ਪੋਲੋ ਗਰਾਊਂਡ ਪਟਿਆਲਾ 'ਚ

70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਜਿਮਨਾਸਟਿਕਸ ਮੁਕਾਬਲੇ ਕਰਵਾਏ

ਇਸ ਮੌਕੇ ਡਾ. ਦਲਜੀਤ ਸਿੰਘ ਨੇ ਪੋਲੋ ਗਰਾਊਂਡ ਪਹੁੰਚ ਕੇ ਜੇਤੂ ਖਿਡਾਰੀਆਂ ਨੂੰ ਮੈਡਲ ਪਾ ਕੇ ਕੀਤਾ ਸਨਮਾਨਿਤ

By : True Update , Harmanjot Singh
70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਜਿਮਨਾਸਟਿਕਸ ਮੁਕਾਬਲੇ ਕਰਵਾਏ

ਪਟਿਆਲਾ, 03 ਸਤੰਬਰ (ਹਿੰ.ਸ.) : 70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਅੰਡਰ-14, ਅੰਡਰ-17 ਅਤੇ ਅੰਡਰ-19 ਲੜਕੇ ਅਤੇ ਲੜਕੀਆਂ ਦੇ ਜਿਮਨਾਸਟਿਕਸ ਮੁਕਾਬਲੇ ਪੋਲੋ ਗਰਾਊਂਡ, ਪਟਿਆਲਾ ਵਿਖੇ ਕਰਵਾਏ ਗਏ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਅਗਵਾਈ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਮੁਕਾਬਲਿਆਂ ਦੇ ਪ੍ਰਬੰਧਾਂ ਵਿੱਚ ਤਾਲਮੇਲ ਕੀਤਾ। ਇਸ ਮੌਕੇ ਡਾ. ਦਲਜੀਤ ਸਿੰਘ ਨੇ ਪੋਲੋ ਗਰਾਊਂਡ ਵਿਖੇ ਪਹੁੰਚ ਕੇ ਜੇਤੂ ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ। ਲੜਕੀਆਂ ਦੇ ਅੰਡਰ-14 ਰਿਧਮਿਕ ਮੁਕਾਬਲਿਆਂ ਵਿੱਚ ਜਨਤ ਵਰਮਾ ਨੇ ਪਹਿਲਾ, ਰੂਹੀ ਨੇ ਦੂਜਾ ਅਤੇ ਸਿਮਾਯਾ ਬਾਂਸਲ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਵਿੱਚ ਇਬਾਦਤ ਕੌਰ ਪਹਿਲੇ, ਸਮਰੀਨ ਦੂਜੇ ਅਤੇ ਮਨਦੀਪ ਤੀਜੇ ਸਥਾਨ ’ਤੇ ਰਹੀ। ਅੰਡਰ-19 ਵਿੱਚ ਮਾਨਿਆ ਭਾਰਦਵਾਜ਼ ਨੇ ਪਹਿਲਾ, ਸਿਮਰਨਜੀਤ ਕੌਰ ਨੇ ਦੂਜਾ ਅਤੇ ਏਕਮਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੜਕਿਆਂ ਦੇ ਅੰਡਰ-14 ਆਰਟਿਸਟਿਕ ਮੁਕਾਬਲਿਆਂ ਵਿੱਚ ਰਿਸ਼ਭ ਨੇ ਪਹਿਲਾ, ਪਰਾਜਲ ਨੇ ਦੂਜਾ ਅਤੇ ਅਗਮਜੋਤ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਵਿੱਚ ਬੀਰਕੁੰਵਰ ਪਹਿਲੇ, ਮਿਦਾਸ਼ ਮਹਿਰਾ ਦੂਜੇ ਅਤੇ ਡਾਈਨਲ ਤੀਜੇ ਸਥਾਨ ’ਤੇ ਰਹੇ। ਅੰਡਰ-19 ਵਿੱਚ ਜਸਪ੍ਰੀਤ ਸਿੰਘ ਕਾਂਗੜਾ ਨੇ ਪਹਿਲਾ, ਭੋਮਿਕਪਾਲ ਸਿੰਘ ਨੇ ਦੂਜਾ ਅਤੇ ਪੀਯੂਸ਼ ਸ਼ਰਮਾ ਨੇ ਤੀਜਾ ਸਥਾਨ ਹਾਸਲ ਕੀਤਾ।  

ਮੁੱਖ ਖ਼ਬਰਾਂ

ਪਟਿਆਲਾ ’ਚ ਲੜਕੀਆਂ ਦੇ ਬਾਸਕਟਬਾਲ ਮੁਕਾਬਲੇ ਕਰਵਾਏ

ਪਟਿਆਲਾ ’ਚ ਲੜਕੀਆਂ ਦੇ ਬਾਸਕਟਬਾਲ ਮੁਕਾਬਲੇ ਕਰਵਾਏ

ਇਸ ਮੌਕੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਜਸਪਾਲ ਸਿੰਘ ਮੰਡੌਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਜੇਤੂ ਖਿਡਾਰਨਾਂ ਨੂੰ ਮੈਡਲ ਪਾ ਕੇ ਕੀਤਾ ਸਨਮਾਨਿਤ

ਪਟਿਆਲਾ ਦੇ ਪਿੰਡਾਂ ’ਚ ਦਿਖਾਈ ਸ਼੍ਰੀ  ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ ਦੇ ਪਿੰਡਾਂ ’ਚ ਦਿਖਾਈ ਸ਼੍ਰੀ  ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾ ਸਕੇ ਤੇ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਉਨ੍ਹਾਂ ਦੇ ਵਿਚਾਰਾਂ ਤੋਂ ਜਾਣੂ ਹੋ ਸਕੇ

ਪਟਿਆਲਾ ਵਿਖੇ ਲੜਕੀਆਂ ਦੇ ਕਰਾਟੇ ਮੁਕਾਬਲੇ ਕਰਵਾਏ ਗਏ

ਪਟਿਆਲਾ ਵਿਖੇ ਲੜਕੀਆਂ ਦੇ ਕਰਾਟੇ ਮੁਕਾਬਲੇ ਕਰਵਾਏ ਗਏ

ਇਹ ਮੁਕਾਬਲੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਕਰਵਾਏ ਗਏ

ਪਟਿਆਲਾ ਦੀ ਹੈਰੀਟੇਜ ਸਟ੍ਰੀਟ ਨੂੰ ਆਰ. ਸੀ. ਸੀ. ਬਣਾਉਣ ਦਾ ਕੰਮ ਸ਼ੁਰੂ

ਪਟਿਆਲਾ ਦੀ ਹੈਰੀਟੇਜ ਸਟ੍ਰੀਟ ਨੂੰ ਆਰ. ਸੀ. ਸੀ. ਬਣਾਉਣ ਦਾ ਕੰਮ ਸ਼ੁਰੂ

ਜੇਕਰ ਕਿਸੇ ਵੀ ਵਿਕਾਸ ਕਾਰਜ ’ਚ ਘਟੀਆ ਮਟੀਰੀਅਲ ਦੀ ਵਰਤੋਂ ਜਾਂ ਕੋਈ ਹੋਰ ਕਮੀ ਪਾਈ ਗਈ ਤਾਂ ਸਬੰਧਤ ਠੇਕੇਦਾਰ ਜਾਂ ਅਧਿਕਾਰੀ ਖ਼ਿਲਾਫ਼ ਕੀਤੀ ਜਾਵੇਗੀ ਤੁਰੰਤ ਸਖ਼ਤ ਕਾਰਵਾਈ : ਵਿਧਾਇਕ ਕੋਹਲੀ


70ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਲੜਕੀਆਂ ਦੇ ਕਰਵਾਏ ਗੱਤਕਾ ਮੁਕਾਬਲੇ

70ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਲੜਕੀਆਂ ਦੇ ਕਰਵਾਏ ਗੱਤਕਾ ਮੁਕਾਬਲੇ

ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ