ਬਟਾਲਾ, (ਹਿੰ.ਸ.) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਵੱਲੋਂ ਸ਼ਹੀਦ ਭਾਈ ਸੁੱਖਾ ਸਿੰਘ ਅਤੇ ਸ਼ਹੀਦ ਭਾਈ ਮਹਿਤਾਬ ਸਿੰਘ ਨੂੰ ਸਮਰਪਿਤ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਬਟਾਲਾ ਵਾਸੀ ਮੌਜੂਦ ਰਹੇ। ਸਮਾਗਮ ਦੌਰਾਨ ਚੇਅਰਮੈਨ ਯਸ਼ਪਾਲ ਚੌਹਾਨ, ਸੀਨੀਅਰ ਆਗੂ ਪ੍ਰਦੀਪ ਕੁਮਾਰ ਅਤੇ ਐੱਸ.ਐੱਮ.ਓ. ਮਨਿੰਦਰਜੀਤ ਸਿੰਘ ਵੀ ਹਾਜ਼ਰ ਸਨ।ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਲਈ ਦੂਰ ਨਹੀਂ ਜਾਣਾ ਪਵੇਗਾ।ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਗੁਣਵੱਤਾ ਭਰਪੂਰ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ।ਵਿਧਾਇਕ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਮੁਫ਼ਤ ਡਾਕਟਰੀ ਜਾਂਚ, ਦਵਾਈਆਂ ਅਤੇ ਵੱਖ-ਵੱਖ ਲੈਬ ਟੈਸਟਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ 46 ਤਰ੍ਹਾਂ ਦੇ ਟੈਸਟ ਅਤੇ 107 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਕਲੀਨਿਕ ਵਿੱਚ ਕਿਸੇ ਤਰ੍ਹਾਂ ਦੀ ਪਰਚੀ ਫੀਸ ਨਹੀਂ ਲਈ ਜਾਂਦੀ, ਜਿਸ ਨਾਲ ਲੋਕਾਂ ਦੇ ਇਲਾਜ ’ਤੇ ਹੋਣ ਵਾਲੇ ਖਰਚੇ ਦੇ ਨਾਲ-ਨਾਲ ਸਮੇਂ ਦੀ ਵੀ ਬਚਤ ਹੁੰਦੀ ਹੈ।ਸ਼ੈਰੀ ਕਲਸੀ ਨੇ ਕਿਹਾ ਕਿ ਮੁਹੱਲਾ ਕਲੀਨਿਕ ਵਿੱਚ ਯੋਗ ਮੈਡੀਕਲ ਅਫ਼ਸਰ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜ ਅਨੁਸਾਰ ਟੈਸਟ ਤੇ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਹੂਲਤ ਨਾਲ ਬਟਾਲਾ ਵਾਸੀਆਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਮੁੱਢਲੀਆਂ ਸਿਹਤ ਸੇਵਾਵਾਂ ਮਿਲਣਗੀਆਂ ਅਤੇ ਉਨ੍ਹਾਂ ਨੂੰ ਬੇਲੋੜੀ ਖੱਜਲ-ਖੁਆਰੀ ਤੋਂ ਰਾਹਤ ਮਿਲੇਗੀ।
ਪਟਿਆਲਾ ਵਿੱਚ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ ਗਿਆ
ਵਿਧਾਇਕ ਸ਼ੈਰੀ ਕਲਸੀ ਨੇ ਸ਼ਹੀਦ ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ ਨੂੰ ਸਮਰਪਿਤ ਮੁਹੱਲਾ ਕਲੀਨਿਕ ਦਾ ਕੀਤਾ ਉਦਘਾਟਨ
ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਵੱਲੋਂ ਸ਼ਹੀਦ ਭਾਈ ਸੁੱਖਾ ਸਿੰਘ ਅਤੇ ਸ਼ਹੀਦ ਭਾਈ ਮਹਿਤਾਬ ਸਿੰਘ ਨੂੰ ਸਮਰਪਿਤ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਬਟਾਲਾ ਵਾਸੀ ਮੌਜੂਦ ਸਨ।
By :
True Update
,
Kamaljeet Singh Kamal
•