ਮੋਹਾਲੀ ਵਿੱਚ ਸਿਹਤ ਬੀਮਾ ਕਾਰਡ ਦੀ ਸਹੂਲਤ

ਮੋਹਾਲੀ ਦੇ ਕਲੀਨਿਕਾਂ ਵਿੱਚ ਹੁਣ ਸਿਹਤ ਬੀਮਾ ਕਾਰਡ ਬਣਾਉਣ ਦੀ ਸੁਵਿਧਾ

ਮੋਹਾਲੀ ਦੇ ਵੱਖ ਵੱਖ ਆਮ ਆਦਮੀ ਕਲੀਨਿਕਾਂ ਵਿੱਚ ਸਿਹਤ ਬੀਮਾ ਕਾਰਡ ਬਣਾਉਣ ਦੀ ਸੁਵਿਧਾ ਸ਼ੁਰੂ ਹੋ ਗਈ ਹੈ, ਜਿਸ ਤੋਂ ਲੋਕ 10 ਲੱਖ ਰੁਪਏ ਤਕ ਦੇ ਮੁਫ਼ਤ ਸਿਹਤ ਬੀਮੇ ਦਾ ਲਾਭ ਲੈ ਸਕਣਗੇ।

By : True Update
ਮੋਹਾਲੀ ਦੇ ਕਲੀਨਿਕਾਂ ਵਿੱਚ ਹੁਣ ਸਿਹਤ ਬੀਮਾ ਕਾਰਡ ਬਣਾਉਣ ਦੀ ਸੁਵਿਧਾ

ਮੋਹਾਲੀ ਸ਼ਹਿਰ ਦੇ ਵੱਖ—ਵੱਖ ਆਮ ਆਦਮੀ ਕਲੀਨਿਕਾਂ ਵਿਚ ਵੀ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ  ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ.ਚੀਮਾ ਅਤੇ ਡਾ. ਪਰਮਿੰਦਰਜੀਤ ਸਿੰਘ ਨੇ ਦਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉਤੇ ਸਿਹਤ ਬੀਮਾ ਕਾਰਡ ਬਣਾਉਣ ਦੇ ਕੰਮ ਦਾ ਦਾਇਰਾ ਵਧਾਇਆ ਜਾ ਰਿਹਾ ਹੈ ਤਾਂਕਿ ਲੋਕਾਂ ਨੂੰ ਆਪਣੇ ਘਰ ਦੇ ਨੇੜੇ ਹੀ ਕਾਰਡ ਬਣਵਾਉਣ ਦੀ ਸਹੂਲਤ ਮਿਲ ਸਕੇ ਅਤੇ ਉਹ 10 ਲੱਖ ਰੁਪਏ ਤਕ ਦੇ ਮੁਫ਼ਤ ਸਿਹਤ ਬੀਮੇ ਦਾ ਫ਼ਾਇਦਾ ਲੈ ਸਕਣ।ਉਨ੍ਹਾਂ ਦਸਿਆ ਕਿ ਜ਼ਿਲ੍ਹਾ ਹਸਪਤਾਲ ਮੋਹਾਲੀ ਵਿਚ ਸਿਹਤ ਬੀਮਾ ਕਾਰਡ ਪਹਿਲਾਂ ਹੀ ਬਣ ਰਹੇ ਹਨ ਤੇ ਹੁਣ ਮੋਹਾਲੀ ਸ਼ਹਿਰ ’ਚ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਫ਼ੇਜ਼ 1, ਫ਼ੇਜ਼ 7 ਅਤੇ ਫ਼ੇਜ਼ 11 ਵਿਖੇ ਵੀ ਇਹ ਕਾਰਡ ਬਣਾਏ ਜਾ ਰਹੇ ਹਨ। ਅਧਿਕਾਰੀਆਂ ਮੁਤਾਬਕ, ਇਸ ਤੋਂ ਇਲਾਵਾ ਵੱਖ ਵੱਖ ਥਾਈਂ ਰੋਜ਼ਾਨਾ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ ਜਿਥੇ ਸਿਹਤ ਬੀਮਾ ਕਾਰਡ ਬਣਵਾਏ ਜਾ ਸਕਦੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੁਫ਼ਤ ਸਿਹਤ ਬੀਮੇ ਦੀ ਸਹੂਲਤ ਦਾ ਪੂਰਾ ਫ਼ਾਇਦਾ ਲੈਣ ਅਤੇ ਆਪ—ਆਪਣੇ ਸਿਹਤ ਬੀਮਾ ਕਾਰਡ ਜਲਦ ਤੋਂ ਜਲਦ ਬਣਵਾਉਣ।

ਮੁੱਖ ਖ਼ਬਰਾਂ

ਚੰਡੀਗੜ੍ਹ-ਪੰਜਾਬ ਬਾਰਡਰ ’ਤੇ ਕਿਸਾਨਾਂ ਦਾ ਸੱਤ ਦਿਨਾਂ ਤੋਂ ਚੱਲ ਰਿਹਾ ਧਰਨਾ ਖ਼ਤਮ

ਚੰਡੀਗੜ੍ਹ-ਪੰਜਾਬ ਬਾਰਡਰ ’ਤੇ ਕਿਸਾਨਾਂ ਦਾ ਸੱਤ ਦਿਨਾਂ ਤੋਂ ਚੱਲ ਰਿਹਾ ਧਰਨਾ ਖ਼ਤਮ

ਕਿਸਾਨ ਆਗੂਆਂ ਅਨੁਸਾਰ ਸਰਕਾਰ ਨੇ ਇੱਕ ਮਹੀਨੇ ਦੇ ਅੰਦਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ’ਤੇ ਦਿੱਤੀ  ਸਹਿਮਤੀ

ਫਰੀਦਕੋਟ ’ਚ ਕਿਸਾਨਾਂ ਦਾ ਜੇਲ੍ਹ ਭਰੋ ਅੰਦੋਲਨ ਜਾਰੀ

ਫਰੀਦਕੋਟ ’ਚ ਕਿਸਾਨਾਂ ਦਾ ਜੇਲ੍ਹ ਭਰੋ ਅੰਦੋਲਨ ਜਾਰੀ

ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।

ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ

ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ

ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਮੁੱਖ ਨੀਤੀਆਂ ਅਪਣਾਈਆਂ ਹਨ - ਨਸ਼ਿਆਂ ਦੀ ਸਪਲਾਈ ਰੋਕਣਾ, ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ

ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਲਾਭਪਾਤਰੀਆਂ ਨੇ ਕਿਹਾ : ਰਾਸ਼ਨ ਮਿਲਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਮਦਦ