ਮਹਿਲਾਵਾਂ ਦੇ ਸਨਮਾਨ ਤੇ ਸਸ਼ਕਤੀਕਰਨ 'ਤੇ ਦਿੱਤਾ ਜ਼ੋਰ

ਫਾਜ਼ਿਲਕਾ 'ਚ ‘ਸਖੀ ਸਨਮਾਨ ਸਮਾਰੋਹ’ ਧੂਮ-ਧਾਮ ਨਾਲ ਕਰਵਾਇਆ

ਸਮਾਗਮ 'ਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਵਿੱਚ ਸਹਿਯੋਗ ਕਰਨ ਵਾਲੀਆਂ ਸਖੀਆਂ ਨੂੰ ਸਨਮਾਨਿਤ ਕੀਤਾ ਗਿਆ

By : True Update , Kamaljeet Singh Kamal
ਫਾਜ਼ਿਲਕਾ 'ਚ ‘ਸਖੀ ਸਨਮਾਨ ਸਮਾਰੋਹ’ ਧੂਮ-ਧਾਮ ਨਾਲ ਕਰਵਾਇਆ

ਫਾਜ਼ਿਲਕਾ, 08 ਸਤੰਬਰ (ਹਿੰ.ਸ.) : ਫਾਜ਼ਿਲਕਾ ਵਿੱਚ ‘ਸਖੀ ਸਨਮਾਨ ਸਮਾਰੋਹ’ ਉਤਸ਼ਾਹ ਨਾਲ ਕਰਵਾਇਆ ਗਿਆ। ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਉਨ੍ਹਾਂ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਦੀ ਅਗਵਾਈ ਹੇਠ ਹੋਏ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਸਹਿਯੋਗ ਕਰਨ ਵਾਲੀਆਂ ਸਖੀਆਂ ਨੂੰ ਸਨਮਾਨਿਤ ਕੀਤਾ ਗਿਆ। ਵਿਧਾਇਕ ਸਵਨਾ ਨੇ ਕਿਹਾ ਕਿ ਮਹਿਲਾਵਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਉਨ੍ਹਾਂ ਦੇ ਸਨਮਾਨ ਤੇ ਤਰੱਕੀ ਤੋਂ ਬਿਨਾਂ ਸਮਾਜ ਦਾ ਸੰਪੂਰਨ ਵਿਕਾਸ ਸੰਭਵ ਨਹੀਂ। ਉਨ੍ਹਾਂ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਅਤੇ ਐਸਸੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣ ਦੀ ਵਿਵਸਥਾ ਹੈ।  ਇਸ ਮੌਕੇ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਸਮਾਗਮ ਵਿੱਚ ਪਹੁੰਚੀਆਂ ਸਾਰੀਆਂ ਮਹਿਲਾਵਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੀ ਮਹਿਲਾ ਹਰ ਖੇਤਰ ਵਿੱਚ ਮਰਦਾਂ ਦੇ ਬਰਾਬਰ ਮੋਢੇ ਨਾਲ ਮੋਢਾ ਜੋੜ ਕੇ ਅੱਗੇ ਵੱਧ ਰਹੀ ਹੈ। ਉਨ੍ਹਾਂ ਮਹਿਲਾਵਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਕੇ ਮਹਿਲਾਵਾਂ ਦੇ ਸਨਮਾਨ ਅਤੇ ਭਲਾਈ ਵੱਲ ਕਦਮ ਚੁੱਕਿਆ ਗਿਆ ਹੈ। ਸਮਾਗਮ ਵਿੱਚ ਇਲਾਕੇ ਦੀਆਂ ਪਤਵੰਤੀਆਂ ਸ਼ਖ਼ਸੀਅਤਾਂ, ਪਾਰਟੀ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਹਿਲਾ ਵਿੰਗ ਦੀਆਂ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਮੁੱਖ ਖ਼ਬਰਾਂ

ਮਹਿਲਾਵਾਂ ਦੇ ਖਾਤਿਆਂ ’ਚ ਕਰੋੜਾਂ ਰੁਪਏ ਦੀ ‘ਸਨਮਾਨ ਰਾਸ਼ੀ’ ਜਾਰੀ

ਮਹਿਲਾਵਾਂ ਦੇ ਖਾਤਿਆਂ ’ਚ ਕਰੋੜਾਂ ਰੁਪਏ ਦੀ ‘ਸਨਮਾਨ ਰਾਸ਼ੀ’ ਜਾਰੀ

ਸਖੀਆਂ ਨੂੰ ਘਰ-ਘਰ ਸਰਕਾਰ ਦੀਆਂ ਪ੍ਰਾਪਤੀਆਂ ਪਹੁੰਚਾਉਣ ਲਈ ਲਾਮਬੰਦ ਕੀਤਾ :  ਬੀਬੀ ਮਾਣੂੰਕੇ

ਅਜਨਾਲਾ ’ਚ ਮਹਿਲਾ ਸਖੀਆਂ ਦਾ ਸਨਮਾਨ, ਧਾਲੀਵਾਲ ਨੇ ਕੀਤੀ ਸ਼ਲਾਘਾ

ਅਜਨਾਲਾ ’ਚ ਮਹਿਲਾ ਸਖੀਆਂ ਦਾ ਸਨਮਾਨ, ਧਾਲੀਵਾਲ ਨੇ ਕੀਤੀ ਸ਼ਲਾਘਾ

ਸਰਕਾਰੀ ਯੋਜਨਾ ਦਾ ਲਾਭ ਦਿਵਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਕੀਤੀ ਪ੍ਰਸ਼ੰਸਾ

 ਜੰਡਿਆਲਾ ਗੁਰੂ ਦੀਆਂ 1169 ਮਹਿਲਾ ਸਖੀਆਂ ਦਾ ਕੀਤਾ ਸਨਮਾਨ

ਜੰਡਿਆਲਾ ਗੁਰੂ ਦੀਆਂ 1169 ਮਹਿਲਾ ਸਖੀਆਂ ਦਾ ਕੀਤਾ ਸਨਮਾਨ

ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਵਿੱਚ ਮਹਿਲਾ ਸਖੀਆਂ ਦੀ ਅਹਿਮ ਭੂਮਿਕਾ

ਖੰਨਾ ਹਲਕੇ ਦੀਆਂ 1147 ‘ਸਤਿਕਾਰ ਸਖੀਆਂ’ ਦਾ ਕੈਬਨਿਟ ਮੰਤਰੀ ਸੌਂਦ ਨੇ ਕੀਤਾ ਸਨਮਾਨ

ਖੰਨਾ ਹਲਕੇ ਦੀਆਂ 1147 ‘ਸਤਿਕਾਰ ਸਖੀਆਂ’ ਦਾ ਕੈਬਨਿਟ ਮੰਤਰੀ ਸੌਂਦ ਨੇ ਕੀਤਾ ਸਨਮਾਨ

ਮਾਵਾਂ, ਭੈਣਾਂ ਅਤੇ ਧੀਆਂ ਵੱਲੋਂ ਮਿਲਿਆ ਪਿਆਰ ਤੇ ਸਤਿਕਾਰ ਉਨ੍ਹਾਂ ਲਈ ਵੱਡੀ ਦਾਤ

ਬਰਨਾਲਾ ਜ਼ਿਲ੍ਹੇ 'ਚ 53.22 ਕਰੋੜ ਰੁਪਏ ਦੀ ਰਾਸ਼ੀ ਔਰਤਾਂ ਦੇ ਖਾਤਿਆਂ ਵਿਚ ਪਾਈ: ਮੀਤ ਹੇਅਰ

ਬਰਨਾਲਾ ਜ਼ਿਲ੍ਹੇ 'ਚ 53.22 ਕਰੋੜ ਰੁਪਏ ਦੀ ਰਾਸ਼ੀ ਔਰਤਾਂ ਦੇ ਖਾਤਿਆਂ ਵਿਚ ਪਾਈ: ਮੀਤ ਹੇਅਰ

ਪੰਜਾਬ ਸਰਕਾਰ ਵਲੋਂ ਔਰਤਾਂ ਦੀ ਆਰਥਿਕ ਅਤੇ ਸਮਾਜਿਕ ਮਜ਼ਬੂਤੀ ਲਈ ਇਕ ਵੱਡਾ ਕਦਮ ਚੁੱਕਦਿਆਂ ਇਹ ਸਕੀਮ ਸ਼ੁਰੂ ਕੀਤੀ ਗਈ ਹੈ