ਮੰਡੀ ਗੋਬਿੰਦਗੜ੍ਹ, (27 ਅਗਸਤ) : ਯੂਥ ਅਕਾਲੀ ਦਲ ਵਿੱਚ ਸੂਬਾ ਜਨਰਲ ਸਕੱਤਰ ਦੀ ਅਹਿਮ ਜ਼ਿੰਮੇਵਾਰੀ ਮਿਲਣ ’ਤੇ ਜਸਪ੍ਰੀਤ ਸਿੰਘ ਜੱਸੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਅਮਲੋਹ ਸਰਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਜਸਪ੍ਰੀਤ ਸਿੰਘ ਜੱਸੀ ਨੇ ਕਿਹਾ ਕਿ ਪਾਰਟੀ ਲੀਡਰਸ਼ਿਪ ਵੱਲੋਂ ਉਨ੍ਹਾਂ ’ਤੇ ਜਤਾਏ ਭਰੋਸੇ ਲਈ ਉਹ ਹਮੇਸ਼ਾ ਰਿਣੀ ਰਹਿਣਗੇ ਅਤੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਯੂਥ ਅਕਾਲੀ ਦਲ ਨਾਲ ਜੋੜਨਾ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ, ਸਰਬਜੀਤ ਸਿੰਘ ਝਿੰਜਰ ਦੀ ਰਹਿਨੁਮਾਈ ਅਤੇ ਸਰਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੇ ਸਹਿਯੋਗ ਤੇ ਮਾਰਗਦਰਸ਼ਨ ਨਾਲ ਉਹ ਯੂਥ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ।
ਜਸਪ੍ਰੀਤ ਸਿੰਘ ਜੱਸੀ ਬਣੇ ਯੂਥ ਅਕਾਲੀ ਦਲ ਦੇ ਸੂਬਾ ਜਨਰਲ ਸਕੱਤਰ
ਨੌਜਵਾਨਾਂ ਨੂੰ ਅਕਾਲੀ ਦਲ ਨਾਲ ਜੋੜਨਾ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ
ਮੁੱਖ ਖ਼ਬਰਾਂ
ਚੰਡੀਗੜ੍ਹ-ਪੰਜਾਬ ਬਾਰਡਰ ’ਤੇ ਕਿਸਾਨਾਂ ਦਾ ਸੱਤ ਦਿਨਾਂ ਤੋਂ ਚੱਲ ਰਿਹਾ ਧਰਨਾ ਖ਼ਤਮ
ਕਿਸਾਨ ਆਗੂਆਂ ਅਨੁਸਾਰ ਸਰਕਾਰ ਨੇ ਇੱਕ ਮਹੀਨੇ ਦੇ ਅੰਦਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ’ਤੇ ਦਿੱਤੀ ਸਹਿਮਤੀ
ਫਰੀਦਕੋਟ ’ਚ ਕਿਸਾਨਾਂ ਦਾ ਜੇਲ੍ਹ ਭਰੋ ਅੰਦੋਲਨ ਜਾਰੀ
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ
ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ
ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।
ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ
ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਮੁੱਖ ਨੀਤੀਆਂ ਅਪਣਾਈਆਂ ਹਨ - ਨਸ਼ਿਆਂ ਦੀ ਸਪਲਾਈ ਰੋਕਣਾ, ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ
ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ
ਲਾਭਪਾਤਰੀਆਂ ਨੇ ਕਿਹਾ : ਰਾਸ਼ਨ ਮਿਲਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਮਦਦ