‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ

ਅਜਨਾਲਾ ’ਚ ਮਹਿਲਾ ਸਖੀਆਂ ਦਾ ਸਨਮਾਨ, ਧਾਲੀਵਾਲ ਨੇ ਕੀਤੀ ਸ਼ਲਾਘਾ

ਸਰਕਾਰੀ ਯੋਜਨਾ ਦਾ ਲਾਭ ਦਿਵਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਕੀਤੀ ਪ੍ਰਸ਼ੰਸਾ

By : True Update , Harpreet Singh
ਅਜਨਾਲਾ ’ਚ ਮਹਿਲਾ ਸਖੀਆਂ ਦਾ ਸਨਮਾਨ, ਧਾਲੀਵਾਲ ਨੇ ਕੀਤੀ ਸ਼ਲਾਘਾ

ਅਜਨਾਲਾ, 3 ਸਤੰਬਰ (ਹਿੰ.ਸ.) : ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਜ਼ਮੀਨੀ ਪੱਧਰ ’ਤੇ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਮਹਿਲਾ ਸਖੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਮਹਿਲਾ ਸਖੀਆਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਸਮਾਗਮ ਦੌਰਾਨ ਧਾਲੀਵਾਲ ਨੇ ਮਹਿਲਾ ਸਖੀਆਂ ਨਾਲ ਚਾਹ ਦਾ ਕੱਪ ਸਾਂਝਾ ਕੀਤਾ ਅਤੇ ਯੋਜਨਾ ਨੂੰ ਲੋਕਾਂ ਤੱਕ ਪਹੁੰਚਾਉਣ, ਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾ ਦਾ ਲਾਭ ਦਿਵਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਮਹਿਲਾ ਸਖੀਆਂ ਦੀ ਮਿਹਨਤ ਅਤੇ ਸਮਰਪਣ ਸਦਕਾ ਵੱਡੀ ਗਿਣਤੀ ਵਿੱਚ ਯੋਗ ਮਹਿਲਾਵਾਂ ਨੂੰ ਯੋਜਨਾ ਨਾਲ ਜੋੜਿਆ ਜਾ ਸਕਿਆ ਹੈ। ਵਿਧਾਇਕ ਨੇ ਦੱਸਿਆ ਕਿ ਹਲਕਾ ਅਜਨਾਲਾ ਵਿੱਚ ਮਹਿਲਾ ਸਖੀਆਂ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕਰਦਿਆਂ ਯੋਗ ਮਹਿਲਾਵਾਂ ਦੇ ਕੇਸ ਰਜਿਸਟਰ ਕੀਤੇ ਗਏ ਹਨ ਅਤੇ ਯੋਗ ਲਾਭਪਾਤਰੀਆਂ ਨੂੰ ਯੋਜਨਾ ਦਾ ਲਾਭ ਮੁਹੱਈਆ ਕਰਵਾਇਆ ਜਾ ਰਿਹਾ ਹੈ। ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ, ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦਾ ਉਦੇਸ਼ ਸਰਕਾਰੀ ਸਕੀਮਾਂ ਦਾ ਲਾਭ ਬਿਨਾਂ ਕਿਸੇ ਪਰੇਸ਼ਾਨੀ ਦੇ ਅਸਲ ਹੱਕਦਾਰਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਸਮੂਹ ਮਹਿਲਾ ਸਖੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਸੇਵਾ ਭਾਵਨਾ ਸਮਾਜ ਲਈ ਪ੍ਰੇਰਣਾਦਾਇਕ ਹੈ। ਇਸ ਮੌਕੇ ਹਲਕਾ ਅਜਨਾਲਾ ਨਾਲ ਸਬੰਧਤ ਮਹਿਲਾ ਸਖੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।