ਫਾਜ਼ਿਲਕਾ , (ਹਿੰ.ਸ.) ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਨਵੀਆਂ ਭਰਤੀ ਕੀਤੀਆਂ ਆਂਗਣਵਾੜੀ ਵਰਕਰਾਂ ਨੂੰ ਪੰਜਾਬ ਸਰਕਾਰ ਵੱਲੋਂ ਆਏ ਨਿਯੁਕਤੀ ਪੱਤਰ ਦਿੱਤੇ ਅਤੇ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਸਰਕਾਰੀ ਨੌਕਰੀਆਂ ਕੱਢ ਕੇ ਨੌਜਵਾਨ ਭਰਤੀ ਕੀਤੇ ਜਾ ਰਹੇ ਹਨ ਤਾਂ ਜੋ ਬੇਰੂਜਗਾਰ ਨੌਜਵਾਨਾਂ ਨੂੰ ਰੁਜਗਾਰ ਮਿਲ ਸਕੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾ ਨੂੰ ਰੁਜ਼ਗਾਰ ਦੇ ਵਸੀਲੇ ਪ੍ਰਦਾਨ ਕਰਨ ਲਈ ਜਿਥੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਉਥੇ ਹੀ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਤੇ ਆਤਮ ਨਿਰਭਰ ਬਣਾਉਣ ਲਈ ਬੈਂਕਾਂ ਰਾਹੀਂ ਲੋਨ ਦਵਾ ਦਿਵਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਵਰਗ ਮਸ਼ੀਨਰੀ ਆਦਿ ਖਰੀਦ ਕੇ ਆਪਣਾ ਰੁਜ਼ਗਾਰ ਚਲਾ ਸਕੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕਰ ਰਹੀ ਹੈ ਤੇ ਇਸੇ ਤਹਿਤ ਹੀ ਜਿੱਥੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਉੱਥੇ ਹੀ ਸਿਹਤ ਸਹੂਲਤਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ ਤੇ ਇਸ ਦੇ ਨਾਲ ਨਾਲ ਪਿੰਡਾਂ ਨੂੰ ਸ਼ਹਿਰੀ ਦਿੱਖ ਪ੍ਰਦਾਨ ਕਰਨ ਲਈ ਆਧੁਨਿਕ ਖੇਡ ਸਟੇਡੀਅਮ, ਪੱਕੀਆਂ ਸੜਕਾਂ, ਪੱਕੀਆਂ ਗਲੀਆਂ-ਨਾਲੀਆਂ ਆਦਿ ਸੁਵਿਧਾਵਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ!
ਫਾਜ਼ਿਲਕਾ ਦੇ ਵਿਧਾਇਕ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਭਰਤੀ ਆਂਗਣਵਾੜੀ ਵਰਕਰਾਂ ਨੂੰ ਦਿੱਤੇ ਨਿਯੁਕਤੀ ਪੱਤਰ
ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।
ਮੁੱਖ ਖ਼ਬਰਾਂ
ਫਾਜ਼ਿਲਕਾ ਵਿਧਾਇਕ ਨੇ 41 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦਾ ਕੀਤਾ ਕੰਮ ਸ਼ੁਰੂ
ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹਾਰ ਸੋਨਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਮੁਹਾਰ ਖੀਵਾ ਤੱਕ 41 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ।
ਸਾਬਕਾ ਸਰਕਾਰਾਂ ਨੇ ਪੰਜਾਬ ਨੂੰ ਲੁੱਟਣ ਤੇ ਕੁੱਟਣ ਤੋਂ ਸਿਵਾਏ ਕੋਈ ਕੰਮ ਨਹੀਂ ਕੀਤਾ: ਧਾਲੀਵਾਲ
ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ 'ਚ ਮੇਲਦੀ ਸੜਕਾ ਦਾ ਨੀਂਹ ਪੱਥਰ ਰੱਖਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਇਤਿਹਾਸਿਕ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅਤੇ ਅਤਿ-ਆਧੁਨਿਕ ਇੰਡੋਰ ਬੈਡਮਿੰਟਨ ਹਾਲ ਲਈ 2.14 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਹੁਸ਼ਿਆਰਪੁਰ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਿਮਲਾ ਪਹਾੜੀ ਚੌਕ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਨਾਲ ਬਰਸਾਤ ਦੌਰਾਨ ਪਾਣੀ ਭਰਨ ਦੀ ਮੁਸ਼ਕਲਾਂ ਨੂੰ ਸਥਾਈ ਤੌਰ 'ਤੇ ਖਤਮ ਕੀਤਾ ਜਾਵੇਗਾ।
ਹੁਸ਼ਿਆਰਪੁਰ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਿਮਲਾ ਪਹਾੜੀ ਚੌਕ ਵਿੱਚ ਇੰਟਰਮੀਡੀਏਟ ਪੰਪਿੰਗ ਸਟੇਸ਼ਨ (ਆਈ.ਪੀ.ਐਸ.) ਦਾ ਉਦਘਾਟਨ ਕੀਤਾ। ਇਹ ਪ੍ਰੋਜੈਕਟ ਪੰਜਾਬ ਸਰਕਾਰ ਦੇ ਸ਼ਹਿਰੀ ਵਿਕਾਸ ਲਈ ਇੱਕ ਮਹੱਤਵਪੂਰਨ ਕਦਮ ਹੈ। ਲਾਗਤ 1.58 ਕਰੋੜ ਰੁਪਏ ਦੀ, ਇਹ ਪ੍ਰੋਜੈਕਟ ਸ਼ਿਮਲਾ ਪਹਾੜੀ ਤੋਂ ਭੰਗੀ ਚੋਅ ਤੱਕ ਪਾਈਪਲਾਈਨ ਨਾਲ ਬਰਸਾਤੀ ਪਾਣੀ ਨੂੰ ਸਿੱਧਾ ਨਿਜ਼ਾਮੀ ਸਥਾਨ ਤੱਕ ਭੇਜੇਗਾ, ਜੋ ਪਾਣੀ ਭਰਨ ਦੇ ਮੁਸ਼ਕਲਾਂ ਨੂੰ ਸਥਾਈ ਤੌਰ 'ਤੇ ਹੱਲ ਕਰੇਗਾ।