ਅੰਮ੍ਰਿਤਸਰ ਦੇ ਨੌੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਅੰਮ੍ਰਿਤਸਰ ਦੇ ਪਿੰਡ ਸ਼ਹੂਰਾ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ ਨੇ ਰੰਜਿਸ਼ ਦਾ ਲਾਇਆ ਦੋਸ਼

ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਵਿਖੇ, ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆਂ ਕਰ ਦਿੱਤੀ ਗਈ।  ਮ੍ਰਿਤਕ ਦੇ ਪਿਤਾ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਪਿੰਡ ਦੇ ਹੀ ਗੁਰਜੰਟ ਸਿੰਘ, ਹਨੀ ਅਤੇ ਹੋਰ ਸਾਥੀਆਂ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ।

By : True Update , Harmanjot Singh

ਅੰਮ੍ਰਿਤਸਰ ਦੇ ਪਿੰਡ ਸ਼ਹੂਰਾ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ ਨੇ ਰੰਜਿਸ਼ ਦਾ ਲਾਇਆ ਦੋਸ਼

ਅੰਮ੍ਰਿਤਸਰ, (ਹਿੰ.ਸ.) ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਵਿੱਚ ਦੇਰ ਰਾਤ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਗੁਰਅਵਤਾਰ ਸਿੰਘ ਵਜੋਂ ਹੋਈ ਹੈ, ਜੋ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਘਟਨਾ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ, ਜਦਕਿ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਮ੍ਰਿਤਕ ਦੇ ਪਿਤਾ ਲਾਹੌਰਾ ਸਿੰਘ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਪਿੰਡ ਦੇ ਹੀ ਗੁਰਜੰਟ ਸਿੰਘ, ਹਨੀ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਮੁਲਜ਼ਮ ਮੋਟਰਸਾਈਕਲ 'ਤੇ ਉਨ੍ਹਾਂ ਦੇ ਡੇਰੇ 'ਤੇ ਪਹੁੰਚੇ ਅਤੇ ਗੁਰਅਵਤਾਰ ਸਿੰਘ ਨੂੰ ਬਾਹਰ ਆਉਣ ਲਈ ਆਵਾਜ਼ਾਂ ਮਾਰੀਆਂ। ਪਰਿਵਾਰ ਮੁਤਾਬਕ, ਜਿਵੇਂ ਹੀ ਗੁਰਅਵਤਾਰ ਬਾਹਰ ਆਇਆ ਤਾਂ ਦੋਵਾਂ ਧਿਰਾਂ ਵਿਚਾਲੇ ਬਹਿਸ ਸ਼ੁਰੂ ਹੋ ਗਈ। ਦੋਸ਼ ਹੈ ਕਿ ਵਿਵਾਦ ਵਧਣ 'ਤੇ ਗੁਰਜੰਟ ਸਿੰਘ ਅਤੇ ਹਨੀ ਨੇ ਕਥਿਤ ਤੌਰ 'ਤੇ ਪਿਸਤੌਲ ਕੱਢ ਕੇ ਗੁਰਅਵਤਾਰ ਸਿੰਘ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਕੇ ਮੌਕੇ 'ਤੇ ਹੀ ਡਿੱਗ ਪਿਆ। ਪਰਿਵਾਰਕ ਮੈਂਬਰ ਤੁਰੰਤ ਉਸ ਨੂੰ ਇਲਾਜ ਲਈ ਹਸਪਤਾਲ ਲੈ ਕੇ ਪਹੁੰਚੇ, ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ, ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
 

ਮੁੱਖ ਖ਼ਬਰਾਂ

ਜੈਤੋ ’ਚ ਦੋ ਗੁੱਟਾਂ ਵਿਚਾਲੇ ਝਗੜੇ ਦੌਰਾਨ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ

ਜੈਤੋ ’ਚ ਦੋ ਗੁੱਟਾਂ ਵਿਚਾਲੇ ਝਗੜੇ ਦੌਰਾਨ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ

ਦੋਵੇਂ ਗੁੱਟਾਂ ਵਿਚਾਲੇ ਪਹਿਲਾਂ ਤੋਂ ਆਪਸੀ ਵਿਵਾਦ ਚੱਲ ਰਿਹਾ ਸੀ



ਲੁਧਿਆਣਾ ’ਚ ਵਿਆਹੁਤਾ ਨੇ ਲਗਾਇਆ ਫਾਹਾ, ਮੌਤ

ਲੁਧਿਆਣਾ ’ਚ ਵਿਆਹੁਤਾ ਨੇ ਲਗਾਇਆ ਫਾਹਾ, ਮੌਤ

ਲੁਧਿਆਣਾ ਦੇ ਥਾਣਾ ਕੂੰਮਕਲਾਂ ਦੇ ਇਲਾਕੇ 'ਚ ਇੱਕ ਵਿਆਹੁਤਾ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਪਟਿਆਲਾ ਦੇ ਨਿੱਜੀ ਹਸਪਤਾਲ 'ਚ ਆਪਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਡਾਕਟਰਾਂ 'ਤੇ ਲਾਪਰਵਾਹੀ ਦੇ ਦੋਸ਼

ਪਟਿਆਲਾ ਦੇ ਨਿੱਜੀ ਹਸਪਤਾਲ 'ਚ ਆਪਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਡਾਕਟਰਾਂ 'ਤੇ ਲਾਪਰਵਾਹੀ ਦੇ ਦੋਸ਼

ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਪਰੇਸ਼ਨ ਦੌਰਾਨ 41 ਸਾਲਾ ਔਰਤ ਦੀ ਮੌਤ ਹੋ ਗਈ। ਪਰਿਵਾਰ ਦਾ ਕਹਿਣਾ ਹੈ ਕਿ ਆਪਰੇਸ਼ਨ ਤੋਂ ਪਹਿਲਾਂ ਡਾਕਟਰਾਂ ਨੇ ਸਰਜਰੀ ਭਰੋਸਾ ਦਿੱਤਾ ਸੀ ਕਿ ਕੁੱਝ ਮਿੰਟਾ 'ਚ ਸਫਲਤਾਪੂਰਵਕ ਆਪਰੇਸ਼ਨ ਹੋ ਜਾਵੇਗਾ।