ਪੁਲ ਦੀ ਉਸਾਰੀ ਦਾ ਕੰਮ ਜਲਦ ਹੋਵੇਗਾ

ਮਲਕਪੁਰ 'ਚ ਨਵੇਂ ਪੁਲ ਦੀ ਉਸਾਰੀ ਲਈ 2.25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ

ਇਹ ਪੁਲ ਪਿੰਡਾਂ ਵੱਲ ਆਉਣ-ਜਾਣ ਵਾਲੇ ਲੋਕਾਂ ਲਈ ਆਵਾਜਾਈ ਨੂੂੰ ਹੋਰ ਸੁਖਾਲਾ ਅਤੇ ਸੁਰੱਖਿਅਤ ਬਣਾਏਗਾ : ਡਾ. ਰਾਜ ਕੁਮਾਰ ਚੱਬੇਵਾਲ

By : True Update , Harmanjot Singh
 ਮਲਕਪੁਰ 'ਚ ਨਵੇਂ ਪੁਲ ਦੀ ਉਸਾਰੀ ਲਈ 2.25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ

ਫਗਵਾੜਾ, 31 ਅਗਸਤ (ਹਿੰ.ਸ.) :  ਪੰਜਾਬ ਸਰਕਾਰ ਵੱਲੋਂ ਮਲਕਪੁਰ ਵਿਖੇ ਨਵੇਂ ਪੁਲ ਦੀ ਉਸਾਰੀ ਲਈ 2.25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕਰ ਦਿੱਤੀ ਗਈ ਹੈ। ਇਸ ਨਾਲ ਮਲਕਪੁਰ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ। ਡਾ. ਚੱਬੇਵਾਲ ਨੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੁਲ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਇਹ ਪੁਲ ਮਲਕਪੁਰ ਤੋਂ ਤੋਡਰਪੁਰ ਅਤੇ ਵਾਹਿਦ ਪਿੰਡਾਂ ਵੱਲ ਆਉਣ-ਜਾਣ ਵਾਲੇ ਲੋਕਾਂ ਲਈ ਆਵਾਜਾਈ ਨੂੰ ਹੋਰ ਸੁਖਾਲਾ ਅਤੇ ਸੁਰੱਖਿਅਤ ਬਣਾਏਗਾ। ਇਸ ਨਾਲ ਇਲਾਕੇ ਦੇ ਵਿਕਾਸ ਦੇ ਨਾਲ-ਨਾਲ ਸਥਾਨਕ ਕਾਰੋਬਾਰ ਨੂੰ ਵੀ ਹੁਲਾਰਾ ਮਿਲਗਾ। ਉਨ੍ਹਾਂ ਕਿਹਾ ਕਿ ਇਸ ਪੁਲ ਦੀ ਮੰਗ ਆਜ਼ਾਦੀ ਤੋਂ ਬਾਅਦ ਤੋਂ ਹੀ ਲੋਕਾਂ ਵੱਲੋਂ ਕੀਤੀ ਜਾ ਰਹੀ ਸੀ, ਪਰ ਪਿਛਲੀਆਂ ਸਰਕਾਰਾਂ ਨੇ ਇਸ ਸਮੱਸਿਆ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ। ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸੰਸਦ ਮੈਂਬਰ ਨੇ ਦੱਸਿਆ ਕਿ ਪੁਲ ਤੋਂ ਇਲਾਵਾ ਮਲਕਪੁਰ ਵਿੱਚ 60 ਲੱਖ ਰੁਪਏ ਦੀ ਲਾਗਤ ਨਾਲ ਹੋਰ ਵਿਕਾਸ ਕਾਰਜ ਵੀ ਚੱਲ ਰਹੇ ਹਨ। ਇਨ੍ਹਾਂ ਵਿੱਚ ਪੰਚਾਇਤ ਘਰ, ਸੀਵਰੇਜ ਪ੍ਰਬੰਧ ਅਤੇ ਖੇਡ ਸਟੇਡੀਅਮ ਦੀ ਉਸਾਰੀ ਵਰਗੇ ਕੰਮ ਸ਼ਾਮਲ ਹਨ। ਇਨ੍ਹਾਂ ਸਾਰੇ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਮਲਕਪੁਰ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਵਿੱਚ ਵੱਡੀ ਰਾਹਤ ਮਿਲੇਗੀ। ਇਸ ਦੇ ਨਾਲ ਹੀ ਪਿੰਡ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਆਵਾਜਾਈ, ਖੇਡਾਂ ਅਤੇ ਹੋਰ ਵਿਕਾਸ ਕਾਰਜਾਂ ਨੂੰ ਵੀ ਹੋਰ ਗਤੀ ਮਿਲੇਗੀ।