ਅੰਮ੍ਰਿਤਸਰ, 24 ਅਗਸਤ (ਹਿੰ.ਸ.) : ਅੰਮ੍ਰਿਤਸਰ ਪੁਲਿਸ ਨੇ ਐਤਵਾਰ ਦੇਰ ਰਾਤ ਇੱਕ ਨੌਜਵਾਨ ਨੂੰ 507 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਕੀਤੀ ਗਈ। ਪੁਲਿਸ ਮੁਤਾਬਕ ਹੈੱਡ ਕਾਂਸਟੇਬਲ ਪ੍ਰਗਟ ਸਿੰਘ ਪੁਲਿਸ ਟੀਮ ਸਮੇਤ ਪਿੰਡ ਪੂੰਗਾ ਵੱਲੋਂ ਕੁਝ ਪਿੱਛੇ ਮੁੱਖ ਸੜਕ ’ਤੇ ਬਣੇ ਪੁਲ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪਿੰਡ ਪੂੰਗਾ ਵੱਲੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਪੁਲਿਸ ਟੀਮ ਨੂੰ ਦੇਖ ਕੇ ਨੌਜਵਾਨ ਨੇ ਘਬਰਾ ਕੇ ਆਪਣਾ ਰਸਤਾ ਬਦਲਣ ਦੀ ਕੋਸ਼ਿਸ਼ ਕੀਤੀ। ਸ਼ੱਕ ਦੇ ਆਧਾਰ ’ਤੇ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਨੌਜਵਾਨ ਦੇ ਕਬਜ਼ੇ ’ਚੋਂ ਇੱਕ ਮੋਮੀ ਲਿਫਾਫੇ ਵਿੱਚ ਰੱਖੀ 507 ਗ੍ਰਾਮ ਅਫੀਮ ਬਰਾਮਦ ਹੋਈ। ਪੁਲਿਸ ਨੇ ਨਸ਼ੀਲਾ ਪਦਾਰਥ ਕਬਜ਼ੇ ਵਿੱਚ ਲੈ ਕੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸੁੱਚਾ ਸਿੰਘ ਵਾਸੀ ਛੰਨ ਕਲਾਂ ਥਾਣਾ ਭਿੰਡੀ ਸੈਦਾਂ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਅਫੀਮ ਦੀ ਇਹ ਖੇਪ ਕਿੱਥੋਂ ਲੈ ਕੇ ਆਇਆ ਸੀ ਅਤੇ ਇਸ ਨੂੰ ਅੱਗੇ ਕਿਸ ਨੂੰ ਸਪਲਾਈ ਕੀਤਾ ਜਾਣਾ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
507 ਗ੍ਰਾਮ ਅਫੀਮ ਸਮੇਤ ਨੌਜਵਾਨ ਕਾਬੂ
ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਕੀਤਾ ਦਰਜ
ਮੁੱਖ ਖ਼ਬਰਾਂ
ਨਸ਼ਿਆਂ ਨੂੰ ਨੱਥ ਪਾਉਣ ਦੀ ਮੁਹਿੰਮ ’ਚ ਖੰਨਾ ਪੁਲਸ ਨੂੰ ਮਿਲੀ ਵੱਡੀ ਸਫਲਤਾ
ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਮੁਕੱਦਮਾ ਐਨਡੀਪੀਐਸ ਐਕਟ, ਥਾਣਾ ਦੋਰਾਹਾ ਵਿਖੇ ਦਰਜ ਕੀਤਾ ਗਿਆ
ਲੁਧਿਆਣਾ 'ਚ ਪ੍ਰਾਪਰਟੀ ਡੀਲਰ ਕਤਲ ਕੇਸ 'ਚ ਸ਼ਾਮਲ ਦੋ ਵਿਅਕਤੀ ਗ੍ਰਿਫਤਾਰ
ਪੰਜਾਬ ਪੁਲਿਸ ਸੂਬੇ ਵਿੱਚੋਂ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਦੇ ਖਾਤਮੇ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ
ਸ਼ਿਮਲਾ ਵਿੱਚ ਦੋ ਥਾਵਾਂ ਤੋਂ 29 ਗ੍ਰਾਮ ਚਿੱਟਾ ਬਰਾਮਦ, ਦੋ ਗ੍ਰਿਫ਼ਤਾਰ
ਸ਼ਿਮਲਾ ਪੁਲਿਸ ਦੋ ਲੋਕਾਂ ਨੂੰ ਚਿੱਟਾ ਸਮੇਤ ਗ੍ਰਿਫਤਾਰ ਕੀਤਾ। ਇੱਕ ਤੋਂ ਚਿੱਟਾ 13 ਗ੍ਰਾਮ, ਦੂਜੇ ਤੋਂ 16 ਗ੍ਰਾਮ ਬਰਾਮਦ ਕੀਤਾ ਗਿਆ ਸੀ। ਪੁਲਿਸ ਨੇ ਐਨਡੀਪੀਐਸ ਐਕਟ ਦੀ ਧਾਰਾ 21 ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਗੁਹਾਟੀ ਵਿੱਚ 47.38 ਕਿਲੋ ਗਾਂਜਾ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰ
ਗੁਹਾਟੀ ਦੀ ਹਾਥੀਗਾਓਂ ਪੁਲਿਸ ਨੇ ਐਨਡੀਪੀਏਸ ਐਕਟ ਦੇ ਤਹਿਤ ਕਥਿਤ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਗ੍ਰਿਫਤਾਰ ਕਰਦੇ ਹੋਏ 47.38 ਕਿਲੋ ਗਾਂਜਾ ਜ਼ਬਤ ਕਰਕੇ ਤਿਨ ਮੁਲਾਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਤੇ ਉਨ੍ਹਾਂ ਖਿਲਾਫ ਲੋੜੀਂਦੀ ਕਾਰਵਾਈ ਕੀਤੀ।
ਪੰਜਾਬ ਦੇ ਮਾਨਸਾ ਵਿੱਚ ਚਿੱਟਾ ਤਸਕਰੀ ਨੈੱਟਵਰਕ ਦੇ ਮੁੱਖ ਸਪਲਾਇਰ ਦੀ ਗ੍ਰਿਫ਼ਤਾਰੀ
ਸ਼ਿਮਲਾ ਪੁਲਿਸ ਨੇ ਮਾਨਸਾ ਜ਼ਿਲ੍ਹੇ ਵਿੱਚ ਨਸ਼ੀਲੇ ਪਦਾਰਥ ਸਪਲਾਇਰ ਨੂੰ ਗ੍ਰਿਫ਼ਤਾਰ ਕੀਤਾ। ਇਸ ਮਾਮਲੇ ਵਿੱਚ ਅੰਤਰਰਾਜੀ ਤਸਕਰੀ ਨੈੱਟਵਰਕ ਦੀ ਵੀ ਜਾਂਚ ਜਾਰੀ ਹੈ।