ਨਿਯੁਕਤੀ ਪੱਤਰ ਵੰਡ ਸਮਾਰੋਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਸਿਹਤ ਵਿਭਾਗ ‘ਚ 636, ਸ਼ੂਗਰਫੈੱਡ ‘ਚ 101, ਵਿੱਤ ‘ਚ 57, ਰੱਖਿਆ ਸੇਵਾਵਾਂ ਭਲਾਈ ‘ਚ 51, ਸਹਿਕਾਰਤਾ ‘ਚ 11 ਅਤੇ ਗ੍ਰਹਿ ਵਿਭਾਗ ‘ਚ 10 ਨਿਯੁਕਤੀਆਂ ਹੋਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

By : True Update , Kamaljeet Singh Kamal
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026: ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਜਿਸ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿੱਚ 866 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਸਿਰਫ ਸਾਢੇ ਚਾਰ ਸਾਲਾਂ ਵਿੱਚ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਕੁੱਲ ਗਿਣਤੀ 69,094 ਹੋ ਗਈ ਹੈ ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ 866 ਨਿਯੁਕਤੀਆਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ 636 ਉਮੀਦਵਾਰ ਸ਼ਾਮਲ ਹਨ, ਜਿਨ੍ਹਾਂ ਵਿੱਚ 614 ਸਟਾਫ਼ ਨਰਸਾਂ ਅਤੇ ਹੋਰ ਸਟਾਫ਼ ਸ਼ਾਮਲ ਹੈ, ਜਿਸ ਵਿੱਚ 03 ਫਾਰਮਾਸਿਸਟ, 13 ਮਲਟੀਪਰਪਜ਼ ਹੈਲਥ ਵਰਕਰ (ਪੁਰਸ਼), 2 ਵਾਰਡ ਅਟੈਂਡੈਂਟ, 1 ਦਰਜ-ਚਾਰ ਕਰਮਚਾਰੀ ਅਤੇ 3 ਸਵੀਪਰ ਸ਼ਾਮਲ ਹਨ ਇਸ ਤੋਂ ਇਲਾਵਾ ਸ਼ੂਗਰਫੈੱਡ ਵਿੱਚ 101, ਜੂਨੀਅਰ ਆਡੀਟਰ ਵਜੋਂ ਵਿੱਤ ਵਿਭਾਗ ' 57 ਉਮੀਦਵਾਰ, ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ 51, ਸਹਿਕਾਰਤਾ ਵਿਭਾਗ ਵਿੱਚ 11 ਅਤੇ ਗ੍ਰਹਿ ਵਿਭਾਗ ਵਿੱਚ ਲਾਅ ਅਫਸਰ ਵਜੋਂ 10 ਉਮੀਦਵਾਰ ਨਿਯੁਕਤ ਕੀਤੇ ਗਏ ਹਨ
         ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਠੋਸ ਯਤਨ ਕਰ ਰਹੀ ਹੈ ਸਰਕਾਰ ਦੀਆਂ ਪਹਿਲਕਦਮੀਆਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਹੋਰਨਾਂ ਦੇ ਬਰਾਬਰ ਉੱਤਮਤਾ ਪ੍ਰਾਪਤ ਕਰਨ ਦੇ ਮੌਕੇ ਮਿਲਣ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਮਰੱਥ ਬਣਾਉਣ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਸਿੱਖਿਆ ਸਭ ਤੋਂ ਮਜ਼ਬੂਤ ਸਾਧਨ ਹੈ ਸੂਬਾ ਸਰਕਾਰ ਇਸ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀਉਹ ਦਿਨ ਗਏ ਜਦੋਂ ਨੌਕਰੀਆਂ ਰਿਸ਼ਵਤ ਜਾਂ ਸਿਫ਼ਾਰਸ਼ਾਂ ਦੇ ਆਧਾਰ ਤੇ ਦਿੱਤੀਆਂ ਜਾਂਦੀਆਂ ਸਨ ਸਾਡੀ ਸਰਕਾਰ ਯੋਗ ਉਮੀਦਵਾਰਾਂ ਨੂੰ ਨੌਕਰੀਆਂ ਦਿੰਦੀ ਹੈ ਸਾਰੀਆਂ ਨਿਯੁਕਤੀਆਂ ਨਿਰੋਲ ਯੋਗਤਾ, ਪਾਰਦਰਸ਼ਤਾ ਅਤੇ ਸਿਫ਼ਾਰਸ਼ ਜਾਂ ਬਿਨਾਂ ਕਿਸੇ ਸਿਆਸੀ ਦਖ਼ਲ ਤੋਂ ਕੀਤੀਆਂ ਗਈਆਂ ਹਨਨਵ-ਨਿਯੁਕਤਾਂ ਨੂੰ ਉਨ੍ਹਾਂ ਦੇ ਭਵਿੱਖੀ ਯਤਨਾਂ ਵਿੱਚ ਸਫਲਤਾ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਤੁਹਾਡੇ ਸਾਰਿਆਂ ਨੂੰ ਜ਼ਿੰਦਗੀ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ ਵੱਡੇ ਸੁਪਨੇ ਦੇਖਦੇ ਰਹੋ ਅਤੇ ਉਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰਦੇ ਰਹੋ