ਕਰਨਾਟਕ ਦੇ ਕੋਲਾਰ ਜ਼ਿਲ੍ਹੇ ਦੇ ਕੇਜੀਐਫ ਤਾਲੁਕ 'ਚ

ਬੈਂਗਲੁਰੂ-ਚੇਨਈ ਐਕਸਪ੍ਰੈਸਵੇਅ 'ਤੇ ਭਿਆਨਕ ਸੜਕ ਹਾਦਸਾ

ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਚਾਰ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ

By : True Update , Harpreet Singh
ਬੈਂਗਲੁਰੂ-ਚੇਨਈ ਐਕਸਪ੍ਰੈਸਵੇਅ 'ਤੇ ਭਿਆਨਕ ਸੜਕ ਹਾਦਸਾ

ਕੋਲਾਰ, 07 ਸਤੰਬਰ (ਹਿੰ.ਸ.) : ਕਰਨਾਟਕ ਦੇ ਕੋਲਾਰ ਜ਼ਿਲ੍ਹੇ ਦੇ ਕੇਜੀਐਫ ਤਾਲੁਕ 'ਚ ਦੋਡਾਕਾਰੀ ਨੇੜੇ ਬੈਂਗਲੁਰੂ-ਚੇਨਈ ਕੋਰੀਡੋਰ ਐਕਸਪ੍ਰੈਸਵੇਅ 'ਤੇ ਸੋਮਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕਾਰ 'ਚ ਸਵਾਰ ਚਾਰ ਹੋਰ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਦੇਵੇਂਦਰ ਕੁਮਾਰ (40), ਸ਼ਾਰਦਾਮਾ (70), ਜਿਸ਼ਨੂ (15) ਅਤੇ ਦੀਕਸ਼ਿਤਾ (25) ਵਜੋਂ ਹੋਈ ਹੈ, ਜੋ ਕਿ ਬੈਂਗਲੁਰੂ ਦੇ ਨਿਵਾਸੀ ਸਨ। ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ 4 ਹੋਰ ਵਿਅਕਤੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਬੈਂਗਲੁਰੂ ਤੋਂ ਚੇਨਈ ਵੱਲ ਜਾ ਰਹੀ ਟੋਇਟਾ ਕਾਰ ਦੇ ਦੁਰਘਟਨਾਗ੍ਰਸਤ ਹੋਣ ਦੀ ਸੂਚਨਾ ਮਿਲਦਿਆਂ ਹੀ ਬੇਥਾਮੰਗਲਾ ਪੁਲਿਸ ਸਟੇਸ਼ਨ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ। ਪੁਲਿਸ ਨੇ ਘਟਨਾ ਸਥਾਨ ਦਾ ਮੁਆਇਨਾ ਕਰਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਮੁੱਖ ਖ਼ਬਰਾਂ

ਟਰੱਕ ਤੇ ਪੰਜਾਬ ਰੋਡਵੇਜ਼ ਬੱਸ ਦੀ ਟੱਕਰ, ਕਈ ਯਾਤਰੀਆਂ ਨੂੰ ਲੱਗੀਆਂ ਮਾਮੂਲੀ ਸੱਟਾਂ

ਟਰੱਕ ਤੇ ਪੰਜਾਬ ਰੋਡਵੇਜ਼ ਬੱਸ ਦੀ ਟੱਕਰ, ਕਈ ਯਾਤਰੀਆਂ ਨੂੰ ਲੱਗੀਆਂ ਮਾਮੂਲੀ ਸੱਟਾਂ

ਹਾਦਸੇ ਕਾਰਨ ਫਲਾਈਓਵਰ ’ਤੇ ਕੁਝ ਸਮੇਂ ਲਈ ਆਵਾਜਾਈ ਹੋਈ ਪ੍ਰਭਾਵਿਤ

ਅਸਾਮ ਦੇ ਸੋਨਾਪੁਰ ਰਾਸ਼ਟਰੀ ਰਾਜਮਾਰਗ-27 ’ਤੇ ਵਾਪਰਿਆ ਭਿਆਨਕ ਸੜਕ ਹਾਦਸਾ

ਅਸਾਮ ਦੇ ਸੋਨਾਪੁਰ ਰਾਸ਼ਟਰੀ ਰਾਜਮਾਰਗ-27 ’ਤੇ ਵਾਪਰਿਆ ਭਿਆਨਕ ਸੜਕ ਹਾਦਸਾ

ਟਰੈਵਲਰ ਬੱਸ ਦਾ ਟਾਇਰ ਸੜਕ ’ਤੇ ਪਏ ਟੋਏ ਕਾਰਨ ਫਟਿਆ, ਜਿਸ ਕਾਰਨ ਹੋਇਆ ਹਾਦਸਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ, ਲਾਸ਼ਾਂ ਨੂੰ ਭੇਜਿਆ ਪੋਸਟਮਾਰਟਮ ਲਈ

ਤੇਜ਼ ਰਫ਼ਤਾਰ ਅਤੇ ਬੇਕਾਬੂ ਕਾਰ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ

ਤੇਜ਼ ਰਫ਼ਤਾਰ ਅਤੇ ਬੇਕਾਬੂ ਕਾਰ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ

ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ ਡਰਾਈਵਰ ਸ਼ਰਾਬ ਦੇ ਨਸ਼ੇ ਵਿੱਚ ਸੀ ਅਤੇ ਉਸ ਨੂੰ ਆਪਣਾ ਨਾਮ ਜਾਂ ਹੋਸ਼ ਤੱਕ ਨਹੀਂ ਸੀ

ਫਤਿਹਗੜ੍ਹ ਸਾਹਿਬ ’ਚ ਭਿਆਨਕ ਸੜਕ ਹਾਦਸਾ, ਚੰਡੀਗੜ੍ਹ ਦੇ ਪਤੀ-ਪਤਨੀ ਦੀ ਮੌਤ

ਫਤਿਹਗੜ੍ਹ ਸਾਹਿਬ ’ਚ ਭਿਆਨਕ ਸੜਕ ਹਾਦਸਾ, ਚੰਡੀਗੜ੍ਹ ਦੇ ਪਤੀ-ਪਤਨੀ ਦੀ ਮੌਤ

ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਅਤੇ ਮੌਕੇ 'ਤੇ ਹੀ ਉਨ੍ਹਾਂ ਦੀ ਮੌਤ ਹੋ ਗਈ