ਫਾਜ਼ਿਲਕਾ, (ਹਿੰ.ਸ.) ਸਿਹਤ ਵਿਭਾਗ ਵੱਲੋਂ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ (ਐੱਨ.ਟੀ.ਸੀ.ਪੀ.) ਤਹਿਤ ਸਬ ਸੈਂਟਰ ਆਲਮ ਕੇ ਅਤੇ ਚੱਕ ਸੁੱਕੜ ਵਿਖੇ ਕੋਟਪਾ ਐਕਟ ਦੀ ਪਾਲਣਾ ਯਕੀਨੀ ਬਣਾਉਣ ਲਈ ਜਾਗਰੂਕਤਾ ਅਤੇ ਨਿਰੀਖਣ ਮੁਹਿੰਮ ਚਲਾਈ ਗਈ। ਮੁਹਿੰਮ ਦੌਰਾਨ ਐਕਟ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮੌਕੇ 'ਤੇ ਕਾਰਵਾਈ ਕਰਦਿਆਂ ਜੁਰਮਾਨੇ ਵੀ ਕੀਤੇ ਗਏ। ਇਹ ਮੁਹਿੰਮ ਸਿਵਲ ਸਰਜਨ ਡਾ. ਕਵਿਤਾ ਸਿੰਘ ਅਤੇ ਜ਼ਿਲ੍ਹਾ ਐੱਨ.ਟੀ.ਸੀ.ਪੀ. ਨੋਡਲ ਅਫ਼ਸਰ ਡਾ. ਪੰਕਜ ਚੋਹਾਨ ਦੀ ਅਗਵਾਈ ਹੇਠ, ਪੀ.ਐੱਚ.ਸੀ. ਜੰਡਵਾਲਾ ਭੀਮੇਸ਼ਾਹ ਦੇ ਐੱਸ.ਐੱਮ.ਓ. ਡਾ. ਵਿਕਾਸ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਗਈ। ਇਸ ਦੌਰਾਨ ਬਲਾਕ ਐੱਨ.ਟੀ.ਸੀ.ਪੀ. ਨੋਡਲ ਅਫ਼ਸਰ ਸੁਮਨ ਕੁਮਾਰ ਅਤੇ ਐੱਸ.ਆਈ. ਕੰਵਲਪ੍ਰੀਤ ਸਿੰਘ ਸਮੇਤ ਸਿਹਤ ਵਿਭਾਗ ਦੀ ਟੀਮ ਮੌਜੂਦ ਰਹੀ। ਟੀਮ ਨੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਸਿਹਤ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੂੰ ਜਨਤਕ ਥਾਵਾਂ 'ਤੇ ਸਿਗਰਟਨੋਸ਼ੀ ਨਾ ਕਰਨ, 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਉਤਪਾਦ ਨਾ ਵੇਚਣ, ਤੰਬਾਕੂ ਉਤਪਾਦਾਂ ਦੀ ਇਸ਼ਤਿਹਾਰਬਾਜ਼ੀ ਤੋਂ ਗੁਰੇਜ਼ ਕਰਨ ਅਤੇ ਕੋਟਪਾ ਐਕਟ ਦੀ ਪੂਰੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਮੁਹਿੰਮ ਦੌਰਾਨ ਜਿਨ੍ਹਾਂ ਵਿਅਕਤੀਆਂ ਅਤੇ ਦੁਕਾਨਦਾਰਾਂ ਵੱਲੋਂ ਕੋਟਪਾ ਐਕਟ ਦੀ ਉਲੰਘਣਾ ਕੀਤੀ ਜਾ ਰਹੀ ਸੀ, ਉਨ੍ਹਾਂ ਖ਼ਿਲਾਫ਼ ਮੌਕੇ 'ਤੇ ਕਾਨੂੰਨੀ ਕਾਰਵਾਈ ਕਰਦੇ ਹੋਏ ਜੁਰਮਾਨੇ ਲਗਾਏ ਗਏ। ਬਲਾਕ ਐੱਨ.ਟੀ.ਸੀ.ਪੀ. ਨੋਡਲ ਅਫ਼ਸਰ ਸੁਮਨ ਕੁਮਾਰ ਨੇ ਕਿਹਾ ਕਿ ਤੰਬਾਕੂ ਦਾ ਸੇਵਨ ਕੈਂਸਰ, ਦਿਲ ਅਤੇ ਫੇਫੜਿਆਂ ਨਾਲ ਸੰਬੰਧਿਤ ਕਈ ਗੰਭੀਰ ਬਿਮਾਰੀਆਂ ਦਾ ਮੁੱਖ ਕਾਰਨ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤੰਬਾਕੂ ਤੋਂ ਦੂਰ ਰਹਿਣ ਅਤੇ ਆਪਣੇ ਪਰਿਵਾਰ ਅਤੇ ਸਮਾਜ ਨੂੰ ਵੀ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ। ਇਸ ਮੌਕੇ ਐੱਸ.ਆਈ. ਕੰਵਲਪ੍ਰੀਤ ਸਿੰਘ, ਬਲਾਕ ਐੱਨ.ਟੀ.ਸੀ.ਪੀ. ਡੀਲਿੰਗ ਜਸਪਾਲ ਸਿੰਘ ਸਿੱਧੂ, ਪ੍ਰੇਮ ਸਿੰਘ, ਲੇਖਰਾਜ ਐੱਮ.ਪੀ.ਐੱਚ.ਡਬਲਯੂ., ਗੁਰਦਿਆਲ ਸਿੰਘ ਅਤੇ ਹੋਰ ਟੀਮ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਫਾਜ਼ਿਲਕਾ 'ਚ ਉਲੰਘਣਾ ਕਰਨ ਵਾਲਿਆਂ ਦੇ ਮੌਕੇ 'ਤੇ ਕੱਟੇ ਚਲਾਨ
ਫਾਜ਼ਿਲਕਾ ’ਚ ਕੋਟਪਾ ਐਕਟ ਤਹਿਤ ਉਲੰਘਣਾ ਕਰਨ ਵਾਲਿਆਂ ਦੇ ਮੌਕੇ 'ਤੇ ਕੱਟੇ ਚਲਾਨ
ਫਾਜ਼ਿਲਕਾ 'ਚ ਕੋਟਕਾ ਐਕਟ ਦੀ ਮੁਹਿੰਮ ਤਹਿਤ ਉਲੰਘਣਾ ਕਰਨ ਵਾਲਿਆਂ ਦੇ ਮੌਕੇ 'ਤੇ ਚਲਾਨ ਕੱਟੇ ਗਏ। ਮੁਹਿੰਮ ਦੌਰਾਨ ਐਕਟ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮੌਕੇ 'ਤੇ ਕਾਰਵਾਈ ਕਰਦਿਆਂ ਜੁਰਮਾਨੇ ਵੀ ਕੀਤੇ ਗਏ।
By :
Tanish kajla
,
True Update
•
ਟੈਗਸ:
smoking awareness campaign
Cigarette Act enforcement
anti-smoking law violation fines
Punjab government health department
Fazilka district
tobacco bans in public
ਮੁੱਖ ਖ਼ਬਰਾਂ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹੁੰ ਚੁੱਕ ਸਮਾਗਮ ਆਯੋਜਿਤ
‘ਨਸ਼ਾ ਮੁਕਤ ਭਾਰਤ ਅਭਿਆਨ’ ਨਾਲ ਜੁੜ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੀ ਕੀਤੀ ਅਪੀਲ