਮਾਜ ਇੱਕ ਟੀਮ ਵਜੋਂ ਕੰਮ ਕਰੇਗਾ। ਲੋਕਾਂ ਦੇ ਸਹਿਯੋਗ ਨਾਲ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣ ਦੇ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾਣਗੇ।

 

ਮੁੱਖ ਖ਼ਬਰਾਂ

ਅੰਮ੍ਰਿਤਸਰ 'ਚ ਕਥਿਤ ਨਸ਼ਾ ਤਸਕਰ ਦਾ ਮਕਾਨ ਢਾਹਿਆ, ਪੁਲਿਸ ਨੇ ਦਿੱਤੀ ਸਖਤ ਚਿਤਾਵਨੀ

ਅੰਮ੍ਰਿਤਸਰ 'ਚ ਕਥਿਤ ਨਸ਼ਾ ਤਸਕਰ ਦਾ ਮਕਾਨ ਢਾਹਿਆ, ਪੁਲਿਸ ਨੇ ਦਿੱਤੀ ਸਖਤ ਚਿਤਾਵਨੀ

ਨਸ਼ਾ ਤਸਕਰਾਂ ’ਤੇ ਸਖ਼ਤੀ ਦੇ ਨਾਲ ਨੌਜਵਾਨਾਂ ਨੂੰ ਨਸ਼ੇ ਤੋਂ ਬਾਹਰ ਕੱਢਣ ਲਈ ਕਾਊਂਸਲਿੰਗ ਅਤੇ ਇਲਾਜ ’ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ

ਅੰਮ੍ਰਿਤਸਰ ਪੱਛਮੀ ਹਲਕੇ 'ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫਾਈ ਮੁਹਿੰਮ ਜਾਰੀ

ਅੰਮ੍ਰਿਤਸਰ ਪੱਛਮੀ ਹਲਕੇ 'ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫਾਈ ਮੁਹਿੰਮ ਜਾਰੀ

ਸਫਾਈ ਮੁਹਿੰਮ ਦੌਰਾਨ ਇਲਾਕੇ ਦੀ ਵਿਆਪਕ ਸਫਾਈ ਕਰਵਾਉਣ ਦੇ ਨਾਲ-ਨਾਲ ਸਥਾਨਕ ਵਸਨੀਕਾਂ ਨੂੰ ਸਫਾਈ ਪ੍ਰਤੀ ਕੀਤਾ ਗਿਆ ਜਾਗਰੂਕ

‘ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ’ਚ ਸਿਰਜਿਆ ਓਲੰਪਿਕ ਵਰਗਾ  ਮਾਹੌਲ : ਡਾ. ਚੱਬੇਵਾਲ

‘ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ’ਚ ਸਿਰਜਿਆ ਓਲੰਪਿਕ ਵਰਗਾ ਮਾਹੌਲ : ਡਾ. ਚੱਬੇਵਾਲ

ਖੇਡਾਂ ਨੌਜਵਾਨਾਂ ਦੀ ਛੁਪੀ ਪ੍ਰਤਿਭਾ ਨਿਖਾਰਨ ਦੇ ਨਾਲ ਨਸ਼ਿਆਂ ਤੋਂ ਦੂਰ ਰੱਖਣ ਦਾ ਵੀ ਬਣ ਰਹੀਆਂ ਨੇ ਮਜ਼ਬੂਤ ਸਾਧਨ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।

ਸੁਖਨਾ ਝੀਲ ਤੋਂ ਨਸ਼ਾ ਵਿਰੋਧੀ ਵੈਲਨੈੱਸ ਵਾਕਥਾਨ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿਖਾਈ ਹਰੀ ਝੰਡੀ

ਸੁਖਨਾ ਝੀਲ ਤੋਂ ਨਸ਼ਾ ਵਿਰੋਧੀ ਵੈਲਨੈੱਸ ਵਾਕਥਾਨ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿਖਾਈ ਹਰੀ ਝੰਡੀ

ਵੱਡੀ ਗਿਣਤੀ ’ਚ ਲੋਕਾਂ ਨੇ ਹਿੱਸਾ ਲੈ ਕੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਦਿੱਤਾ ਸੰਦੇਸ਼