ਬਹਿਬਲ ਕਲਾਂ ਗੋਲੀਕਾਂਡ ਮਾਮਲਾ

ਸੁਖਬੀਰ ਬਾਦਲ ਨੂੰ ਮੁੜ ਐਸਆਈਟੀ ਨੇ ਕੀਤਾ ਤਲਬ, 11 ਸਤੰਬਰ ਨੂੰ ਹੋਵੇਗੀ ਪੁੱਛਗਿੱਛ

ਇਸ ਕਾਰਵਾਈ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ

By : True Update , Harpreet Singh
 ਸੁਖਬੀਰ ਬਾਦਲ ਨੂੰ ਮੁੜ ਐਸਆਈਟੀ ਨੇ ਕੀਤਾ ਤਲਬ, 11 ਸਤੰਬਰ ਨੂੰ ਹੋਵੇਗੀ ਪੁੱਛਗਿੱਛ

ਚੰਡੀਗੜ੍ਹ, 08 ਸਤੰਬਰ (ਹਿੰ.ਸ.) : ਸਾਲ 2015 ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਹੈ। ਐਸਆਈਟੀ ਨੇ ਉਨ੍ਹਾਂ ਨੂੰ 11 ਸਤੰਬਰ ਨੂੰ ਚੰਡੀਗੜ੍ਹ ਸਥਿਤ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਸੁਖਬੀਰ ਸਿੰਘ ਬਾਦਲ ਇਸ ਤੋਂ ਪਹਿਲਾਂ ਵੀ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋ ਚੁੱਕੇ ਹਨ। ਉਹ ਪਹਿਲਾਂ ਕਹਿ ਚੁੱਕੇ ਹਨ ਕਿ ਜਾਂਚ ਟੀਮ ਵੱਲੋਂ ਜਦੋਂ ਵੀ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਜਾਵੇਗਾ, ਉਹ ਜਾਂਚ ਵਿੱਚ ਪੂਰਾ ਸਹਿਯੋਗ ਕਰਨਗੇ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਕਲੇਰ ਨੇ ਦੋਸ਼ ਲਗਾਇਆ ਕਿ ਸਰਕਾਰ ਕਈ ਮੁੱਦਿਆਂ ’ਤੇ ਘਿਰੀ ਹੋਈ ਹੈ ਅਤੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਲਈ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਹਿਬਲ ਕਲਾਂ ਮਾਮਲੇ ਵਿੱਚ ਅਦਾਲਤ ਵੱਲੋਂ ਦੋ ਤਾਰੀਖਾਂ ’ਤੇ ਸਰਕਾਰ ਨੂੰ ਝਾੜ ਪਾਈ ਜਾ ਚੁੱਕੀ ਹੈ ਅਤੇ ਇਸ ਤੋਂ ਬਾਅਦ ਹੀ ਸੁਖਬੀਰ ਸਿੰਘ ਬਾਦਲ ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਸਰਕਾਰ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਨਹੀਂ ਭਟਕਾ ਸਕਦੀ। ਐਸਆਈਟੀ ਵੱਲੋਂ ਸੁਖਬੀਰ ਬਾਦਲ ਨੂੰ ਮੁੜ ਤਲਬ ਕੀਤੇ ਜਾਣ ਤੋਂ ਬਾਅਦ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਇੱਕ ਵਾਰ ਫਿਰ ਸਿਆਸੀ ਚਰਚਾ ਦਾ ਕੇਂਦਰ ਬਣ ਗਈ ਹੈ।

ਮੁੱਖ ਖ਼ਬਰਾਂ

ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਮੋਹਾਲੀ ਡੀਸੀ ਦਫ਼ਤਰ ਦੇ ਬਾਹਰ ਧਰਨਾ

ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਮੋਹਾਲੀ ਡੀਸੀ ਦਫ਼ਤਰ ਦੇ ਬਾਹਰ ਧਰਨਾ

ਪਿੰਡਾਂ ਤੇ ਉਦਯੋਗਾਂ ਨੂੰ ਨਿਰਵਿਘਨ ਬਿਜਲੀ ਦੇਵੇ: ਪਰਵਿੰਦਰ ਸੋਹਾਣਾ

ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਖ਼ਿਲਾਫ਼ ਹੁਸ਼ਿਆਰਪੁਰ ’ਚ ਰੋਸ ਪ੍ਰਦਰਸ਼ਨ

ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਖ਼ਿਲਾਫ਼ ਹੁਸ਼ਿਆਰਪੁਰ ’ਚ ਰੋਸ ਪ੍ਰਦਰਸ਼ਨ

ਬਸਪਾ ਪੰਜਾਬ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕੀਤਾ ਐਲਾਨ

ਵਿਰੋਧੀ ਪਾਰਟੀਆਂ ਕੋਲ 2027 ਦੀਆਂ ਚੋਣਾਂ ਲਈ ਕੋਈ ਮੁੱਦਾ ਬਾਕੀ ਨਹੀਂ ਬਚਿਆ : ਹਰਪਾਲ ਜੁਨੇਜਾ

ਵਿਰੋਧੀ ਪਾਰਟੀਆਂ ਕੋਲ 2027 ਦੀਆਂ ਚੋਣਾਂ ਲਈ ਕੋਈ ਮੁੱਦਾ ਬਾਕੀ ਨਹੀਂ ਬਚਿਆ : ਹਰਪਾਲ ਜੁਨੇਜਾ

<br/>ਪੁਰਾਣੇ ਬੱਸ ਅੱਡੇ ਦਾ ਜਲਦ ਨਵ-ਨਿਰਮਾਣ ਕਰਵਾ ਕੇ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ

ਰਾਜਾ ਵੜਿੰਗ ਨੇ ਨਸ਼ਿਆਂ ਦੇ ਮੁੱਦੇ ’ਤੇ ‘ਆਪ’ ਸਰਕਾਰ ਨੂੰ ਘੇਰਿਆ

ਰਾਜਾ ਵੜਿੰਗ ਨੇ ਨਸ਼ਿਆਂ ਦੇ ਮੁੱਦੇ ’ਤੇ ‘ਆਪ’ ਸਰਕਾਰ ਨੂੰ ਘੇਰਿਆ

ਗੁਲਜ਼ਾਰ ਸਿੰਘ ਮਾਮਲੇ ’ਚ ਵਿੱਤ ਮੰਤਰੀ ਹਰਪਾਲ ਚੀਮਾ ਦੀ ਬਰਖਾਸਤਗੀ ਤੇ ਗ੍ਰਿਫ਼ਤਾਰੀ ਦੀ ਮੰਗ

 ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ

ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ

1980 ਦੇ ਦਹਾਕੇ ਵਿੱਚ ਨੌਜਵਾਨ ਆਗੂ ਵਜੋਂ ਸ਼੍ਰੋਮਣੀ ਅਕਾਲੀ ਦਲ ਨਾਲ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ ਸੀ