ਲੋਕ ਆਪਣੇ ਵਿਰਸੇ ਨਾਲ ਜੁੜੇ ਰਹਿਣ : ਗਰਗ

24 ਨੂੰ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਕਰਵਾਇਆ ਜਾਵੇਗਾ ਨਾਟਕ ‘ਹਮਾਰੇ ਰਾਮ’

ਸੂਬੇ ਵਿਚ ਆਪਸੀ ਭਾਈਚਾਰੇ ਅਤੇ ਸਾਂਝ ਨੂੰ ਸਥਾਪਿਤ ਕਰਨ ਲਈ ਕਰਵਾਏ ਜਾ ਰਹੇ ਵੱਖ-ਵੱਖ ਧਾਰਮਿਕ ਸਮਾਗਮ 

By : True Update , Harpreet Singh
24 ਨੂੰ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ  ਕਰਵਾਇਆ ਜਾਵੇਗਾ ਨਾਟਕ ‘ਹਮਾਰੇ ਰਾਮ’

‘‘ਹਮਾਰੇ ਰਾਮ’’ ਨਾਟਕ ਬਾਰੇ ਪੋਸਟਰ ਰਿਲੀਜ਼ ਕਰਦੇ ਨੁੰਮਾਇੰਦੇ

ਬਠਿੰਡਾ, 22 ਅਗਸਤ (ਹਿੰ.ਸ.) : ਪੰਜਾਬ ਸਰਕਾਰ ਵੱਲੋਂ ਸਾਰੇ ਧਰਮਾਂ ਨੂੰ ਮੁੱਖ ਰੱਖਦੇ ਹੋਏ ਸੂਬੇ ਵਿਚ ਆਪਸੀ ਭਾਈਚਾਰੇ ਅਤੇ ਸਾਂਝ ਨੂੰ ਸਥਾਪਤ ਕਰਨ ਲਈ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ, ਸਨਾਤਨ ਧਰਮ ਦੀਆਂ ਧਾਰਮਿਕ ਥਾਵਾਂ ਜਿਵੇਂ ਕਿ ਮਥੁਰਾ, ਰਿਸ਼ੀਕੇਸ਼, ਸਾਲਾਸਰ ਅਤੇ ਵ੍ਰਿੰਦਾਵਨ ਦੀਆ ਯਾਤਰਾਵਾਂ ਕਰਵਾਈ ਜਾ ਰਹੀਆਂ ਹਨ ਤਾਂ ਜੋ ਸਾਡੇ ਲੋਕ ਆਪਣੇ ਵਿਰਸੇ ਨਾਲ ਜੁੜੇ ਰਹਿਣ।ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਨੀਲ ਗਰਗ ਨੇ ਇਸ ਗੱਲ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਪ੍ਰਧਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਅਮਰਜੀਤ ਮਹਿਤਾ, ਚੇਅਰਮੈਨ ਨਗਰ ਸੁਧਾਰ ਟਰੱਸਟ ਜਤਿੰਦਰ ਭੱਲਾ, ਸਨਾਤਨ ਸੇਵਾ ਸਮਿਤੀ ਦੇ ਜ਼ੋਨ ਕੋਆਰਡੀਨੇਟਰ ਅਮਰੀਕ ਸਿੰਘ ਅਤੇ ਸਨਾਤਨ ਸੇਵਾ ਸਮਿਤੀ ਜ਼ੋਨ ਇੰਚਾਰਜ ਜੀਤਪਾਲ ਜੱਸੀ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਇਸ ਕੜੀ ਤਹਿਤ ਪੰਜਾਬ ਸਰਕਾਰ ਵੱਲੋਂ ਮਸ਼ਹੂਰ ਬਾਲੀਵੁੱਡ ਅਦਾਕਾਰ ਆਸ਼ੂਤੋਸ਼ ਰਾਣਾ ਅਤੇ ਰਾਹੁਲ ਭੁੱਚਰ ਵੱਲੋਂ ਤਿਆਰ ਕੀਤੇ ਗਏ ‘‘ਹਮਾਰੇ ਰਾਮ’’ ਦੀ ਪੇਸ਼ਕਾਰੀ ਸਥਾਨਕ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ 24 ਅਗਸਤ ਨੂੰ ਕੀਤੀ ਜਾਵੇਗੀ। ਇਸ ਮੌਕੇ ਪ੍ਰਧਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਅਮਰਜੀਤ ਮਹਿਤਾ ਨੇ ਆਮ ਲੋਕਾਂ ਨੂੰ ਇਸ ਪੇਸ਼ਕਾਰੀ ਦਾ ਹਿੱਸਾ ਬਣਨ ਲਈ ਸੱਦਾ ਦਿੰਦਿਆਂ ਕਿਹਾ ਕਿ ਭਗਵਾਨ ਰਾਮ ਜੀ ਨੂੰ ਸਮਰਪਿਤ ਇਹ ਨਾਟਕ ਜਨਤਾ ਦੀ ਮੰਗ ਨੂੰ ਵੇਖਦਿਆਂ ਦੂਜੀ ਵਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਾਟਕ ਰਾਹੀਂ ਪੰਜਾਬ ਸਰਕਾਰ ਨੌਜਵਾਨਾਂ ਅਤੇ ਬੱਚਿਆਂ ਨੂੰ ਆਪਣੇ ਮਾਣਮੱਤੇ ਵਿਰਸੇ ਨਾਲ ਜੁੜਣ ਲਈ ਪ੍ਰੇਰਿਤ ਕਰ ਰਹੀ ਹੈ।
 

ਮੁੱਖ ਖ਼ਬਰਾਂ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼  ਮੁਹਿੰਮ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਮੁਹਿੰਮ

ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ

ਭਾਰਤ ਦੀ ਨੀਤੀ ਦੁਨੀਆ ਨੂੰ ਅਨੇਕਤਾ ਵਿੱਚ ਏਕਤਾ ਦਾ ਅਹਿਸਾਸ ਕਰਾਉਣਾ : ਮੋਹਨ ਭਾਗਵਤ

ਭਾਰਤ ਦੀ ਨੀਤੀ ਦੁਨੀਆ ਨੂੰ ਅਨੇਕਤਾ ਵਿੱਚ ਏਕਤਾ ਦਾ ਅਹਿਸਾਸ ਕਰਾਉਣਾ : ਮੋਹਨ ਭਾਗਵਤ

ਨਿਊਯਾਰਕ ਦੇ ਮੈਨਹਟਨ ’ਚ ‘ਅਹੈਡ ਫੋਰਮ’ ਵਲੋਂ  ਯੂਨੀਵਰਸਲ ਵਲਨੈਸ ਸੈਲੀਬ੍ਰੇਸ਼ਨ ਆਯੋਜਿਤ

ਪੰਜਾਬ ਐਸਸੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਪੰਜਾਬ ਐਸਸੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਦਰਬਾਰ ਸਾਹਿਬ 'ਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅਜਿਹਾ ਪਵਿੱਤਰ ਸਥਾਨ ਹੈ ਜਿੱਥੇ ਹਰ ਵਰਗ ਅਤੇ ਹਰ ਧਰਮ ਦੇ ਲੋਕ ਬਿਨਾਂ ਕਿਸੇ ਭੇਦਭਾਵ ਨਤਮਤਸਕ ਹੁੰਦੇ ਹਨ।