ਚੰਡੀਗੜ੍ਹ, 12 ਸਤੰਬਰ (ਹਿੰ.ਸ.) : ਅੰਤਰਰਾਸ਼ਟਰੀ ਸੰਗਠਿਤ ਅਪਰਾਧ ਖ਼ਿਲਾਫ਼ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਪੰਜਾਬ ਪੁਲਿਸ ਨੇ ਯੂਰਪ ਦੇ ਮੋਲਦੋਵਾ ਗਣਰਾਜ ਤੋਂ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਲਮ ਦੀ ਹਵਾਲਗੀ ਕਰਵਾ ਲਈ ਹੈ। ਅੰਮ੍ਰਿਤਪਾਲ ਸਿੰਘ ਨੂੰ ਜੱਗੂ ਭਗਵਾਨਪੁਰੀਆ ਗੈਂਗ ਦਾ ਮੁੱਖ ਗੁਰਗਾ ਦੱਸਿਆ ਗਿਆ ਹੈ। ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਯੂ.ਏ.ਪੀ.ਏ., ਅਸਲਾ ਐਕਟ ਅਤੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਈ ਗੰਭੀਰ ਮਾਮਲਿਆਂ ਵਿੱਚ ਲੋੜੀਂਦਾ ਸੀ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਇਸ ਨੂੰ ਪੰਜਾਬ ਪੁਲਿਸ ਦੇ ਇਤਿਹਾਸ ਵਿੱਚ ਅਹਿਮ ਸਫ਼ਲਤਾ ਦੱਸਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਵੱਡੇ ਭਗੌੜੇ ਅਪਰਾਧੀ ਦੀ ਕਿਸੇ ਯੂਰਪੀ ਦੇਸ਼ ਤੋਂ ਸਫ਼ਲ ਹਵਾਲਗੀ ਕਰਵਾਈ ਗਈ ਹੈ। ਅੰਮ੍ਰਿਤਪਾਲ ਸਿੰਘ ਨੂੰ ਕਾਬੂ ਕਰਨ ਲਈ ਪੰਜਾਬ ਪੁਲਿਸ ਵੱਲੋਂ ‘ਆਪਰੇਸ਼ਨ ਈਸਟਰਨ ਰੀਚ’ ਚਲਾਇਆ ਗਿਆ। ਕਰੀਬ 6 ਮਹੀਨੇ ਚੱਲੇ ਇਸ ਗੁਪਤ ਖ਼ੁਫ਼ੀਆ ਅਭਿਆਨ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਅਤੇ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟ੍ਰਾਡੀਸ਼ਨ ਸੈੱਲ ਦੀ ਅਹਿਮ ਭੂਮਿਕਾ ਰਹੀ। ਪੁਲਿਸ ਟੀਮਾਂ ਵੱਲੋਂ ਲਗਾਤਾਰ ਨਿਗਰਾਨੀ, ਸਹੀ ਖ਼ੁਫ਼ੀਆ ਜਾਣਕਾਰੀ ਅਤੇ ਕੇਂਦਰੀ ਤੇ ਕੌਮਾਂਤਰੀ ਏਜੰਸੀਆਂ ਨਾਲ ਤਾਲਮੇਲ ਰਾਹੀਂ ਇਸ ਕਾਰਵਾਈ ਨੂੰ ਸਫ਼ਲ ਬਣਾਇਆ ਗਿਆ। ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਇਸ ਸਫ਼ਲਤਾ ਲਈ ਏ.ਜੀ.ਟੀ.ਐੱਫ. ਅਤੇ ਓ.ਐੱਫ.ਟੀ.ਈ. ਸੀ. ਦੀਆਂ ਟੀਮਾਂ ਦੀ ਸ਼ਲਾਘਾ ਕੀਤੀ। ਪੁਲਿਸ ਅਨੁਸਾਰ ਅੰਮ੍ਰਿਤ ਦਲਮ ਨੂੰ ਇਸੇ ਸਾਲ 7 ਮਾਰਚ ਨੂੰ ਮੋਲਦੋਵਾ ਦੀ ਸਰਹੱਦ ’ਤੇ ਹਿਰਾਸਤ ਵਿੱਚ ਲਿਆ ਗਿਆ ਸੀ। ਇੰਟਰਪੋਲ ਦੇ ਰੈੱਡ ਨੋਟਿਸ ਦੇ ਆਧਾਰ ’ਤੇ ਉਸ ਦੀ ਪਛਾਣ ਕੀਤੀ ਗਈ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਿਰਾਸਤ ਵਿੱਚ ਲੈ ਲਿਆ ਗਿਆ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਦਿਆਂ ਉਸ ਦੀ ਹਵਾਲਗੀ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ। ਕਈ ਮਹੀਨਿਆਂ ਤੱਕ ਉਸ ਦੀਆਂ ਗਤੀਵਿਧੀਆਂ ਅਤੇ ਸੰਭਾਵਿਤ ਟਿਕਾਣਿਆਂ ’ਤੇ ਨਜ਼ਰ ਰੱਖੀ ਗਈ। ਡੀ.ਜੀ.ਪੀ. ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਫਿਰੌਤੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ। ਉਹ ਲੰਬੇ ਸਮੇਂ ਤੋਂ ਵਿਦੇਸ਼ ਵਿੱਚ ਭਗੌੜਾ ਚੱਲ ਰਿਹਾ ਸੀ। ਪੰਜਾਬ ਪੁਲਿਸ ਨੇ ਇਸ ਕਾਰਵਾਈ ਲਈ ਮੋਲਦੋਵਾ ਅਤੇ ਅਜ਼ਰਬਾਈਜਾਨ ਦੇ ਅਧਿਕਾਰੀਆਂ ਤੋਂ ਇਲਾਵਾ ਸੀ.ਬੀ.ਆਈ., ਗ੍ਰਹਿ ਮੰਤਰਾਲੇ, ਵਿਦੇਸ਼ ਮੰਤਰਾਲੇ ਅਤੇ ਹੋਰ ਸਹਿਯੋਗੀ ਕੇਂਦਰੀ ਏਜੰਸੀਆਂ ਦਾ ਧੰਨਵਾਦ ਕੀਤਾ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਅਪਰਾਧੀ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਲੁਕ ਜਾਣ, ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਤੱਕ ਲਿਆਉਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।
ਪੁਲਿਸ ਨੇ ਚਲਾਇਆ ‘ਆਪਰੇਸ਼ਨ ਈਸਟਰਨ ਰੀਚ’
ਕੇਂਦਰ ਏਜੰਸੀਆਂ ਤੇ ਪੰਜਾਬ ਪੁਲਿਸ ਨੇ ਯਰੂਪ ਤੋਂ ਭਾਰਤ ਲਿਆਂਦਾ ਗੈਂਗਸਟਰ ਅੰਮ੍ਰਿਤ ਦਲਮ
ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ : ਅਪਰਾਧੀ ਦੁਨੀਆ ਦੇ ਕਿਸੇ ਵੀ ਕੋਨੇ ’ਚ ਲੁਕ ਜਾਣ, ਕਾਨੂੰਨ ਦੇ ਕਟਹਿਰੇ ਤੱਕ ਲਿਆਉਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਵਚਨਬੱਧ
By :
True Update
,
Sukhwinder Kaur
•
ਟੈਗਸ:
gangster extradition from Europe to India
Punjab Police operation Eastern Rich
Amrit Dalem arrest
Interpol Red Notice
international crime gangster
Amritpal Singh extradition
ਮੁੱਖ ਖ਼ਬਰਾਂ
ਸਿੰਗਾਪੁਰ ਘੁਟਾਲੇ ’ਚ 13 ਸਾਲ ਤੋਂ ਵੱਧ ਸਮੇਂ ਤੋਂ ਫਰਾਰ ਹਰਨੇਕ ਸਿੰਘ ਅਮਰੀਕਾ ਤੋਂ ਭਾਰਤ ਲਿਆਂਦਾ
ਮੁਲਜ਼ਮ ਨੂੰ ਜਲਦ ਹੀ ਪੰਚਕੂਲਾ ਦੀ ਵਿਸ਼ੇਸ਼ ਜੁਡੀਸ਼ੀਅਲ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ