ਚੰਡੀਗੜ੍ਹ, 17 ਅਗਸਤ (ਹਿੰ.ਸ.) ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਡੀਏ ਅਤੇ ਪੁਰਾਣੀ ਪੈਨਸ਼ਨ ਸਕੀਮ ਮੁਲਾਜ਼ਮਾਂ ਦੇ ਜਾਇਜ਼ ਹੱਕ ਹਨ, ਪਰ ਸਰਕਾਰ ਇਨ੍ਹਾਂ ਨੂੰ ਦੇਣ ਤੋਂ ਲਗਾਤਾਰ ਪਿੱਛੇ ਹਟ ਰਹੀ ਹੈ। ਸਰਕਾਰ ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਖਰਚ ਕਰ ਸਕਦੀ ਹੈ, ਪਰ ਮੁਲਾਜ਼ਮਾਂ ਦੇ ਡੀਏ ਲਈ ਪੈਸੇ ਨਾ ਹੋਣ ਦੀ ਗੱਲ ਕਰਦੀ ਹੈ। ਆਮ ਆਦਮੀ ਪਾਰਟੀ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਅਤੇ ਨੋਟੀਫਿਕੇਸ਼ਨ ਵੀ ਜਾਰੀ ਕੀਤਾ, ਪਰ ਅਮਲ ਨਹੀਂ ਕੀਤਾ ਗਿਆ। ਕਾਂਗਰਸ ਸਰਕਾਰੀ ਮੁਲਾਜ਼ਮਾਂ ਦੇ ਹੱਕਾਂ ਲਈ ਮਜ਼ਬੂਤੀ ਨਾਲ ਉਨ੍ਹਾਂ ਦੇ ਨਾਲ ਖੜ੍ਹੀ ਹੈ। ਕਾਂਗਰਸ ਪ੍ਰਧਾਨ ਨੇ ਦੋਸ਼ ਲਗਾਇਆ ਕਿ ਮਾਨ ਸਰਕਾਰ ਨੇ ਕਿਸਾਨਾਂ, ਮਜ਼ਦੂਰਾਂ, ਅਧਿਆਪਕਾਂ, ਸਫ਼ਾਈ ਕਰਮਚਾਰੀਆਂ ਅਤੇ ਹੋਰ ਵਰਗਾਂ ਦੀ ਆਵਾਜ਼ ਦਬਾਉਣ ਲਈ ਪੁਲਿਸ ਤਾਕਤ ਦੀ ਵਰਤੋਂ ਕੀਤੀ। ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਸੱਤਾ ਆਮ ਆਦਮੀ ਪਾਰਟੀ ਨੂੰ ਸੌਂਪੀ ਸੀ, ਪਰ ਸਰਕਾਰ ਆਪਣੇ ਵਾਅਦੇ ਪੂਰੇ ਨਹੀਂ ਕੀਤੇ।
ਮੁਲਾਜ਼ਮਾਂ ਦੇ ਡੀਏ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਮਾਨ ਸਰਕਾਰ ਜਵਾਬ ਦੇਵੇ: ਰਾਜਾ ਵੜਿੰਗ
ਸਰਕਾਰ ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਖਰਚ ਕਰ ਸਕਦੀ ਹੈ, ਪਰ ਮੁਲਾਜ਼ਮਾਂ ਦੇ ਡੀਏ ਲਈ ਪੈਸੇ ਨਾ ਹੋਣ ਦੀ ਗੱਲ ਕਰਦੀ ਹੈ।
ਮੁੱਖ ਖ਼ਬਰਾਂ
8 ਸਤੰਬਰ ਨੂੰ ਪੰਜਾਬ ਕਾਂਗਰਸ ਕਰੇਗੀ ਵਿਸ਼ਾਲ ਰੋਸ ਮਾਰਚ
ਸਵੇਰੇ 10:30 ਵਜੇ ਕਾਂਗਰਸੀ ਵਰਕਰ, ਮੁਲਾਜ਼ਮ ਜਥੇਬੰਦੀਆਂ, ਨੌਜਵਾਨ ਅਤੇ ਆਮ ਲੋਕ ਪੰਜਾਬ ਕਾਂਗਰਸ ਭਵਨ, ਸੈਕਟਰ-15, ਚੰਡੀਗੜ੍ਹ ਵਿਖੇ ਹੋਣਗੇ ਇਕੱਠੇ
ਨੌਜਵਾਨ ਨਾਲ ਕਥਿਤ ਤਸ਼ੱਦਦ ਦਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲਿਆ ਸਖ਼ਤ ਨੋਟਿਸ
ਸੂਬੇ 'ਚ ਕਿਸੇ ਵੀ ਵਿਅਕਤੀ ਦੇ ਜਮਹੂਰੀ ਅਧਿਕਾਰਾਂ ਦੀ ਉਲੰਘਣਾ ਨਹੀਂ ਹੋਣੀ ਚਾਹੀਦੀ
ਪੰਜਾਬ ’ਚ ਹੜਤਾਲ ਨਾਲ ਸਰਕਾਰੀ ਕੰਮਕਾਜ ਪ੍ਰਭਾਵਿਤ, ਹਸਪਤਾਲਾਂ ਦੀ ਓਪੀਡੀ ਤੋਂ ਦਫ਼ਤਰਾਂ ਤੱਕ ਪਿਆ ਅਸਰ
ਮੁੱਖ ਮੰਤਰੀ ਨਾਲ ਮੀਟਿੰਗ ਰੱਦ ਹੋਣ ’ਤੇ ਜਲੰਧਰ ਵਿੱਚ ਰੋਸ
ਗਮਾਡਾ ਭ੍ਰਿਸ਼ਟਾਚਾਰ ਦਾ ਅੱਡਾ ਬਣ ਗਿਆ, ‘ਆਪ’ ਸਾਂਸਦ ਮਲਵਿੰਦਰ ਕੰਗ ਨੇ ਆਪਣੀ ਹੀ ਸਰਕਾਰ ’ਤੇ ਚੁੱਕੇ ਸਵਾਲ
ਮੁੱਖ ਮੰਤਰੀ ਤੋਂ ਗਮਾਡਾ ਵਿੱਚ ਕਥਿਤ ਤੌਰ ’ਤੇ ਭ੍ਰਿਸ਼ਟ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਲੋੜ ਪੈਣ ’ਤੇ ਉਨ੍ਹਾਂ ਦੇ ਤਬਾਦਲੇ ਦੀ ਕੀਤੀ ਮੰਗ
ਈ. ਟੀ. ਓ. ਨੇ ਲੋਕ ਨਿਰਮਾਣ ਵਿਭਾਗ ਦੇ ਦਫ਼ਤਰ ਕੀਤੀ ਅਚਨਚੇਤ ਚੈਕਿੰਗ
ਕਿਹਾ : ਠੇਕੇਦਾਰ ਨਿਰਧਾਰਤ ਸਮੇਂ ਅੰਦਰ ਆਪਣਾ ਕੰਮ ਮੁਕੰਮਲ ਨਹੀਂ ਕਰਦਾ ਤਾਂ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ