ਸਮਰਾਲਾ, ਲੁਧਿਆਣਾ, 24 ਅਗਸਤ (ਟਰੂ ਅੱਪਡੇਟ) : ਚੱਲ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਐਸ.ਐਮ.ਓ. ਸਮਰਾਲਾ ਦੇ ਨਾਲ ਅੱਜ ਸਿਵਲ ਹਸਪਤਾਲ, ਸਮਰਾਲਾ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕੇਂਦਰ ਵਿੱਚ ਚੱਲ ਰਹੀਆਂ ਨਸ਼ਾ ਮੁਕਤੀ ਅਤੇ ਇਲਾਜ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਇਲਾਜ ਅਧੀਨ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਐਸ.ਐਸ.ਪੀ. ਖੰਨਾ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪੁਲਿਸ ਅਤੇ ਸਿਹਤ ਵਿਭਾਗ ਵਿਚਕਾਰ ਮਜ਼ਬੂਤ ਤਾਲਮੇਲ ਬੇਹੱਦ ਜ਼ਰੂਰੀ ਹੈ। ਇਸ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕਰਕੇ ਨਸ਼ਿਆਂ ਦੀ ਰੋਕਥਾਮ, ਨਸ਼ਾ ਤਸਕਰੀ ’ਤੇ ਸਖ਼ਤ ਕਾਰਵਾਈ ਅਤੇ ਨਸ਼ਾ ਪੀੜਤ ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪ੍ਰਭਾਵਸ਼ਾਲੀ ਰਣਨੀਤੀਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਸਿਹਤ ਵਿਭਾਗ ਵੱਲੋਂ ਨਸ਼ਾ ਪੀੜਤਾਂ ਨੂੰ ਇਲਾਜ, ਕਾਊਂਸਲਿੰਗ ਅਤੇ ਹੋਰ ਲੋੜੀਂਦੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਦੋਵੇਂ ਵਿਭਾਗਾਂ ਦੇ ਸਾਂਝੇ ਯਤਨਾਂ ਨਾਲ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਅਤੇ ਰੋਕਥਾਮ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ। ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਖੰਨਾ ਪੁਲਿਸ, ਸਿਹਤ ਵਿਭਾਗ ਨਾਲ ਮਿਲ ਕੇ “ਨਸ਼ਾ-ਮੁਕਤ ਪੰਜਾਬ” ਦੀ ਸਿਰਜਣਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਕਿਸੇ ਵਿਅਕਤੀ ਨੂੰ ਨਸ਼ੇ ਦੀ ਲਤ ਤੋਂ ਪੀੜਤ ਦੇਖਣ ’ਤੇ ਉਸਨੂੰ ਇਲਾਜ ਅਤੇ ਕਾਊਂਸਲਿੰਗ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਲੜਾਈ ਸਿਰਫ਼ ਪੁਲਿਸ ਜਾਂ ਕਿਸੇ ਇੱਕ ਵਿਭਾਗ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਪੁਲਿਸ, ਸਿਹਤ ਵਿਭਾਗ, ਪਰਿਵਾਰਾਂ, ਸਿੱਖਿਆ ਸੰਸਥਾਵਾਂ ਅਤੇ ਸਮਾਜਿਕ ਸੰਗਠਨਾਂ ਦੇ ਸਾਂਝੇ ਯਤਨਾਂ ਨਾਲ ਹੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਕੇ ਇੱਕ ਸਿਹਤਮੰਦ, ਸੁਰੱਖਿਅਤ ਅਤੇ ਨਸ਼ਾ-ਮੁਕਤ ਭਵਿੱਖ ਯਕੀਨੀ ਬਣਾਇਆ ਜਾ ਸਕਦਾ ਹੈ।
ਐਸ.ਐਸ. ਪੀ ਖੰਨਾ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਡਾ. ਆਹਲੂਵਾਲੀਆ
ਮੁੱਖ ਖ਼ਬਰਾਂ
ਸੁਖਨਾ ਝੀਲ ਤੋਂ ਨਸ਼ਾ ਵਿਰੋਧੀ ਵੈਲਨੈੱਸ ਵਾਕਥਾਨ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿਖਾਈ ਹਰੀ ਝੰਡੀ
ਵੱਡੀ ਗਿਣਤੀ ’ਚ ਲੋਕਾਂ ਨੇ ਹਿੱਸਾ ਲੈ ਕੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਦਿੱਤਾ ਸੰਦੇਸ਼
ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ : ਬਲਤੇਜ ਸਿੰਘ
ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰ ਰਹੀਆਂ ਹਨ।
ਸਾਡੀ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਮੁੱਖ ਮੰਤਰੀ ਭਗਵੰਤ
'ਯੁੱਧ ਨਸਿਆਂ ਵਿਰੁੱਧ' ਮੁਹਿੰਮ ਵਿੱਚ ਤਕਰੀਬਨ 7 ਲੱਖ ਗ੍ਰਿਫ਼ਤਾਰ ਹੋਣ, 1.25 ਲੱਖ ਵਾਲੰਟੀਅਰ ਕੰਮ ਕਰ ਰਹੇ ਹਨ। ਮਾਂਤਰੀ ਭਗਵੰਤ ਸਿੰਘ ਨੇ ਦੱਸਿਆ ਕਿ ਪਾਰਟੀਵਾਂ ਦੀ ਨਸਿਆਂ ਨਾਲ ਰਹਿਜ਼ਾਨਤ ਲਈ ਪੁਸ਼ਟੀ ਦਾ ਐਲਾਨ ਕੀਤਾ ਗਿਆ ਹੈ।
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਅੰਮ੍ਰਿਤਸਰ ਪੁਲਿਸ ਤੇ ਨਸ਼ਾ ਮੁਕਤੀ ਮੋਰਚੇ ਦੀ ਸਮੀਖਿਆ ਮੀਟਿੰਗ
ਅੰਮ੍ਰਿਤਸਰ ਵਿੱਚ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਸ਼ਾ ਮੁਕਤੀ ਮੋਰਚਾ, ਅੰਮ੍ਰਿਤਸਰ ਸ਼ਹਿਰੀ ਅਤੇ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵਿਚਾਲੇ ਉੱਚ ਪੱਧਰੀ ਸਮੀਖਿਆ ਮੀਟਿੰਗ ਹੋਈ।
ਅੰਮ੍ਰਿਤਸਰ ਪੁਲਿਸ ਨੇ 11 ਕਿਲੋ 960 ਗ੍ਰਾਮ ਹੈਰੋਇਨ ਕੀਤੀ ਬਰਾਮਦ
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 11 ਕਿਲੋ 960 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।