ਚੰਡੀਗੜ੍ਹ (ਹਿੰ.ਸ.) ਪੰਜਾਬ ਵਿੱਚ ਵੱਧ ਰਹੀ ਬਿਜਲੀ ਦੀ ਮੰਗ ਦੇ ਮੱਦੇਨਜ਼ਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਮਨਜ਼ੂਰਸ਼ੁਦਾ ਲੋਡ ਤੋਂ ਵੱਧ ਬਿਜਲੀ ਦੀ ਵਰਤੋਂ ਕਰਨ ਵਾਲੇ ਖਪਤਕਾਰਾਂ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦੇ ਹੁਕਮ ਜਾਰੀ ਕੀਤੇ ਹਨ। ਨਵੇਂ ਨਿਯਮਾਂ ਅਨੁਸਾਰ ਜੇਕਰ ਕੋਈ ਖਪਤਕਾਰ ਆਪਣੇ ਤੈਅ ਲੋਡ ਤੋਂ 10 ਫੀਸਦੀ ਵੱਧ ਬਿਜਲੀ ਦੀ ਖਪਤ ਕਰਦਾ ਹੈ ਤਾਂ ਉਸ ਨੂੰ 7 ਦਿਨਾਂ ਅੰਦਰ ਨੋਟਿਸ ਜਾਰੀ ਕੀਤਾ ਜਾਵੇਗਾ। ਪੀਐਸਪੀਸੀਐਲ ਨੇ ਸਪੱਸ਼ਟ ਕੀਤਾ ਹੈ ਕਿ ਨੋਟਿਸ ਮਿਲਣ ਤੋਂ ਬਾਅਦ ਵੀ ਜੇ ਖਪਤਕਾਰ ਲਗਾਤਾਰ ਮਨਜ਼ੂਰਸ਼ੁਦਾ ਲੋਡ ਤੋਂ ਵੱਧ ਬਿਜਲੀ ਵਰਤਦਾ ਰਹਿੰਦਾ ਹੈ ਤਾਂ ਉਸ ਤੋਂ ਜੁਰਮਾਨਾ ਅਤੇ ਹੋਰ ਖਰਚੇ ਵਸੂਲੇ ਜਾਣਗੇ। ਤੀਜੀ ਵਾਰ ਨਿਯਮਾਂ ਦੀ ਉਲੰਘਣਾ ਕਰਨ ‘ਤੇ ਬਿਜਲੀ ਚੋਰੀ ਦਾ ਕੇਸ ਦਰਜ ਕਰਕੇ ਐਫਆਈਆਰ ਵੀ ਦਰਜ ਕਰਵਾਈ ਜਾ ਸਕਦੀ ਹੈ। ਪੀਐਸਪੀਸੀਐਲ ਪ੍ਰਬੰਧਨ ਨੇ ਅਧਿਕਾਰੀਆਂ ਨੂੰ ਵੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜੇ ਵੱਧ ਲੋਡ ਵਰਤਣ ਵਾਲੇ ਖਪਤਕਾਰਾਂ ਖ਼ਿਲਾਫ਼ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ ਤਾਂ ਸੰਬੰਧਤ ਅਧਿਕਾਰੀਆਂ ਵਿਰੁੱਧ ਵੀ ਐਕਸ਼ਨ ਲਿਆ ਜਾਵੇਗਾ। ਬਿਜਲੀ ਸਪਲਾਈ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਅਤੇ ਮਾਲੀ ਨੁਕਸਾਨ ਤੋਂ ਬਚਾਅ ਲਈ ਪੀਐਸਪੀਸੀਐਲ ਨੇ ਸਪਲਾਈ ਕੋਡ-2024 ਵਿੱਚ ਸੋਧ ਕੀਤੀ ਹੈ। ਇਸ ਸਬੰਧੀ ਸਾਰੇ ਮੁੱਖ ਇੰਜੀਨੀਅਰਾਂ ਨੂੰ ਨਵੇਂ ਨਿਯਮ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਪੰਜਾਬ ਵਿੱਚ ਵੱਧ ਬਿਜਲੀ ਖਪਤ ਕਰਨ ਵਾਲਿਆਂ ਖਿਲਾਫ ਸਖ਼ਤ ਕਦਮ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ (ਪੀਐਸਪੀਸੀਐਲ) ਨੇ ਬਿਜਲੀ ਦੀ ਵੱਧ ਖਪਤ ਕਰਨ ਵਾਲੇ ਖਪਤਕਾਰਾਂ ਖਿਲਾਫ ਸਖ਼ਤ ਨਿਯਮ ਲਾਗੂ ਕੀਤੇ ਹਨ, ਜਿਸ ਵਿੱਚ ਜੁਰਮਾਨਾ ਅਤੇ ਐਫਆਈਆਰ ਸ਼ਾਮਿਲ ਹੈ।
ਮੁੱਖ ਖ਼ਬਰਾਂ
ਚੰਡੀਗੜ੍ਹ-ਪੰਜਾਬ ਬਾਰਡਰ ’ਤੇ ਕਿਸਾਨਾਂ ਦਾ ਸੱਤ ਦਿਨਾਂ ਤੋਂ ਚੱਲ ਰਿਹਾ ਧਰਨਾ ਖ਼ਤਮ
ਕਿਸਾਨ ਆਗੂਆਂ ਅਨੁਸਾਰ ਸਰਕਾਰ ਨੇ ਇੱਕ ਮਹੀਨੇ ਦੇ ਅੰਦਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ’ਤੇ ਦਿੱਤੀ ਸਹਿਮਤੀ
ਫਰੀਦਕੋਟ ’ਚ ਕਿਸਾਨਾਂ ਦਾ ਜੇਲ੍ਹ ਭਰੋ ਅੰਦੋਲਨ ਜਾਰੀ
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ
ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ
ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।
ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ
ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਮੁੱਖ ਨੀਤੀਆਂ ਅਪਣਾਈਆਂ ਹਨ - ਨਸ਼ਿਆਂ ਦੀ ਸਪਲਾਈ ਰੋਕਣਾ, ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ
ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ
ਲਾਭਪਾਤਰੀਆਂ ਨੇ ਕਿਹਾ : ਰਾਸ਼ਨ ਮਿਲਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਮਦਦ