ਕਿਸਾਨ ਧਰਨੇ ਤੋਂ ਪਹਿਲਾਂ ਪੰਜਾਬ ’ਚ ਪੁਲਿਸ ਐਕਸ਼ਨ

ਅੰਮ੍ਰਿਤਸਰ ਸਮੇਤ ਪੰਜਾਬ ਭਰ 'ਚ ਕਿਸਾਨ ਆਗੂਆਂ ਦੇ ਘਰ ਪਹੁੰਚੀ ਪੁਲਿਸ

<br/>ਕਈ ਕਿਸਾਨ ਆਗੂ ਨਜ਼ਰਬੰਦ ਤੇ ਹਿਰਾਸਤ ’ਚ ਲਏ ਜਾਣ ਦਾ ਦਾਅਵਾ, ਕਰਜ਼ਾ ਮੁਆਫ਼ੀ ਤੇ ਵਨ ਟਾਈਮ ਸੈਟਲਮੈਂਟ ਦੀ ਮੰਗ

By : True Update , Kamaljeet Singh Kamal
ਅੰਮ੍ਰਿਤਸਰ ਸਮੇਤ ਪੰਜਾਬ ਭਰ 'ਚ ਕਿਸਾਨ ਆਗੂਆਂ ਦੇ ਘਰ ਪਹੁੰਚੀ ਪੁਲਿਸ

ਚੰਡੀਗੜ੍ਹ, 09 ਸਤੰਬਰ (ਹਿੰ.ਸ.) : ਪੰਜਾਬ ਵਿੱਚ ਕਿਸਾਨ ਜਥੇਬੰਦੀ ਵੱਲੋਂ ਐਲਾਨੇ ਸੂਬਾ ਪੱਧਰੀ ਧਰਨੇ ਤੋਂ ਪਹਿਲਾਂ ਪੁਲਿਸ ਕਾਰਵਾਈ ਨੂੰ ਲੈ ਕੇ ਮਾਹੌਲ ਗਰਮਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਵੱਲੋਂ ਬੁੱਧਵਾਰ ਨੂੰ ਫਰੀਦਕੋਟ ਵਿੱਚ ਬੈਂਕ ਦੇ ਬਾਹਰ ਕਰਜ਼ਾ ਮੁਆਫ਼ੀ ਅਤੇ ਵਨ ਟਾਈਮ ਸੈਟਲਮੈਂਟ ਦੀ ਮੰਗ ਨੂੰ ਲੈ ਕੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪੁਲਿਸ ਵੱਲੋਂ ਕਿਸਾਨ ਆਗੂਆਂ ਦੇ ਘਰਾਂ ’ਤੇ ਪਹੁੰਚਣ ਅਤੇ ਉਨ੍ਹਾਂ ਨੂੰ ਨਜ਼ਰਬੰਦ ਕਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਅੰਮ੍ਰਿਤਸਰ ਦਿਹਾਤ, ਤਰਨਤਾਰਨ, ਪੱਟੀ, ਹਰੀਕੇ, ਫਰੀਦਕੋਟ ਅਤੇ ਫਿਰੋਜ਼ਪੁਰ ਸਮੇਤ ਕਈ ਇਲਾਕਿਆਂ ਵਿੱਚ ਪੁਲਿਸ ਸਵੇਰੇ ਹੀ ਕਿਸਾਨ ਆਗੂਆਂ ਦੇ ਘਰਾਂ ਵਿੱਚ ਪਹੁੰਚੀ। ਕਿਸਾਨ ਜਥੇਬੰਦੀਆਂ ਦਾ ਦਾਅਵਾ ਹੈ ਕਿ ਕਈ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ, ਜਦਕਿ ਕੁਝ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਕਾਕਾ ਕੋਟੜਾ, ਜਗਜੀਤ ਸਿੰਘ ਡੱਲੇਵਾਲ, ਬੋਹੜ ਸਿੰਘ ਅਤੇ ਦੀਪ ਮੰਡੀ ਸਮੇਤ ਕਈ ਆਗੂਆਂ ਦੇ ਨਾਂ ਸਾਹਮਣੇ ਆਏ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪੁਲਿਸ ਕਾਰਵਾਈ ਦਾ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਇਸ ਤਰ੍ਹਾਂ ਕਿਸਾਨਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣਗੇ ਅਤੇ ਲੋੜ ਪੈਣ ’ਤੇ ਭੁੱਖ ਹੜਤਾਲ ਤੋਂ ਲੈ ਕੇ ਮਰਨ ਵਰਤ ਤੱਕ ਦਾ ਰਾਹ ਅਪਣਾਇਆ ਜਾਵੇਗਾ।ਕਿਸਾਨ ਜਥੇਬੰਦੀਆਂ ਨੇ ਦੋਸ਼ ਲਗਾਇਆ ਹੈ ਕਿ ਪੁਲਿਸ ਦੀ ਇਹ ਕਾਰਵਾਈ ਆਗੂਆਂ ਨੂੰ ਫਰੀਦਕੋਟ ਦੇ ਸੂਬਾ ਪੱਧਰੀ ਧਰਨੇ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਕੀਤੀ ਜਾ ਰਹੀ ਹੈ। ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਕਰਜ਼ਾ ਮੁਆਫ਼ੀ ਅਤੇ ਬੈਂਕਾਂ ਨਾਲ ਵਨ ਟਾਈਮ ਸੈਟਲਮੈਂਟ ਰਾਹੀਂ ਕਰਜ਼ਿਆਂ ਦਾ ਹੱਲ ਕਰਵਾਉਣਾ ਸ਼ਾਮਲ ਹੈ। ਪੁਲਿਸ ਕਾਰਵਾਈ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਿੱਚ ਰੋਸ ਹੋਰ ਵਧ ਗਿਆ ਹੈ।

ਮੁੱਖ ਖ਼ਬਰਾਂ

ਚੰਡੀਗੜ੍ਹ-ਪੰਜਾਬ ਬਾਰਡਰ ’ਤੇ ਕਿਸਾਨਾਂ ਦਾ ਸੱਤ ਦਿਨਾਂ ਤੋਂ ਚੱਲ ਰਿਹਾ ਧਰਨਾ ਖ਼ਤਮ

ਚੰਡੀਗੜ੍ਹ-ਪੰਜਾਬ ਬਾਰਡਰ ’ਤੇ ਕਿਸਾਨਾਂ ਦਾ ਸੱਤ ਦਿਨਾਂ ਤੋਂ ਚੱਲ ਰਿਹਾ ਧਰਨਾ ਖ਼ਤਮ

ਕਿਸਾਨ ਆਗੂਆਂ ਅਨੁਸਾਰ ਸਰਕਾਰ ਨੇ ਇੱਕ ਮਹੀਨੇ ਦੇ ਅੰਦਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ’ਤੇ ਦਿੱਤੀ  ਸਹਿਮਤੀ

ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਕਿਸਾਨਾਂ ਅਤੇ ਮਜ਼ਦੂਰ ਜਥੇਬੰਦੀਆਂ ਦੇ ਆਗੂ ਤੇ ਵਰਕਰ ਲਗਾਤਾਰ ਧਰਨੇ ਵਿੱਚ ਪਹੁੰਚ ਰਹੇ ਹਨ

ਐੱਮਐੱਸਪੀ ਸਮੇਤ ਕਈ ਮੰਗਾਂ ਨੂੰ ਲੈ ਕੇ ਮੋਹਾਲੀ ’ਚ ਕਿਸਾਨਾਂ ਦਾ 7 ਦਿਨਾਂ ਦਾ ਪੱਕਾ ਮੋਰਚਾ ਸ਼ੁਰੂ

ਐੱਮਐੱਸਪੀ ਸਮੇਤ ਕਈ ਮੰਗਾਂ ਨੂੰ ਲੈ ਕੇ ਮੋਹਾਲੀ ’ਚ ਕਿਸਾਨਾਂ ਦਾ 7 ਦਿਨਾਂ ਦਾ ਪੱਕਾ ਮੋਰਚਾ ਸ਼ੁਰੂ

ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਅੱਗੇ ਖੇਤੀਬਾੜੀ, ਆਰਥਿਕ ਅਤੇ ਪੰਜਾਬ ਨਾਲ ਸਬੰਧਤ ਮੁੱਦੇ ਰੱਖੇ

ਮੋਦੀ ਸਰਕਾਰ ਤੋਂ ਭੰਗ ਹੋਇਆ ਮੋਹ, 73 ਲੱਖ ਕਿਸਾਨਾਂ ਨੇ ਛੱਡੀ ਫਸਲ ਬੀਮਾ ਯੋਜਨਾ

ਮੋਦੀ ਸਰਕਾਰ ਤੋਂ ਭੰਗ ਹੋਇਆ ਮੋਹ, 73 ਲੱਖ ਕਿਸਾਨਾਂ ਨੇ ਛੱਡੀ ਫਸਲ ਬੀਮਾ ਯੋਜਨਾ

ਕੇਂਦਰ ਸਰਕਾਰ ਜਵਾਬ ਦੇਵੇ, ਆਖਿਰ ਕਿਸਾਨ ਹਿਤੈਸ਼ੀ ਨੀਤੀਆਂ ਦਾ ਲਾਭ ਕਿਸਾਨਾਂ ਤੱਕ ਕਿਉਂ ਨਹੀਂ ਪਹੁੰਚ ਰਿਹਾ : ਰੰਧਾਵਾ

ਅੰਮ੍ਰਿਤਸਰ 'ਚ ਕਿਸਾਨ ਜਥੇਬੰਦੀਆਂ ਨੇ ਰੇਲ ਰੋਕੋ ਅੰਦੋਲਨ ਨੂੰ ਫਿਲਹਾਲ ਕੀਤਾ ਮੁਲਤਵੀ

ਅੰਮ੍ਰਿਤਸਰ 'ਚ ਕਿਸਾਨ ਜਥੇਬੰਦੀਆਂ ਨੇ ਰੇਲ ਰੋਕੋ ਅੰਦੋਲਨ ਨੂੰ ਫਿਲਹਾਲ ਕੀਤਾ ਮੁਲਤਵੀ

ਐੱਸ.ਐੱਸ.ਪੀ. ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਪ੍ਰਸ਼ਾਸਨ ਵੱਲੋਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਗਿਆ ਕਿ ਹੜ੍ਹ ਪੀੜਤਾਂ ਦੇ ਮੁਆਵਜ਼ੇ ਦੀ ਰਕਮ ਜਾਰੀ ਕਰਨ ਦੀ ਪ੍ਰਕਿਰਿਆ ਅੱਜ ਤੋਂ ਹੀ ਸ਼ੁਰੂ ਕੀਤੀ ਜਾ ਰਹੀ ਹੈ।