ਯੂਰੀਆ ਦੀ ਕੋਈ ਘਾਟ ਨਹੀਂ

ਮੋਹਾਲੀ ’ਚ ਯੂਰੀਆ ਖਾਦ ਦੀ ਕੋਈ ਘਾਟ ਨਹੀਂ, ਕਿਸਾਨ ਅਫਵਾਹਾਂ ਤੋਂ ਸੁਚੇਤ ਰਹਿਣ: ਮੁੱਖ ਖੇਤੀਬਾੜੀ ਅਫ਼ਸਰ

ਡੇਰਾਬੱਸੀ ਦੇ ਮੁੱਖ ਖੇਤੀਬਾੜੀ ਅਫਸਰ ਨੇ ਸਮੂਹ ਡੀਲਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਯੂਰੀਆ ਦਾ ਲੋੜੀਂਦਾ ਸਟਾਕ ਮੌਜੂਦ ਹੈ।

By : True Update , Tanish kajla
ਮੋਹਾਲੀ ’ਚ ਯੂਰੀਆ ਖਾਦ ਦੀ ਕੋਈ ਘਾਟ ਨਹੀਂ, ਕਿਸਾਨ ਅਫਵਾਹਾਂ ਤੋਂ ਸੁਚੇਤ ਰਹਿਣ: ਮੁੱਖ ਖੇਤੀਬਾੜੀ ਅਫ਼ਸਰ

ਡੇਰਾਬੱਸੀ, (ਹਿੰ.ਸ.) ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹੇ ਦੇ ਸਮੂਹ ਖਾਦ, ਬੀਜ ਅਤੇ ਦਵਾਈਆਂ ਐਸੋਸੀਏਸ਼ਨ ਐੱਸ.ਏ.ਐੱਸ.ਨਗਰ ਦੇ ਡੀਲਰਾਂ ਨਾਲ ਖੇਤੀ ਇਨਪੁਟਸ ਦੇ ਉਚਿਤ ਪ੍ਰਬੰਧਾਂ ਲਈ ਮੁੱਖ ਖੇਤੀਬਾੜੀ ਅਫਸਰ ਡਾ. ਰਾਕੇਸ਼ ਕੁਮਾਰ ਸ਼ਰਮਾ ਵੱਲੋਂ ਬਲਾਕ ਪੱਧਰ ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉੱਚ ਅਧਿਕਾਰੀਆਂ ਵੱਲੋ ਕੀਤੀਆ ਗਈਆ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਵੱਲੋ ਬਲਾਕ ਖੇਤੀਬਾੜੀ ਡੇਰਾਬੱਸੀ ਦੇ ਦਫਤਰ ਵਿਖੇ ਨਿੱਜੀ ਤੌਰ ਤੇ ਬਲਾਕ ਡੇਰਾਬੱਸੀ ਦੇ ਡੀਲਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਯੂਰੀਆ ਦੀ ਘਾਟ ਸਬੰਧੀ ਫੈਲ ਰਹੀਆਂ ਅਫਵਾਹਾਂ ਤੇ ਗੰਭੀਰ ਚਰਚਾ ਕੀਤੀ ਗਈ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਕਿਸਾਨਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਅਤੇ ਜ਼ਿਲ੍ਹੇ ਵਿੱਚ ਯੂਰੀਆ ਖਾਦ ਦਾ ਲੋੜੀਂਦੀ ਮਾਤਰਾ ਦਾ ਸਟਾਕ ਮੌਜੂਦ ਹੈ। ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਸਮੂਹ ਡੀਲਰ ਖਾਦ, ਬੀਜ ਅਤੇ ਪੈਸਟੀਸਾਈਡ ਦੀ ਸਟਾਕ ਅਤੇ ਵਿਕਰੀ ਸਬੰਧੀ ਸਰਕਾਰੀ ਨਿਯਮਾਂ ਦੀ ਪੂਰੀ ਪਾਲਣਾ ਕਰਨ। ਕਿਸੇ ਵੀ ਤਰ੍ਹਾਂ ਦੀ ਕਾਲਾਬਜ਼ਾਰੀ ਜਾਂ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਖੇਤੀਬਾੜੀ ਅਫਸਰ ਵੱਲੋਂ ਡੀਲਰਾਂ ਨੂੰ ਹਦਾਇਤ ਕੀਤੀ ਗਈ ਕਿ ਖਾਦਾਂ ਦੀ ਪਾਰਦਰਸ਼ੀ ਅਤੇ ਨਿਆਂਪੂਰਨ ਵੰਡ ਕਿਸਾਨਾਂ ਤੱਕ ਯਕੀਨੀ ਬਣਾਈ ਜਾਵੇ, ਨਾਲ ਹੀ ਚਿਤਵਾਨੀ ਦਿੱਤੀ ਗਈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਸਮੇਂ ਇਹ ਵੀ ਦੱਸਿਆ ਗਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸਥਿਤੀ ਤੇ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਕਿਸਾਨਾਂ ਦੇ ਹਿੱਤ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।