‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ

ਖੇਡ ਵਿਭਾਗ ਪਟਿਆਲਾ ਵੱਲੋਂ ਬਲਾਕ ਪੱਧਰੀ ਟੈਨਿਸ ਬਾਲ ਤੇ ਕ੍ਰਿਕਟ ਮੁਕਾਬਲੇ ਕਰਵਾਏ ਗਏ

ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਕੀਤਾ ਪ੍ਰਦਰਸ਼ਨ

By : True Update , Harpreet Singh
ਖੇਡ ਵਿਭਾਗ ਪਟਿਆਲਾ ਵੱਲੋਂ ਬਲਾਕ ਪੱਧਰੀ ਟੈਨਿਸ ਬਾਲ ਤੇ ਕ੍ਰਿਕਟ ਮੁਕਾਬਲੇ ਕਰਵਾਏ ਗਏ

ਪਟਿਆਲਾ, 14 ਸਤੰਬਰ (ਹਿੰ.ਸ.) : ਖੇਡ ਵਿਭਾਗ ਪਟਿਆਲਾ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹੇ ਵਿੱਚ ਟੈਨਿਸ ਬਾਲ ਕ੍ਰਿਕਟ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ 14 ਸਾਲ ਤੋਂ ਉੱਪਰ ਲੜਕੇ ਅਤੇ ਮੈਨ ਵਰਗ ਦੇ ਖਿਡਾਰੀਆਂ ਨੇ ਭਾਗ ਲਿਆ। ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਲਾਕ ਪਟਿਆਲਾ ਸ਼ਹਿਰੀ ਵਿਖੇ ਟੈਨਿਸ ਬਾਲ ਕ੍ਰਿਕਟ ਮੁਕਾਬਲਿਆਂ ਵਿੱਚ 10 ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਕ੍ਰਿਕਟ ਕੋਚਿੰਗ ਸੈਂਟਰ, ਜੋ ਪੀ.ਐੱਮ. ਸ੍ਰੀ ਮਲਟੀਪਰਪਜ਼ ਸਕੂਲ ਵਿਖੇ ਚੱਲ ਰਿਹਾ ਹੈ, ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 68 ਦੌੜਾਂ ਦਾ ਟੀਚਾ ਦਿੱਤਾ ਅਤੇ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਮਲਟੀਪਰਪਜ਼ ਸਕੂਲ ਦੀ ਟੀਮ ਦੂਜੇ ਸਥਾਨ ’ਤੇ ਰਹੀ। ਬਲਾਕ ਪਟਿਆਲਾ ਦਿਹਾਤੀ ਦੇ ਟੈਨਿਸ ਬਾਲ ਕ੍ਰਿਕਟ ਫਾਈਨਲ ਮੁਕਾਬਲਿਆਂ ਵਿੱਚ ਪਿੰਡ ਲਚਕਾਣੀ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਪਿੰਡ ਸਿੱਧੂਵਾਲ ਦੀ ਟੀਮ ਦੂਜੇ ਸਥਾਨ ’ਤੇ ਰਹੀ। ਰਾਜਪੁਰਾ ਦੇ ਸਰਕਾਰੀ ਪੈਪਸੂ ਸਟੇਡੀਅਮ ਵਿਖੇ ਹੋਏ ਮੁਕਾਬਲੇ ਵਿੱਚ ਹੋਲੀ ਏਂਜਲ ਸਕੂਲ ਦੀ ਟੀਮ ਨੇ ਐਨ.ਟੀ.ਸੀ.-1 ਰਾਜਪੁਰਾ ਦੀ ਟੀਮ ਨੂੰ 5 ਵਿਕਟਾਂ ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਐਨ.ਟੀ.ਸੀ.-1 ਰਾਜਪੁਰਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬਲਾਕ ਪਾਤੜਾ ਦੇ ਪਿੰਡ ਦੇਧਨਾ ਵਿਖੇ ਮੁੱਖ ਮੰਤਰੀ ਖੇਡ ਸਟੇਡੀਅਮ ਵਿੱਚ ਕਰਵਾਏ ਗਏ ਟੈਨਿਸ ਬਾਲ ਕ੍ਰਿਕਟ ਮੁਕਾਬਲੇ ਵਿੱਚ ਦਫ਼ਤਰੀਵਾਲਾ ਦੀ ਟੀਮ ਨੇ ਪਿੰਡ ਦੋਧੜਾ ਦੀ ਟੀਮ ਨੂੰ 4 ਵਿਕਟਾਂ ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ ਹੈ। ਇਨ੍ਹਾਂ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਮੁੱਖ ਖ਼ਬਰਾਂ

ਨੌਜਵਾਨ ਰਾਜਨੀਤੀ ਤੇ ਰਾਸ਼ਟਰ ਨਿਰਮਾਣ ’ਚ ਸਰਗਰਮ ਭੂਮਿਕਾ ਨਿਭਾਉਣ : ਨਿਤਿਨ ਨਵੀਨ

ਨੌਜਵਾਨ ਰਾਜਨੀਤੀ ਤੇ ਰਾਸ਼ਟਰ ਨਿਰਮਾਣ ’ਚ ਸਰਗਰਮ ਭੂਮਿਕਾ ਨਿਭਾਉਣ : ਨਿਤਿਨ ਨਵੀਨ

ਏਆਈ, ਸਟਾਰਟਅੱਪ ਤੇ ਹੁਨਰ ਵਿਕਾਸ ਦੇ ਖੇਤਰਾਂ 'ਚ ਨੌਜਵਾਨਾਂ ਲਈ ਨਵੇਂ ਮੌਕਿਆਂ 'ਤੇ ਜ਼ੋਰ

ਨਿਤਿਨ ਨਵੀਨ ਨੇ ਹਲਦਵਾਨੀ ਦੇ ਮਹਾਲਕਸ਼ਮੀ ਮੰਦਰ ’ਚ ਕੀਤੀ ਪੂਜਾ

ਨਿਤਿਨ ਨਵੀਨ ਨੇ ਹਲਦਵਾਨੀ ਦੇ ਮਹਾਲਕਸ਼ਮੀ ਮੰਦਰ ’ਚ ਕੀਤੀ ਪੂਜਾ

ਮੰਦਰ ਪਹੁੰਚਣ ’ਤੇ ਭਾਜਪਾ ਪ੍ਰਧਾਨ ਦਾ ਪਾਰਟੀ ਵਰਕਰਾਂ ਅਤੇ ਸਥਾਨਕ ਨਿਵਾਸੀਆਂ ਨੇ ਕੀਤਾ ਸਵਾਗਤ

ਵਿਦਿਆਰਥੀਆਂ ਨੇ ਨੁੱਕੜ ਨਾਟਕ ਤੇ ਗਿੱਧਾ ਪੇਸ਼ਕਾਰੀ ਰਾਹੀਂ ਵੋਟਰ ਜਾਗਰੂਕਤਾ ਦਾ ਦਿੱਤਾ ਸੰਦੇਸ਼

ਵਿਦਿਆਰਥੀਆਂ ਨੇ ਨੁੱਕੜ ਨਾਟਕ ਤੇ ਗਿੱਧਾ ਪੇਸ਼ਕਾਰੀ ਰਾਹੀਂ ਵੋਟਰ ਜਾਗਰੂਕਤਾ ਦਾ ਦਿੱਤਾ ਸੰਦੇਸ਼

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਵਿਸ਼ਾਲ ਮੈਗਾ ਵੋਟਰ ਇਨਰੋਲਮੈਂਟ ਡਰਾਈਵ ਕਰਵਾਈ

ਬਠਿੰਡਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ ਆਗਾਜ਼ ਮੁੱਖ ਮੰਤਰੀ ਨੇ ਕੀਤਾ ਉਦਘਾਟਨ

ਬਠਿੰਡਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ ਆਗਾਜ਼ ਮੁੱਖ ਮੰਤਰੀ ਨੇ ਕੀਤਾ ਉਦਘਾਟਨ

ਰਾਸ਼ਟਰਮੰਡਲ ਖੇਡਾਂ-2026 ਦੇ ਸਿਲਵਰ ਮੈਡਲ ਜੇਤੂ ਹਰਜਿੰਦਰ ਕੌਰ ਤੇ ਲਵਪ੍ਰੀਤ ਸਿੰਘ ਨੂੰ 50-50 ਲੱਖ ਦੀ ਇਨਾਮੀ ਰਾਸ਼ੀ ਨਾਲ ਕੀਤਾ  ਸਨਮਾਨਿਤ

ਸੁਖਨਾ ਝੀਲ ਤੋਂ ਨਸ਼ਾ ਵਿਰੋਧੀ ਵੈਲਨੈੱਸ ਵਾਕਥਾਨ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿਖਾਈ ਹਰੀ ਝੰਡੀ

ਸੁਖਨਾ ਝੀਲ ਤੋਂ ਨਸ਼ਾ ਵਿਰੋਧੀ ਵੈਲਨੈੱਸ ਵਾਕਥਾਨ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿਖਾਈ ਹਰੀ ਝੰਡੀ

ਵੱਡੀ ਗਿਣਤੀ ’ਚ ਲੋਕਾਂ ਨੇ ਹਿੱਸਾ ਲੈ ਕੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਦਿੱਤਾ ਸੰਦੇਸ਼