ਮੋਹਾਲੀ, 19 ਅਗਸਤ (ਹਿੰ.ਸ.) : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਸਮੀਖਿਆ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਸੜਕ ਹਾਦਸਿਆਂ ਦੀ ਰੋਕਥਾਮ ਲਈ ਬਲੈਕ ਸਪੋਟਾਂ ਨੂੰ ਪਹਿਲ ਦੇ ਆਧਾਰ ’ਤੇ ਠੀਕ ਕਰਨ ਅਤੇ ਲੋੜੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਰਨ ’ਤੇ ਵੀ ਜ਼ੋਰ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੜਕ ਸੁਰੱਖਿਆ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨਗਰ ਨਿਗਮ ਅਤੇ ਗਮਾਡਾ ਨੂੰ ਪੁਲਿਸ ਨਾਲ ਮਿਲ ਕੇ ਸੜਕਾਂ ’ਤੇ ਜ਼ੈਬਰਾ ਕ੍ਰਾਸਿੰਗ, ਨੋ-ਪਾਰਕਿੰਗ ਸਾਈਨ ਬੋਰਡ, ਸਟਾਪ ਲਾਈਨਾਂ ਅਤੇ ਸਪੀਡ ਲਿਮਿਟ ਬੋਰਡ ਆਦਿ ਨੂੰ ਸਪੱਸ਼ਟ ਰੂਪ ਵਿੱਚ ਲਗਾਉਣ ਦੇ ਨਿਰਦੇਸ਼ ਦਿੱਤੇ। ਟੁੱਟੀਆਂ ਰੇਲਿੰਗਾਂ ਦੀ ਮੁਰੰਮਤ ਅਤੇ ਲੋੜ ਅਨੁਸਾਰ ਨਵੀਆਂ ਰੇਲਿੰਗਾਂ ਲਗਾਉਣ ਲਈ ਵੀ ਕਿਹਾ ਗਿਆ। ਐੱਨ. ਐੱਚ. ਏ. ਆਈ., ਗਮਾਡਾ, ਬੀ. ਐਂਡ. ਆਰ. ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਬਲੈਕ ਸਪੋਟਾਂ ’ਤੇ ਟ੍ਰੈਫਿਕ ਲਾਈਟਾਂ, ਸਲਿੱਪ ਰੋਡ, ਸਰਵਿਸ ਲਾਈਨਾਂ ਅਤੇ ਹੋਰ ਲੋੜੀਂਦੇ ਕੰਮ ਤੁਰੰਤ ਮੁਕੰਮਲ ਕਰਨ ਲਈ ਕਿਹਾ ਗਿਆ। ਇਸ ਤੋਂ ਇਲਾਵਾ ਸੜਕਾਂ ’ਤੇ ਬਣੇ ਅਣਅਧਿਕਾਰਤ ਕੱਟ ਬੰਦ ਕਰਨ, ਰੇਹੜੀਆਂ-ਫੜ੍ਹੀਆਂ ਨਾਜਾਇਜ਼ ਕਬਜ਼ਿਆਂ ਅਤੇ ਗਲਤ ਪਾਰਕਿੰਗ ਖ਼ਿਲਾਫ਼ ਲਗਾਤਾਰ ਚੈਕਿੰਗ ਕਰਨ ਦੀਆਂ ਹਦਾਇਤਾਂ ਦਿੱਤੀਆਂ। ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ ਬੱਸਾਂ ਦੀ ਵੱਧ ਤੋਂ ਵੱਧ ਚੈਕਿੰਗ ਕਰਨ ਅਤੇ ਸੁਰੱਖਿਆ ਉਪਕਰਨਾਂ ਦੀ ਵਰਤੋਂ ਨਾ ਕਰਨ ਵਾਲੀਆਂ ਬੱਸਾਂ ਦੇ ਚਲਾਨ ਕਰਨ ਲਈ ਕਿਹਾ ਗਿਆ। ਮੀਟਿੰਗ ਵਿੱਚ ਦੱਸਿਆ ਗਿਆ ਕਿ 47 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ ਵਿੱਚੋਂ 2 ਦੇ ਚਲਾਨ ਕੀਤੇ ਗਏ। ਮੀਟਿੰਗ ਦੌਰਾਨ ਫ਼ਰਿਸ਼ਤੇ ਸਕੀਮ, ਹਿੱਟ ਐਂਡ ਰਨ, ਕੈਸ਼ਲੈੱਸ ਟ੍ਰੀਟਮੈਂਟ, ਰਾਹ-ਵੀਰ/ਗੁੱਡ ਸਮਾਰੀਟਨ, ਸੜਕ ਸੁਰੱਖਿਆ ਮਿੱਤਰ ਅਤੇ ਈ-ਡਾਰ ਪ੍ਰੋਜੈਕਟ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ। ਡੀ. ਸੀ. ਨੇ ਦੱਸਿਆ ਕਿ ਹਾਦਸੇ ਦੇ ਪੀੜਤ ਦੀ ਮਦਦ ਕਰਨ ਵਾਲੇ ਵਿਅਕਤੀ ਨੂੰ ਫ਼ਰਿਸ਼ਤੇ ਸਕੀਮ ਤਹਿਤ 2,000 ਰੁਪਏ ਦਾ ਨਕਦ ਇਨਾਮ ਦਿੱਤਾ ਜਾਂਦਾ ਹੈ। ਉਨ੍ਹਾਂ ਹਸਪਤਾਲਾਂ ਵਿੱਚ ਇਸ ਸਬੰਧੀ ਜਾਗਰੂਕਤਾ ਪੋਸਟਰ ਲਗਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਈ-ਡੀ. ਏ. ਆਰ. ਪੋਰਟਲ ’ਤੇ ਹਾਦਸਿਆਂ ਦੀ ਤੁਰੰਤ ਰਿਪੋਰਟਿੰਗ ਅਤੇ ਹਿੱਟ ਐਂਡ ਰਨ ਦੇ ਲੰਬਿਤ ਮਾਮਲਿਆਂ ਦਾ ਜਲਦ ਨਿਪਟਾਰਾ ਕਰਨ ’ਤੇ ਵੀ ਜ਼ੋਰ ਦਿੱਤਾ ਤਾਂ ਜੋ ਮੌਤ ਦੇ ਮਾਮਲਿਆਂ ਵਿੱਚ 2 ਲੱਖ ਅਤੇ ਗੰਭੀਰ ਸੱਟਾਂ ਵਾਲੇ ਮਾਮਲਿਆਂ ਵਿੱਚ 50 ਹਜ਼ਾਰ ਰੁਪਏ ਦੀ ਰਾਹਤ ਮੁਹੱਈਆ ਕਰਵਾਈ ਜਾ ਸਕੇ।
ਸੜਕ ਹਾਦਸਿਆਂ ਦੀ ਰੋਕਥਾਮ ਲਈ ਬਲੈਕ ਸਪੋਟ ਤੁਰੰਤ ਠੀਕ ਕੀਤੇ ਜਾਣ : ਡੀ. ਸੀ.
ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਅਤੇ ਸੜਕ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੇ ਦਿੱਤੇ ਨਿਰਦੇਸ਼
ਮੁੱਖ ਖ਼ਬਰਾਂ
ਟਰੱਕ-ਟੈਂਪੂ ਸੜਕ ਹਾਦਸੇ ’ਚ 4 ਦੀ ਮੌਤ
ਹਾਦਸੇ ’ਚ ਈ-ਰਿਕਸ਼ਾ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਟੈਂਪੂ ਸਾਹਮਣੇ ਦਿਸ਼ਾ ਤੋਂ ਆ ਰਹੇ ਬੱਜਰੀ ਨਾਲ ਭਰੇ ਟਰੱਕ ਨਾਲ ਟਕਰਾ ਗਿਆ ਤੇ ਈ-ਰਿਕਸ਼ਾ ਨੂੰ ਬਚਾਉਣ ਦੀ ਕੋਸ਼ਿਸ਼ ’ਚ ਟਰੱਕ ਕੰਟਰੋਲ ਗੁਆ ਬੈਠਾ ਤੇ ਪਲਟ ਗਿਆ
ਨੀਟ ਪੀ. ਜੀ. ਪ੍ਰੀਖਿਆ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
ਉਮੀਦਵਾਰਾਂ ਨੂੰ ਸਵੇਰੇ 7 ਵਜੇ ਤੱਕ ਕੇਂਦਰ ’ਤੇ ਪਹੁੰਚਣ ਦੀ ਹਦਾਇਤ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹੁੰ ਚੁੱਕ ਸਮਾਗਮ ਆਯੋਜਿਤ
‘ਨਸ਼ਾ ਮੁਕਤ ਭਾਰਤ ਅਭਿਆਨ’ ਨਾਲ ਜੁੜ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੀ ਕੀਤੀ ਅਪੀਲ
ਫ਼ਰੀਦਕੋਟ ਵਿੱਚ 15 ਅਗਸਤ ਨੂੰ ਨਹਿਰੂ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਅਗਵਾਈ ਹੇਠ ਸਮੀਖਿਆ ਮੀਟਿੰਗ ਕੀਤੀ ਗਈ।
ਡਿਪਟੀ ਕਮਿਸ਼ਨਰ ਪਟਿਆਲਾ ਨੇ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਕੀਤਾ ਅਚਨਚੇਤ ਨਿਰੀਖਣ
ਡਿਪਟੀ ਕਮਿਸ਼ਨਰ ਨੇ ਪਟਿਆਲਾ ਦੇ ਸਬ-ਰਜਿਸਟਰਾਰ ਦਫਤਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਰਜਿਸਟਰੀਆਂ ਤੇ ਹੋਰ ਵੱਖ-ਵੱਖ ਕੰਮ ਕਰਵਾਉਣ ਆਏ ਆਮ ਲੋਕਾਂ ਨਾਲ ਗੱਲਬਾਤ ਕਰਕੇ ਸਰਕਾਰੀ ਸੇਵਾਵਾਂ ਬਾਰੇ ਫੀਡਬੈਕ ਪ੍ਰਾਪਤ ਕੀਤੀ।