ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਾਨ ਸਰਕਾਰ ਨੇ ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਕੀਤੇ ਨਵੇਂ ਪ੍ਰਬੰਧ

ਪੰਜਾਬ ਸਰਕਾਰ ਨੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ 42 ਸਪੈਸ਼ਲ ਐਜੁਕੇਟਰ, ਇੱਕ ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ 48 ਅਨੁਵਾਦਕ ਨਿਯੁਕਤ ਕੀਤੇ।

By : True Update
ਮਾਨ ਸਰਕਾਰ ਨੇ ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਕੀਤੇ ਨਵੇਂ ਪ੍ਰਬੰਧ

ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ

ਚੰਡੀਗੜ੍ਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ  ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋੜਵੰਦ ਅਤੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਭਲਾਈ ਲਈ ਇਕ ਹੋਰ ਮਨੁੱਖਤਾ-ਪੂਰਣ ਅਤੇ ਬਾਲ ਹਿਤੈਸ਼ੀ ਕਦਮ ਚੁੱਕਿਆ ਗਿਆ ਹੈ। ਬੱਚਿਆਂ ਲਈ ਗੱਲਬਾਤ ਦੀ ਸਹੂਲਤ ਯਕੀਨੀ ਬਣਾਉਣ ਅਤੇ ਭਾਸ਼ਾ ਸਬੰਧੀ ਮੁਸ਼ਕਲਾਂ ਨੂੰ ਦੂਰ ਕਰਨ ਲਈ 42 ਸਪੈਸ਼ਲ ਐਜੁਕੇਟਰ, 01 ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ 48 ਅਨੁਵਾਦਕ ਪੈਨਲ ‘ਤੇ ਸ਼ਾਮਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਅਕਸਰ ਆਪਣੀਆਂ ਭਾਵਨਾਵਾਂ ਅਤੇ ਸਮੱਸਿਆਵਾਂ ਬਿਆਨ ਕਰਨ ਵਿੱਚ ਮੁਸ਼ਕਲ ਆਉਂਦੀ ਹੈ, ਜਿਸ ਕਾਰਨ ਉਨ੍ਹਾਂ ਦੀ ਸੰਭਾਲ ਅਤੇ ਪੁਨਰਵਾਸ ਦੀ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੈ। ਹੁਣ ਇਹ ਮਾਹਿਰ ਬੱਚਿਆਂ ਅਤੇ ਚਾਈਲਡ ਭਲਾਈ ਅਥਾਰਟੀਆਂ ਵਿਚਕਾਰ ਸੰਚਾਰ ਨੂੰ ਆਸਾਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਪੈਸ਼ਲ ਐਜੁਕੇਟਰ, ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ ਅਨੁਵਾਦਕ ਬੱਚਿਆਂ ਲਈ ਅਨੁਕੂਲ ਵਾਤਾਵਰਣ ਤਿਆਰ ਕਰਨ, ਉਨ੍ਹਾਂ ਦੀ ਕੌਂਸਲਿੰਗ ਕਰਨ, ਪੁਨਰਵਾਸ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਜਾਂ ਸਰਪ੍ਰਸਤਾਂ ਨਾਲ ਮੁੜ ਜੋੜਣ ਵਿੱਚ ਸਹਾਇਤਾ ਪ੍ਰਦਾਨ ਕਰਨਗੇ।ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਿਰਫ਼ ਬੱਚਿਆਂ ਦੀ ਸੁਰੱਖਿਆ ਹੀ ਨਹੀਂ, ਸਗੋਂ ਉਨ੍ਹਾਂ ਨੂੰ ਆਤਮ-ਵਿਸ਼ਵਾਸ ਨਾਲ ਅੱਗੇ ਵੱਧਣ ਲਈ ਸਹੀ ਮਾਹੌਲ ਪ੍ਰਦਾਨ ਕਰਨਾ ਵੀ ਹੈ। ਇਸ ਪਹਿਲ ਨਾਲ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀਆਂ ਭਾਵਨਾਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਵੱਡੀ ਮਦਦ ਮਿਲੇਗੀ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਖਾਸ ਕਰਕੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਇਸ ਤਰ੍ਹਾਂ ਦੇ ਮਨੁੱਖਤਾ-ਪੂਰਣ ਕਦਮ ਲਗਾਤਾਰ ਚੁੱਕੇ ਜਾ ਰਹੇ ਹਨ।

ਮੁੱਖ ਖ਼ਬਰਾਂ

ਚੰਡੀਗੜ੍ਹ-ਪੰਜਾਬ ਬਾਰਡਰ ’ਤੇ ਕਿਸਾਨਾਂ ਦਾ ਸੱਤ ਦਿਨਾਂ ਤੋਂ ਚੱਲ ਰਿਹਾ ਧਰਨਾ ਖ਼ਤਮ

ਚੰਡੀਗੜ੍ਹ-ਪੰਜਾਬ ਬਾਰਡਰ ’ਤੇ ਕਿਸਾਨਾਂ ਦਾ ਸੱਤ ਦਿਨਾਂ ਤੋਂ ਚੱਲ ਰਿਹਾ ਧਰਨਾ ਖ਼ਤਮ

ਕਿਸਾਨ ਆਗੂਆਂ ਅਨੁਸਾਰ ਸਰਕਾਰ ਨੇ ਇੱਕ ਮਹੀਨੇ ਦੇ ਅੰਦਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ’ਤੇ ਦਿੱਤੀ  ਸਹਿਮਤੀ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਫਰੀਦਕੋਟ ਵਿਖੇ ਵਿਧਾਇਕਾਂ ਦੇ ਮੀਟਿੰਗ ਵਿੱਚ ਮੁਂਡੀਆਂ ਨੇ ਪੰਜਾਬ ਸਰਕਾਰ ਦੀਆਂ ਨਸਿਆਂ ਨੂੰ ਸੰਬੋਧਿਤ ਨੀਤੀਆਂ ਅਤੇ ਉਮੀਦਾਂ ਬਾਰੇ ਦੱਸੀਆਂ

ਪੰਜਾਬ ਸਰਕਾਰ ਨਸਿਆਂ ਦੀ ਸਪਲਾਈ ਲਾਈਨ ਤੋੜਨ, ਪੀੜਤਾਂ ਦਾ ਮੁੜ ਵਸੇਬਾ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੀ ਨੀਤੀ ਦੀ ਲਾਗੂ ਕਰਨ ਉੱਤੇ ਕਾਬੂ ਪਾਏਗੀ। ਮੀਟਿੰਗ ਵਿੱਚ ਸੂਚਨਾ ਪ੍ਰਦਾਨ ਕਰਨ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕੀਤੀ ਗਈ।

ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ

ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੇ ਨਾਲ ਪੀੜਤਾਂ ਦਾ ਮੁੜ ਵਸੇਬਾ ਵੀ ਸਰਕਾਰ ਦੀ ਤਰਜੀਹ : ਮੁੰਡੀਆਂ

ਨਸ਼ਿਆਂ ਦੇ ਖ਼ਾਤਮੇ ਲਈ ਤਿੰਨ ਮੁੱਖ ਨੀਤੀਆਂ ਅਪਣਾਈਆਂ ਹਨ - ਨਸ਼ਿਆਂ ਦੀ ਸਪਲਾਈ ਰੋਕਣਾ, ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ

ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਵਿਧਾਇਕ ਨਰਿੰਦਰਪਾਲ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਲਾਭਪਾਤਰੀਆਂ ਨੇ ਕਿਹਾ : ਰਾਸ਼ਨ ਮਿਲਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਮਦਦ

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ

ਪੰਜਾਬ ਦੇ 85 ਹਜ਼ਾਰ ਮੁਲਾਜ਼ਮਾਂ ਲਈ ਡੀਏ 42 ਤੋਂ 60 ਫੀਸਦੀ ਕਰਨ ਦੀ ਸਿਫਾਰਸ਼ : ਅਮਨ ਅਰੋੜਾ