ਯੁੱਧ ਨਸ਼ਿਆਂ ਵਿਰੁੱਧ ਮੁਹਿੰਮ

ਸਾਡੀ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਮੁੱਖ ਮੰਤਰੀ ਭਗਵੰਤ

'ਯੁੱਧ ਨਸਿਆਂ ਵਿਰੁੱਧ' ਮੁਹਿੰਮ ਵਿੱਚ ਤਕਰੀਬਨ 7 ਲੱਖ ਗ੍ਰਿਫ਼ਤਾਰ ਹੋਣ, 1.25 ਲੱਖ ਵਾਲੰਟੀਅਰ ਕੰਮ ਕਰ ਰਹੇ ਹਨ। ਮਾਂਤਰੀ ਭਗਵੰਤ ਸਿੰਘ ਨੇ ਦੱਸਿਆ ਕਿ ਪਾਰਟੀਵਾਂ ਦੀ ਨਸਿਆਂ ਨਾਲ ਰਹਿਜ਼ਾਨਤ ਲਈ ਪੁਸ਼ਟੀ ਦਾ ਐਲਾਨ ਕੀਤਾ ਗਿਆ ਹੈ।

By : Tanish kajla , True Update
ਸਾਡੀ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਮੁੱਖ ਮੰਤਰੀ ਭਗਵੰਤ

ਲੁਧਿਆਣਾਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਦਾ ਜੜ੍ਹੋਂ ਸਫ਼ਾਇਆ ਨਹੀਂ ਹੋ ਜਾਂਦਾ। ਉਨ੍ਹਾਂ ਐਲਾਨ ਕੀਤਾ ਕਿ 'ਯੁੱਧ ਨਸ਼ਿਆਂ ਵਿਰੁੱਧ' ਦੀ ਸ਼ਾਨਦਾਰ ਸਫਲਤਾ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਸੰਭਵ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਨੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਕੇਂਦਰਾਂ ਵਿੱਚ ਲੈ ਕੇ ਉਨ੍ਹਾਂ ਦਾ ਇਲਾਜ ਯਕੀਨੀ ਬਣਾਇਆ ਹੈ ਤਾਂ ਕਿ ਉਹ ਗੈਰਤ ਅਤੇ ਸਵੈ-ਮਾਣ ਨਾਲ ਜੀ ਸਕਣ। ਉਨ੍ਹਾਂ ਕਿਹਾ, “ਅਸੀਂ ਪਿਛਲੇ 500 ਦਿਨਾਂ ਵਿੱਚ 70,000 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 13,000 ਪਿੰਡਾਂ ਵਿੱਚ ਲਗਪਗ 1.25 ਲੱਖ ਵਲੰਟੀਅਰ ਨਸ਼ਿਆਂ ਦੇ ਖ਼ਾਤਮੇ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਵਿੱਚ 'ਚਿੱਟਾ' ਲਿਆਂਦਾ ਅਤੇ ਕਾਂਗਰਸ ਨੇ ਇਸ ਨੂੰ ਅੱਗੇ ਵਧਾਇਆ ਤੇ ਇਸ ਦੀ ਪੁਸ਼ਤਪਨਾਹੀ ਕੀਤੀ। ਇਹ ਦੋਵੇਂ ਪਾਰਟੀਆਂ ਸੂਬੇ ਵਿੱਚ ਮਾੜੇ ਸ਼ਾਸਨ ਲਈ ਜ਼ਿੰਮੇਵਾਰ ਸਨ। ਉਨ੍ਹਾਂ ਅੱਗੇ ਕਿਹਾ, “ਅੱਜ ਸਾਡੀ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰ ਦਿੱਤਾ ਹੈ। ਕਿਸੇ ਨੂੰ ਨਸ਼ਾ ਛੁਡਾਉਣ ਵਿੱਚ ਮਦਦ ਕਰਨਾ ਉਸ ਵਿਅਕਤੀ ਨੂੰ ਤੀਰਥ ਯਾਤਰਾ 'ਤੇ ਲੈ ਕੇ ਜਾਣ ਦੇ ਬਰਾਬਰ ਹੈ। ਮੈਨੂੰ ਇਸ ਗੱਲ ਦੀ ਬਹੁਤ ਸੰਤੁਸ਼ਟੀ ਹੈ ਕਿ ਸਾਡੀ ਸਰਕਾਰ ਨੇ ਸਿੱਖਿਆ ਕ੍ਰਾਂਤੀ ਰਾਹੀਂ ਪੰਜਾਬ ਦੇ ਇਤਿਹਾਸ ਨੂੰ 'ਉੱਡਦਾ ਪੰਜਾਬ' ਤੋਂ 'ਪੜ੍ਹਦਾ ਪੰਜਾਬ' ਵਿੱਚ ਬਦਲ ਦਿੱਤਾ ਹੈ।”

           ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਨਾਗਰਿਕ ਲਈ ਵਿਆਪਕ ਸਿਹਤ ਸੰਭਾਲ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕੀਤੀ ਹੈ, ਜੋ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ। ਉਨ੍ਹਾਂ ਕਿਹਾ, “ਇਹ ਯੋਜਨਾ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੇਸ ਮੁਫ਼ਤ ਇਲਾਜ ਮੁਹੱਈਆ ਕਰਵਾਉਂਦੀ ਹੈ। ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ, ਜੋ ਅਜਿਹਾ ਵਿਆਪਕ ਸਿਹਤ ਬੀਮਾ ਕਵਰ ਪ੍ਰਦਾਨ ਕਰ ਰਿਹਾ ਹੈ। ਇਸ ਨਾਲ ਲੋਕਾਂ 'ਤੇ ਵਿੱਤੀ ਬੋਝ ਕਾਫ਼ੀ ਘਟਿਆ ਹੈ ਅਤੇ ਮਿਆਰੀ ਇਲਾਜ ਯਕੀਨੀ ਹੋਇਆ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਪੈਸੇ ਲੈ ਕੇ ਨੌਕਰੀਆਂ ਦੇਣ ਅਤੇ ਸਿਫ਼ਾਰਸ਼ਾਂ ਦਾ ਦੌਰ ਖ਼ਤਮ ਹੋ ਗਿਆ ਹੈ। ਅੱਜ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਅਤੇ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਜਾ ਰਹੀਆਂ ਹਨ। ਹਰ ਸਰਕਾਰੀ ਨਿਯੁਕਤੀ ਮੈਰਿਟ 'ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ, ਜਿਸ ਕਾਰਨ ਇੱਕ ਵੀ ਭਰਤੀ ਨੂੰ ਕਿਸੇ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ।”




 

ਮੁੱਖ ਖ਼ਬਰਾਂ

ਸੁਖਨਾ ਝੀਲ ਤੋਂ ਨਸ਼ਾ ਵਿਰੋਧੀ ਵੈਲਨੈੱਸ ਵਾਕਥਾਨ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿਖਾਈ ਹਰੀ ਝੰਡੀ

ਸੁਖਨਾ ਝੀਲ ਤੋਂ ਨਸ਼ਾ ਵਿਰੋਧੀ ਵੈਲਨੈੱਸ ਵਾਕਥਾਨ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿਖਾਈ ਹਰੀ ਝੰਡੀ

ਵੱਡੀ ਗਿਣਤੀ ’ਚ ਲੋਕਾਂ ਨੇ ਹਿੱਸਾ ਲੈ ਕੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਦਿੱਤਾ ਸੰਦੇਸ਼

ਐਸ.ਐਸ. ਪੀ ਖੰਨਾ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ

ਐਸ.ਐਸ. ਪੀ ਖੰਨਾ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਡਾ. ਆਹਲੂਵਾਲੀਆ

ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ : ਬਲਤੇਜ ਸਿੰਘ

ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ : ਬਲਤੇਜ ਸਿੰਘ

ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰ ਰਹੀਆਂ ਹਨ। 

ਸ. ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਅਕਾਲੀ ਦਲ ਦੀ ਕੋਰ ਕਮੇਟੀ 'ਚ ਵਾਧਾ

ਸ. ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਅਕਾਲੀ ਦਲ ਦੀ ਕੋਰ ਕਮੇਟੀ 'ਚ ਵਾਧਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਯੂਥ ਵਿੰਗ ਦੇ ਵੱਖ-ਵੱਖ 20 ਜ਼ਿਲਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ


ਅੰਮ੍ਰਿਤਸਰ ਪੁਲਿਸ ਨੇ 11 ਕਿਲੋ 960 ਗ੍ਰਾਮ ਹੈਰੋਇਨ ਕੀਤੀ ਬਰਾਮਦ

ਅੰਮ੍ਰਿਤਸਰ ਪੁਲਿਸ ਨੇ 11 ਕਿਲੋ 960 ਗ੍ਰਾਮ ਹੈਰੋਇਨ ਕੀਤੀ ਬਰਾਮਦ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 11 ਕਿਲੋ 960 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।