ਕਿਹਾ : ਮੁੱਖ ਮੰਤਰੀ ਮਾਨ ਤੁਰੰਤ ਦੇਣ ਅਸਤੀਫ਼ਾ

ਡਾ. ਕਰੀਮਪੁਰੀ  ਪਹੁੰਚੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ੇਰੋਂ

ਪੀੜਤ ਨੌਜਵਾਨ ਨੂੰ ਤੁਰੰਤ ਇਨਸਾਫ਼ ਨਾ ਮਿਲਿਆ ਤੇ ਦੋਸ਼ੀ ਪੁਲਿਸ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਹੋਈ, ਤਾਂ ਬਹੁਜਨ ਸਮਾਜ ਪਾਰਟੀ 'ਪੰਜਾਬ ਸੰਭਾਲੋ ਮੁਹਿੰਮ' ਤਹਿਤ ਸਰਕਾਰ ਵਿਰੁੱਧ ਸ਼ੁਰੂ ਕਰੇਗੀ ਤਿੱਖਾ ਸੰਘਰਸ਼

By : True Update , Sukhwinder Kaur
ਡਾ. ਕਰੀਮਪੁਰੀ  ਪਹੁੰਚੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ੇਰੋਂ

ਸੰਗਰੂਰ, 05 ਸਤੰਬਰ (ਹਿੰ.ਸ.) : ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ੇਰੋਂ ਵਿਖੇ ਪਹੁੰਚੇ। ਉੱਥੇ ਉਨ੍ਹਾਂ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪੀੜਤ ਨੌਜਵਾਨ ਮੋਹਨਜੀਤ ਸਿੰਘ ਅਤੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਪੁਲਿਸ ਹਿਰਾਸਤ ਵਿੱਚ ਹੋਏ ਅਮਾਨਵੀ ਤਸ਼ੱਦਦ ਤੇ ਸਰਕਾਰੀ ਜ਼ਬਰ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ। ਇਸ ਮੌਕੇ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਪਿੰਡ ਸ਼ੇਰੋਂ ਵਿਖੇ ਨੌਜਵਾਨ ਮੋਹਨਜੀਤ ਸਿੰਘ ਵੱਲੋਂ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਪ੍ਰਗਟਾਉਣ ’ਤੇ ਪੁਲਿਸ ਪ੍ਰਸ਼ਾਸਨ ਵੱਲੋਂ ਉਸਨੂੰ ਹਿਰਾਸਤ ਵਿੱਚ ਲੈ ਕੇ ਜਿਸ ਤਰ੍ਹਾਂ ਦਾ ਅੰਨ੍ਹਾ ਜਬਰ ਢਾਹਿਆ ਗਿਆ ਹੈ, ਉਹ ਲੋਕਤੰਤਰ ਦਾ ਸ਼ਰੇਆਮ ਕਤਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀਆਂ ਨਾਕਾਮੀਆਂ ਅਤੇ ਫੈਲੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਪੁਲਿਸ ਮਸ਼ੀਨਰੀ ਦੀ ਦੁਰਵਰਤੋਂ ਕਰ ਰਹੀ ਹੈ। ਡਾ. ਕਰੀਮਪੁਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ, ਜੋ ਕਿ ਗ੍ਰਹਿ ਮੰਤਰੀ ਵੀ ਹਨ, ਦੇ ਆਪਣੇ ਹੀ ਜ਼ਿਲ੍ਹੇ ਵਿੱਚ ਪੁਲਿਸ ਦੀ ਅਜਿਹੀ ਬਰਬਰਤਾ ਅਤੇ ਕਕਾਰਾਂ ਦੀ ਬੇਅਦਬੀ ਵਰਗੀਆਂ ਘਟਨਾਵਾਂ ਵਾਪਰਨਾ ਅਤਿ ਸ਼ਰਮਨਾਕ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਅਸਫ਼ਲਤਾ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਬਸਪਾ ਸੂਬਾ ਪ੍ਰਧਾਨ ਨੇ ਐਲਾਨ ਕੀਤਾ ਕਿ ਬਸਪਾ ਵੱਲੋਂ ਵਿੱਢੀ ਗਈ ‘ਪੰਜਾਬ ਸੰਭਾਲੋ ਮੁਹਿੰਮ’ ਦਾ ਮੁੱਖ ਮਕਸਦ ਹੀ ਸੂਬੇ ਵਿੱਚ ਫੈਲੀ ਅਰਾਜਕਤਾ, ਪੁਲਿਸ ਜਬਰ, ਸਰਕਾਰੀ ਧੱਕੇਸ਼ਾਹੀ ਅਤੇ ਨਸ਼ਿਆਂ ਦੇ ਕੋੜ੍ਹ ਵਿਰੁੱਧ ਲੋਕਾਂ ਨੂੰ ਇੱਕਜੁੱਟ ਕਰਨਾ ਹੈ। ਉਨ੍ਹਾਂ ਕਿਹਾ ਕਿ ਬਸਪਾ ਇਸ ਔਖੀ ਘੜੀ ਵਿੱਚ ਮੋਹਨਜੀਤ ਸਿੰਘ ਅਤੇ ਉਸ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ।
ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਦੀ ਮੰਗ ਹੈ ਕਿ ਪਿੰਡ ਸ਼ੇਰੋਂ ਦੇ ਨੌਜਵਾਨ ਮੋਹਨਜੀਤ ਸਿੰਘ ਉੱਤੇ ਪੁਲਿਸ ਹਿਰਾਸਤ ਵਿੱਚ ਹੋਏ ਅੱਤਿਆਚਾਰ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਤੁਰੰਤ ਨਿਆਂਇਕ ਜਾਂਚ ਕਰਵਾਈ ਜਾਵੇ। ਕੁੱਟਮਾਰ ਕਰਨ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ’ਤੇ ਤੁਰੰਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਬਰਖ਼ਾਸਤ ਕੀਤਾ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਵਿਗੜੀ ਅਮਨ-ਕਾਨੂੰਨ ਦੀ ਸਥਿਤੀ ਅਤੇ ਸਰਕਾਰੀ ਜ਼ਬਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਤੁਰੰਤ ਅਸਤੀਫ਼ਾ ਦੇਣ। ਨੌਜਵਾਨ ਉੱਤੇ ਦਰਜ ਕੀਤੇ ਗਏ ਸਾਰੇ ਬੇਬੁਨਿਆਦ ਮਾਮਲੇ ਬਿਨਾਂ ਸ਼ਰਤ ਰੱਦ ਕੀਤੇ ਜਾਣ। ਡਾ. ਕਰੀਮਪੁਰੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੀੜਤ ਨੌਜਵਾਨ ਨੂੰ ਤੁਰੰਤ ਇਨਸਾਫ਼ ਨਾ ਮਿਲਿਆ ਅਤੇ ਦੋਸ਼ੀ ਪੁਲਿਸ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਹੋਈ, ਤਾਂ ਬਹੁਜਨ ਸਮਾਜ ਪਾਰਟੀ 'ਪੰਜਾਬ ਸੰਭਾਲੋ ਮੁਹਿੰਮ' ਦੇ ਤਹਿਤ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਸ਼ੁਰੂ ਕਰੇਗੀ।

ਮੁੱਖ ਖ਼ਬਰਾਂ

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਮਿਲੇ ਸਰਕਾਰ ਦੀ ਸ਼ਹਿ ’ਤੇ ਪੁਲਸ ਅਧਿਕਾਰੀਆਂ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਪੀੜਤ ਨੌਜਵਾਨ ਨਾਲ

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਮਿਲੇ ਸਰਕਾਰ ਦੀ ਸ਼ਹਿ ’ਤੇ ਪੁਲਸ ਅਧਿਕਾਰੀਆਂ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਪੀੜਤ ਨੌਜਵਾਨ ਨਾਲ

ਮੋਹਨਜੀਤ ਸਿੰਘ ਨੇ ਕੇਸਾਂ ਤੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਪੰਥਕ ਪ੍ਰੰਪਰਾਵਾਂ ਅਨੁਸਾਰ ਕਾਰਵਾਈ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਵੀ ਕੀਤੀ ਅਪੀਲ

ਨੌਜਵਾਨ ਨਾਲ ਕਥਿਤ ਤਸ਼ੱਦਦ ਦਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲਿਆ ਸਖ਼ਤ ਨੋਟਿਸ

ਨੌਜਵਾਨ ਨਾਲ ਕਥਿਤ ਤਸ਼ੱਦਦ ਦਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲਿਆ ਸਖ਼ਤ ਨੋਟਿਸ

ਸੂਬੇ 'ਚ ਕਿਸੇ ਵੀ ਵਿਅਕਤੀ ਦੇ ਜਮਹੂਰੀ ਅਧਿਕਾਰਾਂ ਦੀ ਉਲੰਘਣਾ ਨਹੀਂ ਹੋਣੀ ਚਾਹੀਦੀ

ਚੋਰੀ ਦੇ ਮਾਮਲੇ ’ਚ ਦੋ ਦਲਿਤ ਨੌਜਵਾਨਾਂ ਨਾਲ ਕਥਿਤ ਪੁਲਿਸ ਤਸ਼ੱਦਦ ਦੇ ਦੋਸ਼

ਚੋਰੀ ਦੇ ਮਾਮਲੇ ’ਚ ਦੋ ਦਲਿਤ ਨੌਜਵਾਨਾਂ ਨਾਲ ਕਥਿਤ ਪੁਲਿਸ ਤਸ਼ੱਦਦ ਦੇ ਦੋਸ਼

ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਇਨਸਾਫ਼ ਦਿਵਾਉਣ ਦਾ ਦਿੱਤਾ ਭਰੋਸਾ

ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣਾ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਰਗਾ : ਗਿਆਨੀ ਹਰਪ੍ਰੀਤ ਸਿੰਘ

ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣਾ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਰਗਾ : ਗਿਆਨੀ ਹਰਪ੍ਰੀਤ ਸਿੰਘ

ਕਿਹਾ : ਕੌਮੀ ਇਨਸਾਫ਼ ਮੋਰਚੇ ਦੇ ਆਗੂ ਵੀ ਹਵਾਰਾ ਦੀ ਰਿਹਾਈ ਦੀ ਜ਼ਿੰਮੇਵਾਰੀ ਲੈਣ ਲਈ ਤਿਆਰ, ਪਰ ਸਰਕਾਰ ਨੇ ਉਸ ਨੂੰ 10 ਦਿਨ ਦੀ ਪੈਰੋਲ ਦੇਣ ਤੋਂ ਵੀ ਕਰ ਦਿੱਤਾ ਇਨਕਾਰ

ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਚਾਰ ਮਾਮਲੇ ਦਰਜ

ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਚਾਰ ਮਾਮਲੇ ਦਰਜ

ਚੰਡੀਗੜ੍ਹ ਵਿੱਚ ਕੀਤੇ ਗਏ ਇਕੱਠ ਅਤੇ ਮਾਰਚ ਦੌਰਾਨ ਕਾਨੂੰਨ-ਵਿਵਸਥਾ ਭੰਗ ਕਰਨ ਦੇ ਦੋਸ਼ਾਂ ਤਹਿਤ ਚੰਡੀਗੜ੍ਹ ਪੁਲਿਸ ਨੇ ਵੱਖ-ਵੱਖ ਥਾਣਿਆਂ ਵਿੱਚ ਚਾਰ ਮਾਮਲਿਆਂ ਵਿੱਚ ਹੁਣ ਤੱਕ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।