ਚੰਡੀਗੜ੍ਹ (ਹਿੰ.ਸ.) ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ। ਮੁੱਢਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ 6 ਸ਼ਰਧਾਲੂਆਂ ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ, ਜਦੋਂ ਕਿ ਦੋ ਦਰਜਨ ਤੋਂ ਵੱਧ ਸ਼ਰਧਾਲੂ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਸਾਰੇ ਸ਼ਰਧਾਲੂ ਆਨੰਦਪੁਰ ਸਾਹਿਬ ਵਿਸਾਖੀ ਮੇਲੇ ਤੋਂ ਦਰਸ਼ਨ ਕਰਕੇ ਵਾਪਸ ਆ ਰਹੇ ਸਨ। ਦੇਰ ਰਾਤ 35 ਤੋਂ 40 ਸ਼ਰਧਾਲੂਆਂ ਨਾਲ ਭਰੀ ਬੱਸ ਚੁੰਨੀ ਮੋਰਿੰਡਾ ਰੋਡ ਉੱਤੇ ਪਿੰਡ ਮੈਣ ਮਾਜਰੀ ਨੇੜੇ ਪਲਟ ਗਈ। ਇਸ ਹਾਦਸੇ ਵਿਚ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦੋਂ ਕਿ 25 ਤੋਂ 30 ਸ਼ਰਧਾਲੂ ਜ਼ਖਮੀ ਹੋ ਗਏ। ਸਥਾਨਕ ਲੋਕਾਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਜ਼ਖਮੀਆਂ ਨੂੰ ਫਤਹਿਗੜ੍ਹ ਸਾਹਿਬ ਤੇ ਬਸੀ ਪਠਾਣਾਂ ਦੇ ਹਸਪਤਾਲਾਂ ਵਿੱਚ ਪਹੁੰਚਾਇਆ। ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਹੋਰ ਅਧਿਕਾਰਤ ਵੇਰਵਿਆਂ ਦੀ ਉਡੀਕ ਹੈ।
ਫਤਿਹਗੜ੍ਹ ਸਾਹਿਬ ਵਿੱਚ ਬੱਸ ਪਲਟਣ ਨਾਲ 6 ਮੌਤਾਂ, ਕਈ ਜ਼ਖਮੀ
ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਦੇਰ ਰਾਤ ਸੜਕ ਹਾਦਸਾ ਵਾਪਰਿਆ, ਜਿੱਥੇ ਬੱਸ ਪਲਟਣ ਕਾਰਨ 6 ਸ਼ਰਧਾਲੂ ਮਾਰੇ ਗਏ ਅਤੇ 25-30 ਜ਼ਖਮੀ ਹੋਏ।
ਮੁੱਖ ਖ਼ਬਰਾਂ
ਚੰਡੀਗੜ੍ਹ-ਪੰਜਾਬ ਬਾਰਡਰ ’ਤੇ ਕਿਸਾਨਾਂ ਦਾ ਸੱਤ ਦਿਨਾਂ ਤੋਂ ਚੱਲ ਰਿਹਾ ਧਰਨਾ ਖ਼ਤਮ
ਕਿਸਾਨ ਆਗੂਆਂ ਅਨੁਸਾਰ ਸਰਕਾਰ ਨੇ ਇੱਕ ਮਹੀਨੇ ਦੇ ਅੰਦਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ’ਤੇ ਦਿੱਤੀ ਸਹਿਮਤੀ
ਫਰੀਦਕੋਟ ’ਚ ਕਿਸਾਨਾਂ ਦਾ ਜੇਲ੍ਹ ਭਰੋ ਅੰਦੋਲਨ ਜਾਰੀ
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ
ਬੈਂਗਲੁਰੂ-ਚੇਨਈ ਐਕਸਪ੍ਰੈਸਵੇਅ 'ਤੇ ਭਿਆਨਕ ਸੜਕ ਹਾਦਸਾ
ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਚਾਰ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ
ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ
ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।
ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ
ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਮੁੱਖ ਨੀਤੀਆਂ ਅਪਣਾਈਆਂ ਹਨ - ਨਸ਼ਿਆਂ ਦੀ ਸਪਲਾਈ ਰੋਕਣਾ, ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ