ਸ੍ਰੀਨਗਰ ਹਵਾਈ ਅੱਡੇ ਤੇ ਉਡਾਣਾਂ ਰੱਦ

ਭਾਰੀ ਬਰਫਬਾਰੀ ਕਾਰਨ ਸ੍ਰੀਨਗਰ ਹਵਾਈ ਅੱਡੇ ਤੋਂ ਸਾਰੀਆਂ ਉਡਾਣਾਂ ਰੱਦ

ਸ੍ਰੀਨਗਰ ਵਿੱਚ ਭਾਰੀ ਬਰਫ਼ਬਾਰੀ ਕਾਰਨ 58 ਉਡਾਣਾਂ ਰੱਦ ਹੋਈਆਂ, ਜਿਸ ਨਾਲ ਸੈਂਕੜੇ ਸੈਲਾਨੀ ਫਸ ਗਏ ਹਨ। ਅਧਿਕਾਰੀਆਂ ਨੇ ਮੁਸਾਫਰਾਂ ਨੂੰ ਨਵੀਨਤਮ ਜਾਣਕਾਰੀ ਲਈ ਸੰਪਰਕ ਵਿੱਚ ਰਹਿਣ ਦੀ ਸਲਾਹ ਦਿੱਤੀ।

By : True Update
ਭਾਰੀ ਬਰਫਬਾਰੀ ਕਾਰਨ ਸ੍ਰੀਨਗਰ ਹਵਾਈ ਅੱਡੇ ਤੋਂ ਸਾਰੀਆਂ ਉਡਾਣਾਂ ਰੱਦ

ਸ੍ਰੀਨਗਰ : ਕਸ਼ਮੀਰ 'ਚ ਇਸ ਸਮੇਂ ਭਾਰੀ ਬਰਫ਼ਬਾਰੀ ਦਾ ਦੌਰ ਚਲ ਰਿਹਾ ਹੈ। ਬਰਫ਼ਬਾਰੀ ਕਾਰਨ ਮੰਗਲਵਾਰ ਨੂੰ ਸ੍ਰੀਨਗਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਇਕ ਅਧਿਕਾਰੀ ਨੇ ਦੱਸਿਆ, "ਸ੍ਰੀਨਗਰ ਹਵਾਈ ਅੱਡੇ 'ਤੇ ਖਰਾਬ ਮੌਸਮ ਅਤੇ ਲਗਾਤਾਰ ਬਰਫਬਾਰੀ ਦੇ ਮੱਦੇਨਜ਼ਰ ਏਅਰਲਾਈਨਜ਼ ਨੇ ਅੱਜ ਕੁਝ ਉਡਾਣਾਂ ਰੱਦ ਕਰ ਦਿੱਤੀਆਂ ਹਨ।"

ਇਹ ਵੀ ਪੜ੍ਹੋ : ਕੈਨੇਡਾ ਤੋਂ ਵੱਡੀ ਖ਼ਬਰ: ਮਸ਼ਹੂਰ ਪੰਜਾਬੀ ਗਾਇਕ ਦੇ ਘਰ 'ਤੇ ਗੈਂਗਸਟਰਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ

ਹੁਣ ਤੱਕ ਕੁੱਲ 58 ਉਡਾਣਾਂ ਰੱਦ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 29 ਇੱਥੇ ਪਹੁੰਚਣ ਵਾਲੀਆਂ ਅਤੇ 29 ਇੱਥੋਂ ਰਵਾਨਾ ਹੋਣ ਵਾਲੀਆਂ ਹਨ। ਅਧਿਕਾਰੀ ਨੇ ਕਿਹਾ, "ਮੁਸਾਫਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਨਵੀਨਤਮ ਜਾਣਕਾਰੀ ਅਤੇ ਵਿਕਲਪਕ ਪ੍ਰਬੰਧਾਂ ਲਈ ਆਪਣੀਆਂ ਸਬੰਧਤ ਏਅਰਲਾਈਨਾਂ ਦੇ ਸੰਪਰਕ ਵਿੱਚ ਰਹਿਣ।" ਉਡਾਣਾਂ ਦੇ ਰੱਦ ਹੋਣ ਨਾਲ ਸੈਂਕੜੇ ਸੈਲਾਨੀ ਕਸ਼ਮੀਰ ਵਿੱਚ ਫਸ ਗਏ ਹਨ, ਜਿਨ੍ਹਾਂ ਨੇ ਘਾਟੀ ਵਿੱਚ ਸ਼ਨੀਵਾਰ ਅਤੇ ਗਣਤੰਤਰ ਦਿਵਸ ਦੀਆਂ ਛੁੱਟੀਆਂ ਬਿਤਾਉਣ ਤੋਂ ਬਾਅਦ ਵਾਪਸ ਆਉਣਾ ਸੀ।

ਮੁੱਖ ਖ਼ਬਰਾਂ

ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਖਤਮ ਕਰਨ ਦੀ ਵਰ੍ਹੇਗੰਢ  , ਬੇਮਿਸਾਲ ਸੁਰੱਖਿਆ ਪ੍ਰਬੰਧ, ਅਮਰਨਾਥ ਯਾਤਰੀਆਂ ਦੇ ਜੱਥੇ ਨੂੰ ਆਉਣ-ਜਾਣ 'ਤੇ ਰੋਕ

ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਖਤਮ ਕਰਨ ਦੀ ਵਰ੍ਹੇਗੰਢ , ਬੇਮਿਸਾਲ ਸੁਰੱਖਿਆ ਪ੍ਰਬੰਧ, ਅਮਰਨਾਥ ਯਾਤਰੀਆਂ ਦੇ ਜੱਥੇ ਨੂੰ ਆਉਣ-ਜਾਣ 'ਤੇ ਰੋਕ

ਜੰਮੂ-ਕਸਮੀਰ ਵਿੱਚ ਨਿਯਮਿਤ ਸੁਰੱਖਿਆ ਪਾਬੰਦੀਆਂ ਲਾਗੂ ਕਰਦਿਆਂ ਧਾਰਾ 370 ਅਤੇ 35ਏ ਖਤਮ ਕੀਤੇ ਜਾਣ ਦੀ ਸੱਤਵੀਂ ਵਰ੍ਹੇਗੰਢ ਹੈ।

ਸਿੱਕਮ ਸੁਰੰਗ ਹਾਦਸਾ : ਨੌਂ ਹੋਰ ਲਾਸ਼ਾਂ ਬਰਾਮਦ, ਮ੍ਰਿਤਕਾਂ ਦੀ ਗਿਣਤੀ 22 ਤੱਕ ਪਹੁੰਚੀ, ਖੋਜ ਅਤੇ ਬਚਾਅ ਕਾਰਜ ਜਾਰੀ

ਸਿੱਕਮ ਸੁਰੰਗ ਹਾਦਸਾ : ਨੌਂ ਹੋਰ ਲਾਸ਼ਾਂ ਬਰਾਮਦ, ਮ੍ਰਿਤਕਾਂ ਦੀ ਗਿਣਤੀ 22 ਤੱਕ ਪਹੁੰਚੀ, ਖੋਜ ਅਤੇ ਬਚਾਅ ਕਾਰਜ ਜਾਰੀ

ਸਿੱਕਮ ਦੇ ਨਾਮਚੀ ਜ਼ਿਲ੍ਹੇ ਵਿੱਚ ਸੁਰੰਗ ਹਾਦਸੇ ਤੋਂ ਪ੍ਰਭਾਵਿਤ ਲੋਕਾਂ ਦੀ ਮੌਤ ਦੀਆਂ ਗਿਣਤੀਆਂ 22 ਤੱਕ ਪਹੁੰਚ ਗਈ ਹੈ।

ਅਮ੍ਰਿਤਸਰ ਵਿੱਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਹੀਦ ਭਾਈ ਮਨੀ ਸਿੰਘ ਦੇ ਸ਼ਹਾਦਤ ਮਜਾਰ ਦੀ ਸਮਾਗਮ ਆਖਰੀ ਵਾਰ

ਅਮ੍ਰਿਤਸਰ ਵਿੱਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਹੀਦ ਭਾਈ ਮਨੀ ਸਿੰਘ ਦੇ ਸ਼ਹਾਦਤ ਮਜਾਰ ਦੀ ਸਮਾਗਮ ਆਖਰੀ ਵਾਰ

ਅੰਮ੍ਰਿਤਸਰ ਵਿੱਚ ਸਿੱਖ ਕੌਮ ਦੀ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹਾਦਤ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਪ੍ਰਬੰਧਕੀ ਕਮੇਟੀ ਨੇ ਸਮਾਗਮ ਕਰਵਾਇਆ। ਇਸ ਸਮੇਂ ਪ੍ਰਭਾਵਸ਼ਾਲੀ ਅਖੰਡ ਪਾਠ ਅਤੇ ਗੁਰਬਾਣੀ ਕੀਰਤਨਾਂ ਕਰਵਾਈਆਂ, ਜਿਸ ਵਿੱਚ ਸ਼ਹੀਦ ਭਾਈ ਮਨੀ ਸਿੰਘ ਦੀ ਉਚੇਰੋ ਸਿੱਖਿਆਵਾਂ ਦੀ ਪੁਜਾ ਕੀਤੀ ਗਈ।