ਬਾਜਵਾ ਨੇ ਲਿਆ ਜਾਇਜ਼ਾ

ਗੁਰਦੁਆਰਾ ਸ਼੍ਰੀ ਕੰਧ ਸਾਹਿਬ ਨੂੰ ਜਾਣ ਵਾਲੀਆਂ ਗਲੀਆਂ ਦਾ

ਬਟਾਲਾ ਸ਼ਹਿਰ ’ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸਬੰਧਤ ਵਿਭਾਗਾਂ ਨੂੰ ਦਿੱਤੀਆਂ ਹਦਾਇਤਾਂ

By : True Update , Sukhwinder Kaur
ਗੁਰਦੁਆਰਾ ਸ਼੍ਰੀ ਕੰਧ ਸਾਹਿਬ ਨੂੰ ਜਾਣ ਵਾਲੀਆਂ ਗਲੀਆਂ ਦਾ

ਵਿਕਾਸ ਕਾਰਜ਼ਾਂ ਦਾ ਜਾਇਜਾ ਲੈਂਦੇ ਹੋਏ ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾਅਤੇ ਹੋਰ

ਬਟਾਲਾ, 25 ਅਗਸਤ (ਹਿੰ.ਸ.) : ਨਗਰ ਨਿਗਮ ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਸੋਮਵਾਰ ਦੇਰ ਰਾਤ ਗੁਰਦੁਆਰਾ ਸ਼੍ਰੀ ਕੰਧ ਸਾਹਿਬ ਨੂੰ ਜਾਣ ਵਾਲੀਆਂ ਸਾਰੀਆਂ ਗਲੀਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਚੇਅਰਮੈਨ ਜਗਜੀਤ ਸਿੰਘ ਅਤੇ ਸੀਨੀਅਰ ਆਗੂ ਪ੍ਰਦੀਪ ਕੁਮਾਰ ਸਮੇਤ ਹੋਰ ਆਗੂ ਤੇ ਅਧਿਕਾਰੀ ਮੌਜੂਦ ਸਨ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵਿਆਹ ਸਮਾਗਮਾਂ ਦੇ ਮੱਦੇਨਜ਼ਰ ਬਟਾਲਾ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਮੇਅਰ ਨੇ ਕਿਹਾ ਕਿ ਵਿਆਹ ਸਮਾਗਮਾਂ ਦੌਰਾਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਬਟਾਲਾ ਪਹੁੰਚਦੀ ਹੈ। ਇਸ ਲਈ ਨਗਰ ਨਿਗਮ ਵੱਲੋਂ ਸੰਗਤਾਂ ਦੀ ਸਹੂਲਤ ਲਈ ਵਿਕਾਸ ਅਤੇ ਹੋਰ ਲੋੜੀਂਦੇ ਕੰਮ ਸੁਚਾਰੂ ਢੰਗ ਨਾਲ ਕਰਵਾਏ ਜਾਣਗੇ ਤਾਂ ਜੋ ਬਾਹਰੋਂ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਖ਼ਬਰਾਂ



ਪੰਜਾਬ 'ਚ ਮਿਕਸ-ਯੂਜ਼ ਪ੍ਰਾਜੈਕਟਾਂ ਨੂੰ ਮਨਜ਼ੂਰੀ, ਇੱਕੋ ਕੰਪਲੈਕਸ 'ਚ ਘਰ ਤੇ ਕਾਰੋਬਾਰ ਹੋਵੇਗਾ ਸੰਭਵ

ਪੰਜਾਬ 'ਚ ਮਿਕਸ-ਯੂਜ਼ ਪ੍ਰਾਜੈਕਟਾਂ ਨੂੰ ਮਨਜ਼ੂਰੀ, ਇੱਕੋ ਕੰਪਲੈਕਸ 'ਚ ਘਰ ਤੇ ਕਾਰੋਬਾਰ ਹੋਵੇਗਾ ਸੰਭਵ

ਪੰਜਾਬ ਸਰਕਾਰ ਵੱਲੋਂ ਨਵੇੇਂ ਨਿਯਮਾਂ ਤਹਿਤ ਪਹਿਲੀ ਵਾਰ ਸੂਬੇ ਵਿੱਚ ਮਿਕਸ-ਯੂਜ਼ ਪ੍ਰਾਜੈਕਟਾਂ ਨੂੰ ਕਾਨੂੰਨੀ ਮਾਨਤਾ ਦਿੱਤੀ ਗਈ ਹੈ। ਇਸ ਨਾਲ ਹੁਣ ਇਕੋ ਕੰਪਲੈਕਸ ਵਿੱਚ ਰਿਹਾਇਸ਼ੀ ਅਤੇ ਵਪਾਰਕ ਗਤੀਵਿਧੀਆਂ ਇਕੱਠੇ ਚਲਾਈਆਂ ਜਾ ਸਕਣਗੀਆਂ।