ਹਲਦਵਾਨੀ ‘ਸ਼ੁੱਧੀਕਰਨ’ ਮਾਮਲੇ ’ਚ

ਪੰਜਾਬ ਕਾਂਗਰਸ ਐੱਸਸੀ ਵਿਭਾਗ ਦਾ ਅੱਠ ਦਿਨਾਂ ਦਾ ਧਰਨਾ ਸਮਾਪਤ

ਇਹ ਧਰਨਾ ਹਲਦਵਾਨੀ ਕੋਤਾਵਲੀ 'ਚ ਮਾਮਲੇ ਨਾਲ ਸਬੰਧਤ ਵਿਅਕਤੀਆਂ ਖਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਕੀਤਾ ਸਮਾਪਤ

By : True Update , Kamaljeet Singh Kamal
 ਪੰਜਾਬ ਕਾਂਗਰਸ ਐੱਸਸੀ ਵਿਭਾਗ ਦਾ ਅੱਠ ਦਿਨਾਂ ਦਾ ਧਰਨਾ ਸਮਾਪਤ

ਚੰਡੀਗੜ੍ਹ, 09 ਸਤੰਬਰ (ਹਿੰ.ਸ.) : ਉੱਤਰਾਖੰਡ ਦੇ ਹਲਦਵਾਨੀ ਵਿੱਚ ਕਾਂਗਰਸ ਵੱਲੋਂ ਕਥਿਤ ‘ਸ਼ੁੱਧੀਕਰਨ’ ਦੀ ਘਟਨਾ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐੱਫਆਈਆਰ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਭਵਨ ਵਿਖੇ ਪਿਛਲੇ ਅੱਠ ਦਿਨਾਂ ਤੋਂ ਚੱਲ ਰਿਹਾ ਪੰਜਾਬ ਕਾਂਗਰਸ ਐੱਸਸੀ ਵਿਭਾਗ ਦਾ ਲੜੀਵਾਰ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ। ਪਾਰਟੀ ਆਗੂਆਂ ਮੁਤਾਬਕ ਹਲਦਵਾਨੀ ਕੋਤਵਾਲੀ ਵਿੱਚ ਕਥਿਤ ਘਟਨਾ ਨਾਲ ਸਬੰਧਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਧਰਨਾ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ। ਧਰਨੇ ਦੀ ਸਮਾਪਤੀ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਨੈਸ਼ਨਲ ਕੋਆਰਡੀਨੇਟਰ ਸੁਧੀਰ ਚੌਧਰੀ, ਕੋ-ਇੰਚਾਰਜ ਮਨੀ ਰਾਮ ਅਤੇ ਸਟੇਟ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਨੇ ਕਿਹਾ ਕਿ ਅੱਠ ਦਿਨਾਂ ਦੇ ਸੰਘਰਸ਼ ਤੋਂ ਬਾਅਦ ਐੱਫਆਈਆਰ ਦਰਜ ਹੋਣਾ ਪਾਰਟੀ ਦੇ ਦਬਾਅ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸੰਵਿਧਾਨ ਅਤੇ ਦਲਿਤ ਭਾਈਚਾਰੇ ਦੇ ਸਨਮਾਨ ਨਾਲ ਜੁੜੇ ਮੁੱਦਿਆਂ ’ਤੇ ਕੋਈ ਸਮਝੌਤਾ ਨਹੀਂ ਕਰੇਗੀ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਹਲਦਵਾਨੀ ਵਿੱਚ ਦਲਿਤ ਸਮਾਜ ਨਾਲ ਸਬੰਧਤ ਕੌਮੀ ਆਗੂ ਦੇ ਕਥਿਤ ਅਪਮਾਨ ਖ਼ਿਲਾਫ਼ ਕਾਰਵਾਈ ਲਈ ਲੰਮਾ ਸੰਘਰਸ਼ ਕਰਨਾ ਪਿਆ, ਜਦਕਿ ਰਾਹੁਲ ਗਾਂਧੀ ਖ਼ਿਲਾਫ਼ ਤੁਰੰਤ ਕੇਸ ਦਰਜ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਐੱਫਆਈਆਰ ਦਰਜ ਹੋਣ ਤੋਂ ਬਾਅਦ ਧਰਨਾ ਸਮਾਪਤ ਕੀਤਾ ਗਿਆ ਹੈ, ਪਰ ਮਾਮਲੇ ਵਿੱਚ ਹੋਣ ਵਾਲੀ ਅਗਲੀ ਕਾਰਵਾਈ ’ਤੇ ਪਾਰਟੀ ਦੀ ਨਜ਼ਰ ਰਹੇਗੀ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਅਤੇ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੇਸ ਰੱਦ ਨਾ ਕੀਤਾ ਗਿਆ ਤਾਂ ਪੰਜਾਬ ਦੇ ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਮੁੜ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਸਮਾਜਿਕ ਨਿਆਂ, ਸੰਵਿਧਾਨਕ ਅਧਿਕਾਰਾਂ ਅਤੇ ਦਲਿਤ ਸਵੈ-ਮਾਣ ਨਾਲ ਜੁੜੇ ਮੁੱਦਿਆਂ ’ਤੇ ਆਪਣੀ ਆਵਾਜ਼ ਉਠਾਉਂਦੀ ਰਹੇਗੀ। ਇਸ ਮੌਕੇ ਵਰਕਿੰਗ ਚੇਅਰਮੈਨ ਯਾਮਿਨੀ ਗੋਮਰ, ਬਨੀ ਖਹਿਰਾ, ਜ਼ਿਲ੍ਹਾ ਚੇਅਰਮੈਨ ਮੋਹਾਲੀ ਰਣਜੀਤ ਸਿੰਘ, ਲਖਵਿੰਦਰ ਸਿੰਘ ਫ਼ਤਹਿਗੜ੍ਹ ਸਾਹਿਬ ਅਤੇ ਅਜਮੇਰ ਸਿੰਘ ਰੂਪਨਗਰ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।

ਮੁੱਖ ਖ਼ਬਰਾਂ

ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਖ਼ਿਲਾਫ਼ ਹੁਸ਼ਿਆਰਪੁਰ ’ਚ ਰੋਸ ਪ੍ਰਦਰਸ਼ਨ

ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਖ਼ਿਲਾਫ਼ ਹੁਸ਼ਿਆਰਪੁਰ ’ਚ ਰੋਸ ਪ੍ਰਦਰਸ਼ਨ

ਬਸਪਾ ਪੰਜਾਬ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕੀਤਾ ਐਲਾਨ

ਬਿਹਾਰ ਵਿੱਚ ਹੜ੍ਹ ਕਾਰਨ ਤਬਾਹੀ ’ਤੇ ਰਾਹੁਲ, ਖੜਗੇ ਤੇ ਪ੍ਰਿਯੰਕਾ ਨੇ ਜਤਾਇਆ ਦੁੱਖ

ਬਿਹਾਰ ਵਿੱਚ ਹੜ੍ਹ ਕਾਰਨ ਤਬਾਹੀ ’ਤੇ ਰਾਹੁਲ, ਖੜਗੇ ਤੇ ਪ੍ਰਿਯੰਕਾ ਨੇ ਜਤਾਇਆ ਦੁੱਖ

ਕਾਂਗਰਸੀ ਆਗੂਆਂ ਨੇ ਦੁਖੀ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਪੰਜਾਬ ਕਾਂਗਰਸ ਦੇ ਰੋਸ ਮਾਰਚ ’ਚ ਅੱਜ ਸ਼ਾਮਲ ਹੋਣਗੇ ਸਚਿਨ ਪਾਇਲਟ

ਪੰਜਾਬ ਕਾਂਗਰਸ ਦੇ ਰੋਸ ਮਾਰਚ ’ਚ ਅੱਜ ਸ਼ਾਮਲ ਹੋਣਗੇ ਸਚਿਨ ਪਾਇਲਟ

ਹਰਪਾਲ ਚੀਮਾ ਖ਼ਿਲਾਫ਼ ਐੱਫਆਈਆਰ ਤੇ ਬਰਖ਼ਾਸਤਗੀ ਦੀ ਮੰਗ ਕਰੇਗੀ ਕਾਂਗਰਸ

ਪੰਜਾਬ ਤੇ ਸਿੱਖ ਇਤਿਹਾਸ ਦੇ ਪੇਪਰ ਸਿਲੇਬਸ ’ਚੋਂ ਹਟਾਉਣਾ ਚਿੰਤਾਜਨਕ: ਧਾਮੀ

ਪੰਜਾਬ ਤੇ ਸਿੱਖ ਇਤਿਹਾਸ ਦੇ ਪੇਪਰ ਸਿਲੇਬਸ ’ਚੋਂ ਹਟਾਉਣਾ ਚਿੰਤਾਜਨਕ: ਧਾਮੀ

ਇਤਿਹਾਸ ਨੂੰ ਐੱਮ.ਏ. ਪੱਧਰ ਦੀ ਪੜ੍ਹਾਈ ਤੋਂ ਦੂਰ ਕਰਨਾ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਇਤਿਹਾਸਕ ਚੇਤਨਾ ਤੋਂ ਵਾਂਝਾ ਕਰਨ ਦੇ ਬਰਾਬਰ ਹੈ

ਕਾਂਗਰਸੀਆਂ ਵੱਲੋਂ ਹਰਪਾਲ ਚੀਮਾ ਦੀ ਬਰਖ਼ਾਸਤਗੀ ਅਤੇ ਗ੍ਰਿਫ਼ਤਾਰੀ ਦੀ ਮੰਗ

ਕਾਂਗਰਸੀਆਂ ਵੱਲੋਂ ਹਰਪਾਲ ਚੀਮਾ ਦੀ ਬਰਖ਼ਾਸਤਗੀ ਅਤੇ ਗ੍ਰਿਫ਼ਤਾਰੀ ਦੀ ਮੰਗ

ਪ੍ਰਦਰਸ਼ਨਕਾਰੀਆਂ ਨੇ ਮੰਤਰੀ ਦਾ ਪੁਤਲਾ ਸਾੜਿਆ, ਡੀਜੀਪੀ ਦੇ ਨਾਮ 'ਤੇ ਮੰਗ ਪੱਤਰ ਦੇ ਕੇ ਐਫਆਰਆਈ ਵਿੱਚ ਨਾਮ ਸ਼ਾਮਲ ਕਰਨ ਦੀ ਕੀਤੀ ਮੰਗ