Battala cleans streets under 'Clean Punjab' mission

ਬਟਾਲਾ 'ਚ ‘ਕਲੀਨ ਪੰਜਾਬ’ ਮਿਸ਼ਨ ਤਹਿਤ ਸਫ਼ਾਈ ਮੁਹਿੰਮ ਜਾਰੀ

ਵਿਧਾਇਕ ਸ਼ੈਰੀ ਕਲਸੀ ਨੇ ਖੁਦ ਕੂੜੇ ਦੇ ਢੇਰ ਚੁਕਵਾਏ, ਲੋਕਾਂ ਨੂੰ ਸਹਿਯੋਗ ਦੀ ਅਪੀਲ

By : True Update , Harmanjot Singh
ਬਟਾਲਾ 'ਚ ‘ਕਲੀਨ ਪੰਜਾਬ’ ਮਿਸ਼ਨ ਤਹਿਤ ਸਫ਼ਾਈ ਮੁਹਿੰਮ ਜਾਰੀ

ਬਟਾਲਾ, 03 ਸਤੰਬਰ (ਹਿੰ.ਸ.) : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ‘ਕਲੀਨ ਪੰਜਾਬ’ ਮਿਸ਼ਨ ਤਹਿਤ ਸਫ਼ਾਈ ਮੁਹਿੰਮ ਜਾਰੀ ਹੈ। ਇਸ ਮੁਹਿੰਮ ਦਾ ਉਦੇਸ਼ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ (ਜੀਵੀਪੀ) ਨੂੰ ਖ਼ਤਮ ਕਰਨਾ ਅਤੇ ਸ਼ਹਿਰ ਵਿੱਚ ਸਾਫ਼-ਸੁਥਰਾ ਵਾਤਾਵਰਨ ਯਕੀਨੀ ਬਣਾਉਣਾ ਹੈ। ਇਸ ਮੌਕੇ ਨਗਰ ਨਿਗਮ ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਰਹੇ। ਵਿਧਾਇਕ ਸ਼ੈਰੀ ਕਲਸੀ ਨੇ ਖੁਦ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਦਾ ਦੌਰਾ ਕਰਕੇ ਕੂੜੇ ਦੇ ਢੇਰ ਚੁਕਵਾਏ। ਉਨ੍ਹਾਂ ਕਿਹਾ ਕਿ ਮੁਹਿੰਮ ਦਾ ਮਕਸਦ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ ਨੂੰ ਖ਼ਤਮ ਕਰਨ ਦੇ ਨਾਲ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਫ਼ ਕੀਤੀਆਂ ਥਾਵਾਂ ’ਤੇ ਮੁੜ ਕੂੜਾ ਨਾ ਸੁੱਟਿਆ ਜਾਵੇ ਅਤੇ ਘਰੇਲੂ ਕੂੜੇ ਦਾ ਜ਼ਿੰਮੇਵਾਰੀ ਨਾਲ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਸਫ਼ਾਈ ਕਰਮਚਾਰੀਆਂ ਦੇ ਨਾਲ ਲੋਕਾਂ ਦੇ ਸਹਿਯੋਗ ਨਾਲ ਹੀ ਬਟਾਲਾ ਨੂੰ ਸਾਫ਼-ਸੁਥਰਾ ਬਣਾਇਆ ਜਾ ਸਕਦਾ ਹੈ।

ਮੁੱਖ ਖ਼ਬਰਾਂ

ਜਲਾਲਾਬਾਦ 'ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਖੁਦ ਕੀਤੀ ਸਫਾਈ

ਜਲਾਲਾਬਾਦ 'ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਖੁਦ ਕੀਤੀ ਸਫਾਈ

ਮੁਹਿੰਮ ਦਾ ਮਕਸਦ ਸਿਰਫ਼ ਸਫਾਈ ਕਰਨਾ ਨਹੀਂ ਸਗੋਂ ਲੋਕਾਂ 'ਚ ਸਫਾਈ ਪ੍ਰਤੀ ਜਾਗਰੂਕਤਾ ਅਤੇ ਆਪਣੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ

‘ਮਿਸ਼ਨ ਕਲੀਨ ਪੰਜਾਬ’ ਤਹਿਤ ਪਟਿਆਲਾ 'ਚ ਵਿਸ਼ੇਸ਼ ਸਫ਼ਾਈ ਮੁਹਿੰਮ

‘ਮਿਸ਼ਨ ਕਲੀਨ ਪੰਜਾਬ’ ਤਹਿਤ ਪਟਿਆਲਾ 'ਚ ਵਿਸ਼ੇਸ਼ ਸਫ਼ਾਈ ਮੁਹਿੰਮ

ਇਲਾਕੇ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ

‘ਮਿਸ਼ਨ ਕਲੀਨ ਪੰਜਾਬ’  ਦੇ ਚੌਥੇ ਦਿਨ ਤ੍ਰਿਪੜੀ 'ਚ  ਡਾ. ਬਲਬੀਰ ਸਿੰਘ ਨੇ ਚਲਾਈ ਸਫ਼ਾਈ ਮੁਹਿੰਮ

‘ਮਿਸ਼ਨ ਕਲੀਨ ਪੰਜਾਬ’ ਦੇ ਚੌਥੇ ਦਿਨ ਤ੍ਰਿਪੜੀ 'ਚ ਡਾ. ਬਲਬੀਰ ਸਿੰਘ ਨੇ ਚਲਾਈ ਸਫ਼ਾਈ ਮੁਹਿੰਮ

ਸਫਾਈ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਅਤੇ ਲੋਕਾਂ ਨੂੰ ਸਰਗਰਮ ਭਾਗੀਦਾਰੀ ਦੀ ਅਪੀਲ

ਪਟਿਆਲਾ ’ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਮੁਹਿੰਮ ਜਾਰੀ

ਪਟਿਆਲਾ ’ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਮੁਹਿੰਮ ਜਾਰੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਖੁਦ ਸਫ਼ਾਈ ਕਰਕੇ ਲੋਕਾਂ ਨੂੰ ਦਿੱਤਾ ਸਫ਼ਾਈ ਦਾ ਸੰਦੇਸ਼

 ਖੰਨਾ ਤੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਅਭਿਆਨ ਦੀ ਕੀਤੀ ਸ਼ੁਰੂਆਤ  

ਖੰਨਾ ਤੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਅਭਿਆਨ ਦੀ ਕੀਤੀ ਸ਼ੁਰੂਆਤ  

ਪੰਜਾਬ ਦੇ ਸ਼ਹਿਰਾਂ ਨੂੰ ਸਫ਼ਾਈ ਦੇ ਮਾਡਲ ਵਜੋਂ ਵਿਕਸਤ ਕਰਨਾ ਸਰਕਾਰ ਦਾ ਟੀਚਾ: ਕੈਬਨਿਟ ਮੰਤਰੀ ਸੌਂਦ