ਲੁਧਿਆਣਾ, 30 ਅਗਸਤ (ਹਿੰ.ਸ.) : ਪੰਜਾਬ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਸੁੰਦਰ ਬਣਾਉਣ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਵੱਲੋਂ ਚਲਾਏ ਜਾ ਰਹੇ ‘ਕਲੀਨ ਪੰਜਾਬ–ਪ੍ਰਾਊਡ ਪੰਜਾਬ’ ਮਿਸ਼ਨ ਤਹਿਤ ਵਾਰਡ ਨੰਬਰ 38, ਹਲਕਾ ਲੁਧਿਆਣਾ ਦੱਖਣੀ ਦੇ ਈਸ਼ਰ ਨਗਰ ਵਿੱਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਅਭਿਆਨ ਦੀ ਅਗਵਾਈ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕੀਤੀ। ਇਸ ਮੌਕੇ ‘ਆਪ’ ਆਗੂ ਹਰਪ੍ਰੀਤ ਸਿੰਘ ਛੀਨਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਸਫ਼ਾਈ ਅਭਿਆਨ ਦੌਰਾਨ ਇਲਾਕੇ ਦੀਆਂ ਗਲੀਆਂ ਅਤੇ ਆਸ-ਪਾਸ ਦੇ ਸਥਾਨਾਂ ਦੀ ਸਫ਼ਾਈ ਕੀਤੀ ਗਈ। ਇਸ ਦੇ ਨਾਲ ਹੀ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਲਈ ਜਾਗਰੂਕ ਕੀਤਾ ਗਿਆ। ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਪੰਜਾਬ ਦੇ ਸ਼ਹਿਰ ਅਤੇ ਪਿੰਡ ਸਾਫ਼-ਸੁਥਰੇ ਹੋਣਗੇ ਤਾਂ ਸੂਬਾ ਹੋਰ ਤੇਜ਼ੀ ਨਾਲ ਤਰੱਕੀ ਕਰੇਗਾ। ਉਨ੍ਹਾਂ ਕਿਹਾ ਕਿ ਸਫ਼ਾਈ ਦਾ ਸਿੱਧਾ ਸਬੰਧ ਲੋਕਾਂ ਦੀ ਸਿਹਤ, ਵਾਤਾਵਰਣ ਅਤੇ ਪੰਜਾਬ ਦੇ ਭਵਿੱਖ ਨਾਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਇਸ ਸੋਚ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਲੁਧਿਆਣਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਨਾਲ-ਨਾਲ ਹਰ ਨਾਗਰਿਕ ਆਪਣੀ ਜ਼ਿੰਮੇਵਾਰੀ ਸਮਝਦਿਆਂ ਸਫ਼ਾਈ ਮੁਹਿੰਮਾਂ ਵਿੱਚ ਸਹਿਯੋਗ ਦੇਵੇ। ਵਿਧਾਇਕ ਛੀਨਾ ਨੇ ਕਿਹਾ ਕਿ ‘ਕਲੀਨ ਪੰਜਾਬ–ਪ੍ਰਾਊਡ ਪੰਜਾਬ’ ਸਿਰਫ਼ ਇੱਕ ਮੁਹਿੰਮ ਨਹੀਂ, ਸਗੋਂ ਸਾਫ਼ ਅਤੇ ਬਿਹਤਰ ਪੰਜਾਬ ਲਈ ਸਾਂਝੀ ਜ਼ਿੰਮੇਵਾਰੀ ਦਾ ਸੁਨੇਹਾ ਹੈ। ਉਨ੍ਹਾਂ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ, ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਅਤੇ ਸਫ਼ਾਈ ਕਰਮਚਾਰੀਆਂ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪਾਰਟੀ ਦੇ ਵੱਖ-ਵੱਖ ਆਗੂਆਂ ਅਤੇ ਵਰਕਰਾਂ ਤੋਂ ਇਲਾਵਾ ਸੈਨੇਟਰੀ ਇੰਚਾਰਜ ਅਤੇ ਇਲਾਕਾ ਨਿਵਾਸੀਆਂ ਨੇ ਵੀ ਸਫ਼ਾਈ ਅਭਿਆਨ ਵਿੱਚ ਹਿੱਸਾ ਲਿਆ। ਆਗੂਆਂ ਨੇ ਕਿਹਾ ਕਿ ਸਾਫ਼-ਸੁਥਰਾ ਇਲਾਕਾ ਬਣਾਉਣਾ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਪੰਜਾਬ ਦੇ ਸ਼ਹਿਰ ਤੇ ਪਿੰਡ ਸਾਫ਼-ਸੁਥਰੇ ਹੋਣਗੇ ਤਾਂ ਸੂਬਾ ਹੋਰ ਤੇਜ਼ੀ ਨਾਲ ਤਰੱਕੀ ਕਰੇਗਾ : ਵਿਧਾਇਕ ਛੀਨਾ
ਕਿਹਾ : ਸਰਕਾਰ ਦੇ ਨਾਲ-ਨਾਲ ਹਰ ਨਾਗਰਿਕ ਆਪਣੀ ਜ਼ਿੰਮੇਵਾਰੀ ਸਮਝਦਿਆਂ ਸਫ਼ਾਈ ਮੁਹਿੰਮਾਂ ’ਚ ਦੇਵੇ ਸਹਿਯੋਗ
ਮੁੱਖ ਖ਼ਬਰਾਂ
ਜਲਾਲਾਬਾਦ 'ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਖੁਦ ਕੀਤੀ ਸਫਾਈ
ਮੁਹਿੰਮ ਦਾ ਮਕਸਦ ਸਿਰਫ਼ ਸਫਾਈ ਕਰਨਾ ਨਹੀਂ ਸਗੋਂ ਲੋਕਾਂ 'ਚ ਸਫਾਈ ਪ੍ਰਤੀ ਜਾਗਰੂਕਤਾ ਅਤੇ ਆਪਣੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ
‘ਮਿਸ਼ਨ ਕਲੀਨ ਪੰਜਾਬ’ ਤਹਿਤ ਪਟਿਆਲਾ 'ਚ ਵਿਸ਼ੇਸ਼ ਸਫ਼ਾਈ ਮੁਹਿੰਮ
ਇਲਾਕੇ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ
ਬਟਾਲਾ 'ਚ ‘ਕਲੀਨ ਪੰਜਾਬ’ ਮਿਸ਼ਨ ਤਹਿਤ ਸਫ਼ਾਈ ਮੁਹਿੰਮ ਜਾਰੀ
ਵਿਧਾਇਕ ਸ਼ੈਰੀ ਕਲਸੀ ਨੇ ਖੁਦ ਕੂੜੇ ਦੇ ਢੇਰ ਚੁਕਵਾਏ, ਲੋਕਾਂ ਨੂੰ ਸਹਿਯੋਗ ਦੀ ਅਪੀਲ
‘ਮਿਸ਼ਨ ਕਲੀਨ ਪੰਜਾਬ’ ਦੇ ਚੌਥੇ ਦਿਨ ਤ੍ਰਿਪੜੀ 'ਚ ਡਾ. ਬਲਬੀਰ ਸਿੰਘ ਨੇ ਚਲਾਈ ਸਫ਼ਾਈ ਮੁਹਿੰਮ
ਸਫਾਈ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਅਤੇ ਲੋਕਾਂ ਨੂੰ ਸਰਗਰਮ ਭਾਗੀਦਾਰੀ ਦੀ ਅਪੀਲ
ਪਟਿਆਲਾ ’ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਮੁਹਿੰਮ ਜਾਰੀ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਖੁਦ ਸਫ਼ਾਈ ਕਰਕੇ ਲੋਕਾਂ ਨੂੰ ਦਿੱਤਾ ਸਫ਼ਾਈ ਦਾ ਸੰਦੇਸ਼